Delhi Building Collapse: ਰਾਜਧਾਨੀ ਦਿੱਲੀ ਵਿੱਚ ਐਤਵਾਰ ਸਵੇਰੇ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹੋ ਗਏ। ਦਰਅਸਲ ਘਟਨਾ ਮੁਸਤਫਾਬਾਦ ਦੀ ਹੈ ਜਿੱਥੇ ਐਤਵਾਰ ਸਵੇਰੇ ਕਰੀਬ 5 ਵਜੇ ਪੀਸੀਆਰ ਕਾਲ ਰਾਹੀਂ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਦੀ ਸੂਚਨਾ ਮਿਲੀ।



ਦੱਸਿਆ ਜਾ ਰਿਹਾ ਹੈ ਕਿ ਜਿਸ ਇਮਾਰਤ ਦੀ ਛੱਤ ਡਿੱਗੀ, ਉਸ 'ਚ ਕਰੀਬ 7 ਲੋਕ ਰਹਿੰਦੇ ਸਨ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਐਸ.ਐਚ.ਓ ਦਿਆਲਪੁਰ ਸਟਾਫ਼ ਸਮੇਤ ਮੌਕੇ 'ਤੇ ਪਹੁੰਚੇ ਅਤੇ ਬਚਾਅ ਕਾਰਜ ਚਲਾਉਂਦੇ ਹੋਏ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।








ਘਟਨਾ 'ਚ ਚਾਰ ਲੋਕਾਂ ਨੂੰ ਬਚਾ ਲਿਆ ਗਿਆ
ਇਸ ਦੌਰਾਨ ਫਾਇਰ ਟੈਂਡਰ ਦੇ ਨਾਲ ਐਂਬੂਲੈਂਸ ਅਤੇ ਜੇਸੀਬੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਇਸ ਨਾਲ ਹੀ ਮਲਬੇ 'ਚੋਂ ਬਾਹਰ ਕੱਢੇ ਗਏ ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਤਾਜ਼ਾ ਜਾਣਕਾਰੀ ਅਨੁਸਾਰ ਕੁੱਲ ਸੱਤ ਵਿਅਕਤੀਆਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ। ਜਦਕਿ ਤਿੰਨ ਗੰਭੀਰ ਰੂਪ ਨਾਲ ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਦਕਿ ਬਾਕੀ ਚਾਰ ਨੂੰ ਬਚਾ ਲਿਆ ਗਿਆ ਹੈ। ਦੱਸਿਆ ਗਿਆ ਕਿ ਇਹ ਸਾਰੇ ਲੋਕ ਇੱਕ ਹੀ ਪਰਿਵਾਰ ਦੇ ਮੈਂਬਰ ਹਨ।