ਪਹਿਲਾਂ ਬੱਚੀ ਨੂੰ ਪਿੰਡ ਵਾਲਿਆਂ ਨੇ ਵੇਖਿਆ ਤੇ ਤੁਰੰਤ ਪੁਲਿਸ ਨੂੰ ਇਤਲਾਹ ਕੀਤੀ। ਪੁਲਿਸ ਤੇ ਪਿੰਡ ਦੇ ਲੋਕਾਂ ਨੇ ਮਿਲ ਕੇ ਬੱਚੀ ਦੇ ਪਿਤਾ ਬਾਰੇ ਪਤਾ ਲਾਇਆ। ਪਤਾ ਲੱਗਾ ਕਿ ਬੱਚੀ ਦੀ ਮਾਂ ਘਰਾਂ ਵਿੱਚ ਸਾਫ-ਸਫਾਈ ਦਾ ਕੰਮ ਕਰਦੀ ਹੈ ਕੇ ਪਿਤਾ ਮਜ਼ਦੂਰੀ ਕਰਦੇ ਹਨ। ਬੱਚੀ ਨੂੰ ਜਲਦ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਜਦੋਂ ਉਸ ਦੀ ਹਾਲਤ ਬਹੁਤ ਜ਼ਿਆਦਾ ਖਰਾਬ ਹੋਣ ਲੱਗੀ ਤਾਂ ਉਸ ਨੂੰ ਸਫਦਰਗੰਜ ਹਸਪਤਾਲ ਰੈਫਰ ਕੀਤਾ ਗਿਆ। ਫਿਲਹਾਲ ਉਹ ਜ਼ੇਰੇ ਇਲਾਜ ਹੈ ਤੇ ਉਸ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ।
ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ ਉਸ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ। ਮੁਹੰਮਦ ਨੰਨੇ ਯੂਪੀ ਦੇ ਬੁਲੰਦਸ਼ਹਿਰ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 24 ਸਾਲ ਹੈ। ਤਿੰਨ ਮਹੀਨੇ ਪਹਿਲਾਂ ਹੀ ਉਹ ਬੁਲੰਦਸ਼ਹਿਰ ਤੋਂ ਦਿੱਲੀ ਆਇਆ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀੜਤ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਪਰਿਵਾਰ ਨੂੰ ਮਦਦ ਵਜੋਂ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਰਿਵਾਰ ਨੂੰ ਕੇਸ ਲੜਨ ਲਈ ਵਕੀਲ ਦੇਣ ਦਾ ਵੀ ਐਲਾਨ ਕੀਤਾ।