ਨਵੀਂ ਦਿੱਲੀ: ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਜਰੀਵਾਲ ਸਰਕਾਰ ਨੇ ਘੱਟੋ ਘੱਟ ਤਨਖਾਹ ਵਧਾਉਣ ਦਾ ਫੈਸਲਾ ਕੀਤਾ ਹੈ। ਹੁਣ, ਦਿੱਲੀ ਸਰਕਾਰ ਦੇ ਇਸ ਫੈਸਲੇ ਦਾ 50 ਲੱਖ ਮਜ਼ਦੂਰਾਂ ਨੂੰ ਸਿੱਧਾ ਲਾਭ ਹੋਵੇਗਾ। ਮੁੱਖ ਮੰਤਰੀ ਕੇਜਰੀਵਾਲ ਨੇ ਖ਼ੁਦ ਅੱਜ ਘੱਟੋ ਘੱਟ ਤਨਖਾਹ ਵਧਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗਰੀਬਾਂ ਦੀ ਸਹਾਇਤਾ ਲਈ ਘੱਟੋ ਘੱਟ ਉਜਰਤ ਵਧਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿੱਚ, ਸਰਕਾਰ ਨੇ ਇੱਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਕਹਿੰਦਾ ਹੈ ਕਿ ਗੈਰਕੁਸ਼ਲ ਮਜ਼ਦੂਰਾਂ ਦੀ ਘੱਟੋ ਘੱਟ ਉਜਰਤ 8632 ਤੋਂ ਵਧਾ ਕੇ 14842 ਕੀਤੀ ਗਈ ਹੈ। ਇਸੇ ਤਰ੍ਹਾਂ ਗ੍ਰੈਜੂਏਟ ਤੇ ਵਧੇਰੇ ਪੜ੍ਹੇ-ਲਿਖੇ ਲੋਕਾਂ ਦਾ ਘੱਟੋ ਘੱਟ ਤਨਖਾਹ ਸਕੇਲ ਹੁਣ 19,572 ਰੁਪਏ ਪ੍ਰਤੀ ਮਹੀਨਾ ਹੋਵੇਗਾ।
ਇਸ ਤੋਂ ਇਲਾਵਾ ਕੇਜਰੀਵਾਲ ਨੇ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਦੀ ਸਰਕਾਰ ਦਿੱਲੀ ਵਿੱਚ ਮਹਿਲਾਵਾਂ ਦੀ ਸੁਰੱਖਿਆ ਵਧਾਉਣ ਲਈ ਵਚਨਬੱਧ ਹੈ ਤੇ ਇਸ ਦੇ ਤਹਿਤ 29 ਅਕਤੂਬਰ ਤੱਕ ਦਿੱਲੀ ਦੀਆਂ ਬੱਸਾਂ ਵਿੱਚ ਮਾਰਸ਼ਲਾਂ ਦੀ ਗਿਣਤੀ ਕਰੀਬ 13 ਹਜ਼ਾਰ ਹੋ ਜਾਵੇਗੀ। ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਦੀਆਂ ਬੱਸਾਂ ਵਿੱਚ ਮਾਰਸ਼ਲ ਦੀ ਮੌਜੂਦਾ ਗਿਣਤੀ 3400 ਹੈ।