Arvind Kejriwal Letters To PM Modi: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇੱਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਇਹ ਐਲਾਨ ਕਰਨ ਕਿ ਕਿਸੇ ਵੀ ਅਮੀਰ ਵਿਅਕਤੀ ਦਾ ਕਰਜ਼ਾ ਮੁਆਫ਼ ਨਹੀਂ ਹੋਵੇਗਾ। ਮਾਫ਼ ਕਰਨਾ ਹੈ, ਤਾਂ ਕਿਸਾਨਾਂ ਦੇ ਕਰਜ਼ੇ ਅਤੇ ਮਿਡਲ ਕਲਾਸ ਦੇ ਹੋਮ ਲੋਨ ਮਾਫ ਕਰੋ। ਇਸ ਪੈਸੇ ਨਾਲ ਮੱਧ ਵਰਗ ਨੂੰ ਬਹੁਤ ਫਾਇਦਾ ਹੋਵੇਗਾ।


ਕਰਜ਼ਾ ਮਾਫ ਨਾ ਹੋਇਆ ਤਾਂ ਟੈਕਸ ਦਰਾਂ ਅੱਧੀਆਂ ਹੋ ਜਾਣਗੀਆਂ - ਕੇਜਰੀਵਾਲ


ਅਰਵਿੰਦ ਕੇਜਰੀਵਾਲ ਨੇ ਕਿਹਾ, "ਮੈਂ ਹਿਸਾਬ ਲਗਾਇਆ ਹੈ, ਜੇਕਰ ਕਰਜ਼ਾ ਮੁਆਫ਼ ਨਹੀਂ ਕੀਤਾ ਜਾਂਦਾ, ਤਾਂ ਟੈਕਸ ਦਰਾਂ ਅੱਧੀਆਂ ਹੋ ਜਾਣਗੀਆਂ। ਸਾਲਾਨਾ 12 ਲੱਖ ਰੁਪਏ ਕਮਾਉਣ ਵਾਲਾ ਵਿਅਕਤੀ ਆਪਣੀ ਤਨਖਾਹ ਟੈਕਸ ਵਿੱਚ ਦਿੰਦਾ ਹੈ, ਇਹ ਮਿਡਲ ਕਲਾਸ ਦਾ ਦੁੱਖ ਹੈ।"


ਦੱਸ ਦਈਏ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈਕੇ ਲੀਡਰ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਵਿੱਚ ਲੱਗੇ ਹੋਏ ਹਨ। ਉੱਥੇ ਹੀ ਆਮ ਆਦਮੀ ਪਾਰਟੀ ਵੀ ਚੋਣਾਂ ਵਿੱਚ ਜਿੱਤ ਹਾਸਲ ਕਰਨ ਲਈ ਪੂਰਾ ਜ਼ੋਰ ਲਗਾ ਰਹੀ ਹੈ। ਪਿਛਲੇ ਦਿਨੀਂ ਭਗਵੰਤ ਮਾਨ ਵੀ ਚੋਣ ਪ੍ਰਚਾਰ ਲਈ ਤਿੰਨ ਦਿਨਾਂ ਲਈ ਦਿੱਲੀ ਰਹੇ ਸਨ ਅਤੇ ਹੁਣ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਚੋਣ ਪ੍ਰਚਾਰ ਕਰ ਰਹੀ ਹੈ। ਹੁਣ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਰਜ਼ਾ ਮਾਫੀ ਨੂੰ ਲੈਕੇ ਵੱਡੀ ਮੰਗ ਕਰ ਦਿੱਤੀ ਹੈ। ਹੁਣ ਆਉਣ ਵਾਲੇ ਦਿਨਾਂ ਵਿੱਚ ਪਤਾ ਲੱਗੇਗਾ ਕਿ ਆਖਿਰ ਜਨਤਾ ਕਿਸ ਨੂੰ ਸਵੀਕਾਰ ਕਰਦੀ ਹੈ ਅਤੇ ਕਿਸ ਦੇ ਸਿਰ ਮੁੱਖ ਮੰਤਰੀ ਦਾ ਤਾਜ ਸਜਾਉਂਦੀ ਹੈ।   


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।