Delhi Special Assembly Session : ਦਿੱਲੀ ਵਿਧਾਨ ਸਭਾ ਵਿੱਚ 17 ਅਪ੍ਰੈਲ (ਸੋਮਵਾਰ) ਨੂੰ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਇਹ ਵਿਸ਼ੇਸ਼ ਸੈਸ਼ਨ ਦਿੱਲੀ ਸਰਕਾਰ ਦੀ ਤਰਫੋਂ ਬੁਲਾਇਆ ਗਿਆ। ਇਹ ਵਿਸ਼ੇਸ਼ ਸੈਸ਼ਨ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਮਿਲਣ ਤੋਂ ਬਾਅਦ ਬੁਲਾਇਆ ਗਿਆ ਹੈ। 

 


 

ਦੱਸ ਦੇਈਏ ਕਿ ਸੀਬੀਆਈ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕਾਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਸੀਬੀਆਈ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਇਕ ਦਿਨ ਬਾਅਦ 17 ਅਪ੍ਰੈਲ (ਸੋਮਵਾਰ) ਨੂੰ ਦਿੱਲੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਹਾਲਾਂਕਿ, ਸੀਐਮ ਕੇਜਰੀਵਾਲ ਨੂੰ ਸੰਮਨ ਮਿਲਣ ਤੋਂ ਬਾਅਦ ਹੁਣ ਇਸ 'ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਇਸ ਨੂੰ ਲੈ ਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵਾਂ ਵਿੱਚ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਦੋਵੇਂ ਧਿਰਾਂ ਲਗਾਤਾਰ ਇਕ-ਦੂਜੇ 'ਤੇ ਇਲਜ਼ਾਮ ਅਤੇ ਜਵਾਬੀ ਦੋਸ਼ ਲਗਾ ਰਹੀਆਂ ਹਨ।

 



ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਪੁੱਛਗਿੱਛ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬੁਲਾਇਆ ਹੈ। ਸੀਬੀਆਈ ਨੇ 14 ਅਪ੍ਰੈਲ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਨੋਟਿਸ ਭੇਜ ਕੇ ਪੁੱਛਗਿੱਛ ਲਈ ਬੁਲਾਇਆ ਹੈ। ਮੁੱਖ ਮੰਤਰੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਏ ਜਾਣ 'ਤੇ 'ਆਪ' ਆਗੂਆਂ ਨੇ ਆਪਣੀ-ਆਪਣੀ ਪ੍ਰਤੀਕਿਰਿਆ ਦਿੱਤੀ। ਇਸ ਬਾਰੇ ਰਾਜ ਸਭਾ ਮੈਂਬਰ ਅਤੇ ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਹੈ ਕਿ ਇਹ ਉਨ੍ਹਾਂ ਨੂੰ ਜੇਲ੍ਹ ਵਿੱਚ ਡੱਕਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਸੀ ਕਿ ਇਸ ਘੁਟਾਲੇ ਦੀ ਕਹਾਣੀ ਨੂੰ ਹਰ ਘਰ ਅਤੇ ਇਲਾਕੇ ਵਿੱਚ ਪਹੁੰਚਾਉਣਾ ਜ਼ਰੂਰੀ ਹੈ। ਆਪ ਵਰਕਰ ਦਿੱਲੀ ਵਿਧਾਨ ਸਭਾ ਵਿਚ ਦਿੱਤੇ ਭਾਸ਼ਣ ਤੋਂ ਬਾਅਦ ਰਚੀ ਇਸ ਸਾਜ਼ਿਸ਼ ਅੱਗੇ ਝੁਕਣ ਵਾਲੇ ਨਹੀਂ ਹੋ। ਇਹ ਲੜਾਈ ਜਾਰੀ ਰਹੇਗੀ।

ਭਾਜਪਾ ਨੇਤਾ ਕਪਿਲ ਮਿਸ਼ਰਾ ਨੇ ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ਰਾਬ ਘੁਟਾਲੇ ਦੇ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਨਾਲ ਫੇਸਟਾਈਮ 'ਤੇ ਗੱਲ ਕਰਕੇ ਪੈਸੇ ਦਿੱਤੇ ਸਨ। ਦੂਜੇ ਪਾਸੇ 'ਆਪ' ਸੰਸਦ ਰਾਘਵ ਚੱਢਾ ਨੇ ਕਿਹਾ ਕਿ ਸੀਐਮ ਕੇਜਰੀਵਾਲ ਅੱਜ ਦੇ ਮਹਾਤਮਾ ਗਾਂਧੀ ਹਨ, ਭਾਰਤੀ ਜਨਤਾ ਪਾਰਟੀ (ਭਾਜਪਾ) ਜਾਣਦੀ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਖਤਮ ਕਰਨਗੇ।