Delhi CM calls Meeting On Bulldozer: ਦਿੱਲੀ ਵਿੱਚ MCD ਵੱਲੋਂ ਕੀਤੇ ਗਏ ਨਜਾਇਜ਼ ਕਬਜ਼ਿਆਂ 'ਤੇ ਬੁਲਡੋਜ਼ਰ ਚਲਾਏ ਜਾਣ ਦੇ ਵਿਰੋਧ ਵਿੱਚ ਅੱਜ ਕੌਮੀ ਰਾਜਧਾਨੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ‘ਆਪ’ ਦੇ ਸਾਰੇ ਵਿਧਾਇਕ ਮੌਜੂਦ ਰਹਿਣਗੇ। ਇਹ ਮੀਟਿੰਗ ਕਰੀਬ 11 ਵਜੇ ਸ਼ੁਰੂ ਹੋਵੇਗੀ। ਵਿਧਾਇਕਾਂ ਦੇ ਮੁੱਖ ਮੰਤਰੀ ਨਿਵਾਸ 'ਤੇ ਪਹੁੰਚਣ ਦੀ ਪ੍ਰਕਿਰਿਆ ਜਾਰੀ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਹੁੰਚ ਗਏ ਹਨ।
ਦਿੱਲੀ ਦੇ ਸ਼ਾਹੀਨ ਬਾਗ, ਮਦਨਪੁਰ ਖਾਦਰ, ਨਿਊ ਫਰੈਂਡਜ਼ ਕਲੋਨੀ, ਮੰਗੋਲਪੁਰੀ, ਕਰੋਲ ਬਾਗ, ਖਿਆਲਾ ਤੇ ਲੋਧੀ ਕਲੋਨੀ ਸਮੇਤ ਕਈ ਹਿੱਸਿਆਂ ਵਿੱਚ ਤਿੰਨ ਨਗਰ ਨਿਗਮਾਂ ਵੱਲੋਂ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਜਾ ਰਿਹਾ ਹੈ। ਅਧਿਕਾਰੀਆਂ ਮੁਤਾਬਕ ਇਹ ਮੀਟਿੰਗ ਸਿਵਲ ਲਾਈਨਜ਼ ਸਥਿਤ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ 'ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ, ਜਿਸ 'ਚ ਭਾਜਪਾ ਨੂੰ ਕਬਜ਼ਾ-ਵਿਰੋਧੀ ਮੁਹਿੰਮ ਨੂੰ ਲੈ ਕੇ ਰਣਨੀਤੀ ਉਲੀਕੀ ਜਾਵੇਗੀ।
ਇਹ ਮੀਟਿੰਗ ਪਹਿਲਾਂ ਸ਼ਨੀਵਾਰ ਨੂੰ ਹੋਣੀ ਸੀ ਪਰ ਮੁੰਡਕਾ ਖੇਤਰ ਵਿੱਚ ਇੱਕ ਵਪਾਰਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਕਬਜ਼ਿਆਂ ਵਿਰੋਧੀ ਮੁਹਿੰਮ ਦੇ ਨਾਂ 'ਤੇ ਢਾਹੁਣ ਦੇ ਕੰਮ ਨੂੰ ਰੋਕਣ ਦੀ ਅਪੀਲ ਕੀਤੀ ਹੈ। ਸਿਸੋਦੀਆ ਨੇ ਭਾਜਪਾ ਦੀ "ਬੁਲਡੋਜ਼ਰ ਰਾਜਨੀਤੀ" ਦੀ ਵੀ ਆਲੋਚਨਾ ਕੀਤੀ ਤੇ ਦਾਅਵਾ ਕੀਤਾ ਕਿ ਤਿੰਨਾਂ ਨਗਰ ਨਿਗਮਾਂ ਮਿਲ ਕੇ ਰਾਸ਼ਟਰੀ ਰਾਜਧਾਨੀ ਵਿੱਚ 63 ਲੱਖ ਘਰਾਂ ਨੂੰ ਢਾਹੁਣ ਦੀ ਯੋਜਨਾ ਬਣਾ ਰਹੀਆਂ ਹਨ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।