Arvind Kejriwal on Free Scheme : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਫ਼ਤ ਸਹੂਲਤਾਂ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ ਦੇਸ਼ ਵਿੱਚ ਇੱਕ ਮਾਹੌਲ ਬਣਾਇਆ ਜਾ ਰਿਹਾ ਹੈ।
ਸੀਐਮ ਕੇਜਰੀਵਾਲ ਨੇ ਕਿਹਾ ਕਿ ਇਸ ਦੇਸ਼ ਵਿੱਚ ਮੁਫਤ ਸਿੱਖਿਆ ਦੇ ਖਿਲਾਫ ਮਾਹੌਲ ਬਣਾਇਆ ਜਾ ਰਿਹਾ ਹੈ। ਅਜਿਹਾ ਮਾਹੌਲ ਸਿਰਜਿਆ ਜਾ ਰਿਹਾ ਹੈ ਜਿਵੇਂ ਆਮ ਲੋਕਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਦੇਣਾ ਜ਼ੁਰਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮੇਂ ਇਹ ਪਲਾਨ ਕਰਨਾ ਚਾਹੀਦਾ ਕਿ 75 ਸਾਲਾਂ ਵਿੱਚ ਜੋ ਕਮੀ ਰਹਿ ਗਈ ਹੈ ,ਉਸਨੂੰ ਪੂਰਾ ਕੀਤਾ ਜਾਵੇ।
ਦੁਨੀਆ ਦੇ 39 ਦੇਸ਼ਾਂ 'ਚ ਮੁਫਤ ਸਿੱਖਿਆ- ਕੇਜਰੀਵਾਲ
ਸੀਐਮ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜੋ ਲੋਕ ਮੁਫ਼ਤ ਸਿੱਖਿਆ ਦੇਣ ਦੇ ਖਿਲਾਫ਼ ਮਾਹੌਲ ਬਣਾ ਰਹੇ ਹਨ , ਉਨ੍ਹਾਂ ਨੇ 10 ਲੱਖ ਕਰੋੜ ਦਾ ਕਰਜ਼ਾ ਮੁਆਫ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੀਐਮ ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਸ ਸਰਕਾਰ ਨੇ ਹਰ ਚੀਜ਼ 'ਤੇ ਜੀਐਸਟੀ ਲਗਾ ਦਿੱਤਾ ਹੈ। ਦੁਨੀਆ ਦੇ 39 ਦੇਸ਼ ਮੁਫਤ ਸਿੱਖਿਆ ਪ੍ਰਦਾਨ ਕਰਦੇ ਹਨ ਅਤੇ 16 ਦੇਸ਼ਾਂ ਵਿੱਚ ਬੋਰਜਗਾਰੀ ਭੱਤਾ ਦਿੱਤਾ ਜਾਂਦਾ ਹੈ। ਡੈਨਮਾਰਕ, ਨਾਰਵੇ ਅਤੇ ਕੈਨੇਡਾ ਵਿੱਚ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਫ਼ਤ ਸਹੂਲਤਾਂ ਦੇਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਜਨਤਾ ਨੂੰ ਮੁਫ਼ਤ ਸਹੂਲਤਾਂ ਦੇਣ ਦੇ ਖਿਲਾਫ਼ ਦੇਸ਼ ਵਿੱਚ ਇੱਕ ਮਾਹੌਲ ਬਣਾਇਆ ਜਾ ਰਿਹਾ ਹੈ।