CM Arvind Kejriwal On Omicron Variant: Coronavirus ਦੇ ਨਵੇਂ ਵੇਰੀਐਂਟ Omicron ਦੇ ਫੈਲਣ ਨੂੰ ਰੋਕਣ ਦੇ ਮੱਦੇਨਜ਼ਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਦੀ ਸਰਕਾਰ ਕ੍ਰਿਸਮਸ ਅਤੇ ਨਵੇਂ ਸਾਲ ਦਾ ਜਸ਼ਨ ਮਨਾਉਣ ਦੇ ਪ੍ਰੋਗਰਾਮਾਂ 'ਤੇ ਪਾਬੰਦੀ ਲਗਾ ਸਕਦੀ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਜਿਹੇ ਉਪਾਅ ਦੀ ਕੋਈ ਲੋੜ ਨਹੀਂ ਹੈ।
ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਇਸ ਮੁੱਦੇ 'ਤੇ ਲਗਾਤਾਰ ਮਾਹਿਰਾਂ ਦੇ ਸੰਪਰਕ 'ਚ ਹੈ। ਦਿੱਲੀ ਵਿੱਚ ਹੁਣ ਤੱਕ ਓਮੀਕ੍ਰੋਨ ਵੇਰੀਐਂਟ ਦੇ ਦੋ ਮਰੀਜ਼ ਸਾਹਮਣੇ ਆਏ ਹਨ। ਜਿਨ੍ਹਾਂ ਚੋਂ ਇੱਕ ਨੇ ਕੋਰੋਨਾ ਦੇ ਨਵੇਂ ਵੇਰਿਐਂਟ ਨੂੰ ਮਾਤ ਦੇ ਦਿੱਤੀ ਹੈ।
ਪਾਬੰਦੀਆਂ ਨੂੰ ਲੈ ਕੇ ਕੇਜਰੀਵਾਲ ਨੇ ਕੀ ਕਿਹਾ?
'ਦਿੱਲੀ ਕੀ ਯੋਗਸ਼ਾਲਾ' ਪਹਿਲਕਦਮੀ ਦੇ ਉਦਘਾਟਨੀ ਪ੍ਰੋਗਰਾਮ ਦੇ ਮੌਕੇ 'ਤੇ ਮੁੱਖ ਮੰਤਰੀ ਨੇ ਕਿਹਾ, "ਜੇ ਲੋੜ ਪਈ ਤਾਂ ਅਸੀਂ ਪਾਬੰਦੀਆਂ ਲਗਾ ਦੇਵਾਂਗੇ। ਫਿਲਹਾਲ ਪਾਬੰਦੀਆਂ ਦੀ ਕੋਈ ਲੋੜ ਨਹੀਂ ਹੈ। ਅਸੀਂ ਲਗਾਤਾਰ ਮਾਹਿਰਾਂ ਦੇ ਸੰਪਰਕ ਵਿੱਚ ਹਾਂ ਅਤੇ ਜੇਕਰ ਦਿੱਲੀ ਵਾਸੀਆਂ ਦੀ ਸੁਰੱਖਿਆ ਲਈ ਕਿਸੇ ਪਾਬੰਦੀ ਦੀ ਲੋੜ ਪਈ ਤਾਂ ਅਸੀਂ ਅਜਿਹਾ ਕਰਾਂਗੇ।"
ਸੀਐਮ ਕੇਜਰੀਵਾਲ ਨੇ ਕਿਹਾ, "ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਮੈਂ ਆਕਸੀਜਨ ਸਪਲਾਈ, ਬੈੱਡ ਅਤੇ ਦਵਾਈਆਂ ਨੂੰ ਲੈ ਕੇ ਕਈ ਸਮੀਖਿਆ ਮੀਟਿੰਗਾਂ ਕੀਤੀਆਂ ਹਨ। ਅਸੀਂ ਨਹੀਂ ਚਾਹੁੰਦੇ ਕਿ ਦਿੱਲੀ ਵਿੱਚ ਓਮੀਕ੍ਰੋਨ ਸੰਕਟ ਨਾਹ ਹੋਵੇ, ਪਰ ਜੇਕਰ ਅਜਿਹਾ ਕੁਝ ਹੁੰਦਾ ਹੈ ਤਾਂ ਅਸੀਂ ਤਿਆਰ ਹਾਂ।"
ਇਹ ਵੀ ਪੜ੍ਹੋ: Covid Vaccination Certificate: ਕੁਝ ਸਕਿੰਟਾਂ 'ਚ ਚਾਹੀਦਾ ਹੈ ਕੋਰੋਨਾ ਵੈਕਸੀਨ ਸਰਟੀਫਿਕੇਟ, ਤਾਂ ਅਪਨਾਓ ਇਹ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin