CM Arvind Kejriwal On Delhi Budget 2023 : ਦਿੱਲੀ ਦਾ ਬਜਟ ਬੁੱਧਵਾਰ ਨੂੰ ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਪੇਸ਼ ਕੀਤਾ। ਇਸ ਤੋਂ ਬਾਅਦ ਦਿੱਲੀ ਦੇ ਬਜਟ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਹੈ ਕਿ ਕੈਲਾਸ਼ ਗਹਿਲੋਤ ਨੇ ਸ਼ਾਨਦਾਰ ਬਜਟ ਪੇਸ਼ ਕੀਤਾ ਹੈ। ਦਿੱਲੀ ਦੇ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਮਿਲੇਗੀ। ਡੋਰ ਸਟੈਪ ਡਿਲੀਵਰੀ ਸਿਸਟਮ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦਾ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ। ਦਿੱਲੀ ਵਿੱਚ ਹੁਣ ਇੱਕ ਇਮਾਨਦਾਰ ਸਰਕਾਰ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਮਿਲ ਕੇ ਆਧੁਨਿਕ ਦਿੱਲੀ ਬਣਾਉਣੀ ਹੈ। ਇਸ ਵਾਰ ਦਿੱਲੀ ਦਾ ਇਹ ਬਜਟ ਇੱਕ ਸਾਫ਼ਸੁੰਦਰ ਅਤੇ ਆਧੁਨਿਕ ਦਿੱਲੀ ਲਈ ਹੈ।


ਇਹ ਵੀ ਪੜ੍ਹੋ : ਨਾਭਾ ਜੇਲ੍ਹ ਬਰੇਕ ਮਾਮਲੇ 'ਚ 22 ਮੁਲਜ਼ਮ ਦੋਸ਼ੀ ਕਰਾਰ, 6 ਬਰੀ


ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਹੈ ਕਿ ਵਿੱਤੀ ਸਾਲ 2023-24 ਲਈ ਦਿੱਲੀ ਸਰਕਾਰ ਦੇ ਬਜਟ ਵਿੱਚ ਸਾਰਿਆਂ ਲਈ ਕੁਝ ਨਾ ਕੁਝ ਹੈ। ਇਸ ਮੌਕੇ ਸੀਐਮ ਕੇਜਰੀਵਾਲ ਨੇ ਕਿਹਾ ਹੈ ਕਿ ਇਹ ਜ਼ਿੰਦਗੀ ਆਸਾਨ ਨਹੀਂ ਹੈ ਪਰ ਸੰਘਰਸ਼ ਕਰਨਾ ਪਵੇਗਾ। ਇੰਨਾ ਹੀ ਨਹੀਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 2025 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯਮੁਨਾ ਨਦੀ 'ਚ ਡੁਬਕੀ ਲਗਾਵਾਂਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਜੇਲ 'ਚ ਡੱਕ ਦਿੱਤਾ ਗਿਆ ਪਰ ਅਸੀਂ ਇਸ ਤੋਂ ਡਰਨ ਵਾਲੇ ਨਹੀਂ ਅਤੇ ਕੰਮ ਕਰਾਂਗੇ।


ਇਹ ਵੀ ਪੜ੍ਹੋ : ਰੇਡ ਕਰਨ ਗਈ ਪੁਲਿਸ 'ਤੇ ਇੱਟਾਂ -ਰੋੜਿਆ ਨਾਲ ਹਮਲਾ , ਪੁਲਿਸ ਦੀਆਂ ਗੱਡੀਆਂ ਦੀ ਵੀ ਕੀਤੀ ਭੰਨਤੋੜ

ਕੈਲਾਸ਼ ਗਹਿਲੋਤ ਨੇ 78,800 ਕਰੋੜ ਰੁਪਏ ਦਾ ਪੇਸ਼ ਕੀਤਾ ਬਜਟ 

ਇਸ ਤੋਂ ਪਹਿਲਾਂ ਦਿੱਲੀ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਵਿੱਤੀ ਸਾਲ 2023-24 ਲਈ 78,800 ਕਰੋੜ ਰੁਪਏ ਦਾ ਰਾਜ ਬਜਟ ਪੇਸ਼ ਕੀਤਾ। 2022-23 ਲਈ ਰਾਜ ਦੇ ਬਜਟ ਦਾ ਆਕਾਰ 75,800 ਕਰੋੜ ਰੁਪਏ ਅਤੇ ਪਿਛਲੇ ਵਿੱਤੀ ਸਾਲ ਵਿੱਚ 69,000 ਕਰੋੜ ਰੁਪਏ ਸੀ। ਵਿੱਤ ਮੰਤਰੀ ਕੈਲਾਸ਼ ਗਹਿਲੋਤ ਨੇ ਕਿਹਾ ਕਿ ਇਹ ਸਿਹਤ ਅਤੇ ਸਿੱਖਿਆ ਖੇਤਰਾਂ ਤੋਂ ਇਲਾਵਾ ਸ਼ਹਿਰ ਦੇ ਬੁਨਿਆਦੀ ਢਾਂਚੇ, ਸੈਨੀਟੇਸ਼ਨ ਅਤੇ ਟਰਾਂਸਪੋਰਟ ਸਹੂਲਤਾਂ ਨੂੰ ਵਧਾਉਣ 'ਤੇ ਕੇਂਦਰਿਤ ਹੈ। 2022-23 ਦੇ ਦਿੱਲੀ ਬਜਟ ਵਿੱਚ ਸਿੱਖਿਆ ਖੇਤਰ ਲਈ ਸਭ ਤੋਂ ਵੱਧ 16,278 ਕਰੋੜ ਰੁਪਏ ਦੀ ਵੰਡ ਕੀਤੀ ਗਈ ਹੈ।