ਪੜਚੋਲ ਕਰੋ

ਹੁਣ ਕੌਣ ਕਰ ਰਿਹਾ ਦਿੱਲੀ ਦੀ ਆਬੋ ਹਵਾ ਖਰਾਬ?, ਕਾਰਨ ਦੱਸੋ ਨੋਟਿਸ ਜਾਰੀ

  ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ ਵਿੱਚ ਝੋਨੇ ਦੀ ਪਰਾਲੀ ਦਾ ਨਿਬੇੜਾ ਹੋਣ ਤੋਂ ਬਾਅਦ ਵੀ ਰਾਜਧਾਨੀ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਹੀਂ ਹੋਇਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੇ ਦੱਖਣੀ ਦਿੱਲੀ ਨਗਰ ਨਿਗਮ (ਐਸਡੀਐਮਸੀ) ਤੇ ਪੂਰਬੀ ਦਿੱਲੀ ਨਗਰ ਨਿਗਮ (ਈਡੀਐਮਸੀ) ਨੂੰ ਹਵਾ ਪ੍ਰਦੂਸ਼ਣ ਗਤੀਵਿਧੀਆਂ ਰੋਕਣ ਵਿੱਚ ਅਸਫਲ ਰਹਿਣ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਹਾਲਾਂਕਿ ਸ਼ਨੀਵਾਰ ਨੂੰ ਅਨੁਕੂਲ ਮੌਸਮ ਕਰਕੇ ਦਿੱਲੀ ਦੀ ਹਵਾ ਵਿੱਚ ਕੁਝ ਹੱਦ ਤਕ ਸੁਧਾਰ ਵੇਖਿਆ ਗਿਆ। ਯਾਦ ਰਹੇ ਦਿੱਲੀ ਸਰਕਾਰ ਹੁਣ ਤੱਕ ਪੰਜਾਬ ਤੇ ਹਰਿਆਣਾ ਦੀ ਪਰਾਲੀ ਨੂੰ ਪ੍ਰਦੂਸ਼ਣ ਲਈ ਜ਼ਿੰਮੇਵਾਰ ਦੱਸ ਰਹੀ ਸੀ। ਹੁਣ ਝੋਨੇ ਦਾ ਸੀਜ਼ਨ ਖਤਮ ਹੋ ਚੁੱਕਾ ਹੈ। ਸਵਾਲ ਪੈਦਾ ਹੁੰਦਾ ਹੈ ਕਿ ਹੁਣ ਦਿੱਲੀ ਦੀ ਆਬੋ ਹਵਾ ਕੌਣ ਖਰਾਬ ਕਰ ਰਿਹਾ ਹੈ। ਸੀਪੀਸੀਬੀ ਨੇ ਦੋਵਾਂ ਨਗਰ ਨਿਗਮਾਂ ਨੂੰ ਜਾਰੀ ਨੋਟਿਸ ਕਰਕੇ ਪੁੱਛਿਆ ਹੈ ਕਿ ਨਗਰ ਨਿਗਮਾਂ ਦੇ ਕਮਿਸ਼ਨਰਾਂ ਖ਼ਿਲਾਫ਼ ਗੈਰਜ਼ਿੰਮੇਵਾਰੀ ਲਈ ਮਾਮਲਾ ਕਿਉਂ ਨਾ ਚਲਾਇਆ ਜਾਏ। ਸੀਪੀਸੀਬੀ ਮੁਤਾਬਕ ਦਿੱਲੀ ਦਾ ਸਮੁੱਚਾ ਹਵਾ ਕਵਾਲਟੀ ਦਾ ਸੂਚਕ ਅੰਕ 299 ਰਿਹਾ ਜੋ ਕਿ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ। ਬੋਰਡ ਨੇ ਕਿਹਾ ਹੈ ਕਿ 16 ਖੇਤਰਾਂ ਵਿੱਚ ਹਵਾ ਕਵਾਲਟੀ ਅਤਿਅੰਤ ਖਰਾਬ ਤੇ 15 ਖੇਤਰਾਂ ਵਿੱਚ ਖਰਾਬ ਸ਼੍ਰੇਣੀ ਵਿੱਚ ਰਹੀ। ਸੀਪੀਬੀਸੀ ਨੇ 29 ਨਵੰਬਰ ਨੂੰ ਜਾਰੀ ਦੋ ਵੱਖ-ਵੱਖ ਨੋਟਿਸਾਂ ਵਿੱਚ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ। ਸੀਪੀਸੀਬੀ ਪ੍ਰਧਾਨ ਐਸ.ਪੀ. ਸਿੰਘ ਨੇ ਨੋਟਿਸਾਂ ’ਤੇ 48 ਘੰਟਿਆਂ ਅੰਦਰ ਦੋਵਾਂ ਨਗਰ ਨਿਗਮਾਂ ਕੋਲੋਂ ਜਵਾਬ ਮੰਗਿਆ ਹੈ। ਬੋਰਡ ਦਾ ਕਹਿਣਾ ਹੈ ਕਿ ਨਾਗਰਿਕਾਂ ਤੇ ਪ੍ਰਦੂਸ਼ਣ ਨਿਗਰਾਨੀ ਇਕਾਈ ਵੱਲੋਂ ਤਾਇਨਾਤ ਟੀਮਾਂ ਵੱਲੋਂ ਪ੍ਰਾਪਤ 866 ਸ਼ਿਕਾਇਤਾਂ ਵਿੱਚੋਂ ਹਾਲੇ ਤਕ ਸਿਰਫ 200 ਸ਼ਿਕਾਇਤਾਂ ਦੇ ਹੱਲ ਕੀਤੇ ਗਏ ਹਨ। 334 ਸ਼ਿਕਾਇਤਾਂ ਦੀ ਜਾਂਚ ਕੀਤੀ ਗਈ ਹੈ ਤੇ 332 ਵੱਲ ਤਾਂ ਧਿਆਨ ਹੀ ਨਹੀਂ ਦਿੱਤਾ ਗਿਆ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget