Delhi By Polls 2021 Elections postponed: ਕੋਰੋਨਾ ਕਰਕੇ ਨਹੀਂ ਹੋਣਗੀਆਂ ਜ਼ਿਮਨੀ ਚੋਣਾਂ, ਚੋਣ ਕਮਿਸ਼ਨ ਨੇ ਲਿਆ ਫੈਸਲਾ
Elections postponed: ਦੇਸ਼ ਵਿਚ ਕੋਰੋਨਾ ਸੰਕਰਮਣ ਦੀ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 3 ਲੋਕ ਸਭਾ ਸੀਟਾਂ ਅਤੇ 8 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਸੰਕਰਮਣ ਦੀ ਸਥਿਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੇ 3 ਲੋਕ ਸਭਾ ਸੀਟਾਂ ਅਤੇ 8 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਹੈ। ਇਹ ਜ਼ਿਮਨੀ ਚੋਣਾਂ ਦਾਦਰਾ ਅਤੇ ਨਗਰ ਹਵੇਲੀ, ਮੱਧ ਪ੍ਰਦੇਸ਼ ਦੇ ਖੰਡਵਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੰਡੀ ਲੋਕ ਸਭਾ ਸੀਟਾਂ 'ਤੇ ਹੋਣੀਆਂ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਵੱਖ-ਵੱਖ ਸੂਬਿਆਂ ਦੀਆਂ 8 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਵੀ ਮੁਲਤਵੀ ਕਰ ਦਿੱਤਾ ਹੈ।
ਦੱਸ ਦਈਏ ਕਿ ਭਾਜਪਾ ਸੰਸਦ ਮੈਂਬਰ ਨੰਦਕੁਮਾਰ ਸਿੰਘ ਚੌਹਾਨ ਦੀ ਮੌਤ ਤੋਂ ਬਾਅਦ ਖੰਡਵਾ ਲੋਕ ਸਭਾ ਸੀਟ ਖਾਲੀ ਹੈ, ਜਦੋਂਕਿ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਪਿਛਲੇ ਮਹੀਨੇ ਸੰਸਦ ਮੈਂਬਰ ਰਾਮਸਵਰੂਪ ਸ਼ਰਮਾ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ। ਇਸ ਦੇ ਨਾਲ ਹੀ ਦਾਦਰਾ ਅਤੇ ਨਗਰ ਹਵੇਲੀ ਦੇ ਸੰਸਦ ਮੈਂਬਰ ਮੋਹਨ ਡੇਲਕਰ ਦੀ ਫਰਵਰੀ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। 1980 ਤੋਂ ਖੰਡਵਾ ਸੀਟ 'ਤੇ 41 ਸਾਲਾਂ ਬਾਅਦ ਇੱਕ ਵਾਰ ਫਿਰ ਇਸ ਸੀਟ 'ਤੇ ਜ਼ਿਮਨੀ ਚੋਣ ਦੀ ਸਥਿਤੀ ਬਣ ਗਈ ਹੈ।
ਇਸ ਤੋਂ ਪਹਿਲਾਂ 3 ਮਈ ਨੂੰ ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਵਿਚ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿਚ 16 ਮਈ ਨੂੰ ਸੋਮਸਰਗਰਗੰਜ ਅਤੇ ਜੰਗੀਪੁਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਸੀ। ਇਨ੍ਹਾਂ ਸੀਟਾਂ 'ਤੇ ਦੋ ਉਮੀਦਵਾਰਾਂ ਦੀ ਮੌਤ ਦੇ ਕਾਰਨ ਵੋਟਿੰਗ ਨਹੀਂ ਹੋ ਸਕੀ। ਇਸ ਤੋਂ ਪਹਿਲਾਂ ਦੇਸ਼ ਭਰ ਵਿੱਚ ਕੋਵਿਡ -19 ਮਹਾਂਮਾਰੀ ਵਿਚਕਾਰ 17 ਅਪ੍ਰੈਲ ਨੂੰ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਿੱਚ ਦੋ ਲੋਕ ਸਭਾ ਸੀਟਾਂ ਅਤੇ 10 ਸੂਬਿਆਂ ਦੀਆਂ 12 ਵਿਧਾਨ ਸਭਾ ਸੀਟਾਂ ਉੱਤੇ ਸ਼ਨੀਵਾਰ ਦੀ ਜ਼ਿਮਨੀ ਚੋਣ ਨੂੰ ਵੋਟਾਂ ਪਈਆਂ ਸੀ। ਇਨ੍ਹਾਂ ਦੇ ਨਤੀਜੇ 2 ਮਈ ਨੂੰ ਜਾਰੀ ਕੀਤੇ ਗਏ ਸੀ।
ਇਹ ਵੀ ਪੜ੍ਹੋ: Kisan Sanyukt Morcha ਦੀ ਮੀਟਿੰਗ ਮਗਰੋਂ ਪੰਜਾਬ ਦੇ ਨੇਤਾਵਾਂ ਨੇ ਕੀਤਾ ਵੱਡਾ ਐਲਾਨ, ਕੋਰੋਨਾ ਪਾਬੰਦੀਆਂ ਦਾ ਖੁੱਲ੍ਹ ਕੇ ਕਰਨਗੇ ਵਿਰੋਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin