Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ, ਜਾਣੋ ਕਦੋਂ ਪੈਣਗੀਆਂ ਵੋਟਾਂ ਤੇ ਕਦੋਂ ਆਵੇਗਾ ਨਤੀਜਾ ?
Delhi Election 2025: ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ 'ਤੇ 5 ਫਰਵਰੀ ਨੂੰ ਇਕ ਪੜਾਅ 'ਚ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਆਉਣਗੇ।
Delhi Assembly Election 2025: ਦਿੱਲੀ ਵਿਧਾਨ ਸਭਾ ਚੋਣਾਂ ਦਾ ਅੱਜ ਐਲਾਨ ਹੋ ਗਿਆ ਹੈ। ਦਿੱਲੀ ਵਿੱਚ ਇੱਕ ਪੜਾਅ ਵਿੱਚ ਚੋਣਾਂ ਹੋਣੀਆਂ ਹਨ। ਰਾਜਧਾਨੀ 'ਚ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਫਰਵਰੀ ਨੂੰ ਆਉਣਗੇ। ਇਸ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖ਼ਤਮ ਹੋ ਰਿਹਾ ਹੈ।
#WATCH दिल्ली: मुख्य चुनाव आयुक्त राजीव कुमार ने बताया, "दिल्ली विधानसभा चुनाव 5 फरवरी को एक चरण में होगा। चुनाव के नतीजे 8 फरवरी को जारी किए जाएंगे।" pic.twitter.com/b66BIp2n9l
— ANI_HindiNews (@AHindinews) January 7, 2025
ਜ਼ਿਕਰ ਕਰ ਦਈਏ ਕਿ 8 ਫਰਵਰੀ 2020 ਨੂੰ ਸਾਰੀਆਂ 70 ਵਿਧਾਨ ਸਭਾ ਸੀਟਾਂ 'ਤੇ ਇੱਕੋ ਪੜਾਅ ਵਿੱਚ ਵੋਟਿੰਗ ਹੋਈ ਸੀ। ਇਸ ਤੋਂ ਬਾਅਦ 11 ਫਰਵਰੀ ਨੂੰ ਨਤੀਜੇ ਐਲਾਨੇ ਗਏ। ਆਮ ਆਦਮੀ ਪਾਰਟੀ (ਆਪ) ਨੇ 2020 ਵਿੱਚ 53.57% ਵੋਟਾਂ ਨਾਲ 62 ਸੀਟਾਂ ਜਿੱਤੀਆਂ ਸਨ। ਜਦਕਿ ਭਾਜਪਾ ਨੂੰ 8 ਸੀਟਾਂ ਮਿਲੀਆਂ ਸਨ। ਇਸ ਦੌਰਾਨ ਉਨ੍ਹਾਂ ਨੂੰ 38.51 ਫੀਸਦੀ ਵੋਟਾਂ ਮਿਲੀਆਂ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਦਾ ਖਾਤਾ ਵੀ ਨਹੀਂ ਖੁੱਲ੍ਹਿਆ। ਉਨ੍ਹਾਂ ਨੂੰ ਸਿਰਫ਼ 4.26% ਵੋਟਾਂ ਮਿਲੀਆਂ। 2015 ਦੀਆਂ ਚੋਣਾਂ ਵਿੱਚ ਵੀ ਕਾਂਗਰਸ ਨੂੰ ਇੱਕ ਵੀ ਸੀਟ ਨਹੀਂ ਮਿਲੀ ਸੀ।
ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਰਜਿਸਟਰਡ ਹਨ। ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦੋਂ ਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ।
ਇਸ ਤੋਂ ਪਹਿਲਾਂ 4 ਜਨਵਰੀ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਨੇ ਜਾਮਨਗਰ ਹਾਊਸ ਵਿਖੇ ਨਵੀਂ ਦਿੱਲੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਨਾਲ ਮੁਲਾਕਾਤ ਕੀਤੀ ਸੀ ਅਤੇ ਕਥਿਤ ਵੋਟਰਾਂ ਦੇ ਨਾਂ ਮਿਟਾਏ ਜਾਣ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦੇ ਦੋਸ਼ਾਂ ਨੂੰ ਨਵੀਂ ਦਿੱਲੀ ਦੇ ਜ਼ਿਲ੍ਹਾ ਚੋਣ ਅਧਿਕਾਰੀ ਨੇ ਬੇਬੁਨਿਆਦ ਕਰਾਰ ਦਿੱਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।