ਪੜਚੋਲ ਕਰੋ
Advertisement
ਕੇਜਰੀਵਾਲ ਨੂੰ ਫਿਰ ਪਿਆ ਥੱਪੜ
ਇਹ ਪਹਿਲੀ ਵਾਰ ਨਹੀਂ ਹੈ ਕਿ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ। ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ 'ਤੇ ਸਿਆਹੀ ਵੀ ਸੁੱਟੀ ਗਈ ਅਤੇ ਕਈ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਕੇਜਰੀਵਾਲ 'ਤੇ ਮਿਰਚਾਂ ਸੁੱਟੀਆਂ ਗਈਆਂ ਸਨ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫਿਰ ਤੋਂ ਥੱਪੜ ਮਾਰਨ ਦੀ ਘਟਨਾ ਵਾਪਰੀ ਹੈ। ਇੱਕ ਨੌਜਵਾਨ ਨੇ ਕੇਜਰੀਵਾਲ ਨੂੰ ਉਨ੍ਹਾਂ ਦੇ ਰੋਡ ਸ਼ੋਅ ਦੌਰਾਨ ਥੱਪੜ ਮਾਰਿਆ। ਮੁੱਖ ਮੰਤਰੀ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮੁਲਜ਼ਮ ਸਥਾਨਕ ਵਾਸੀ ਨਹੀਂ ਹੈ ਬਲਕਿ ਕਿਤੋਂ ਬਾਹਰੋਂ ਆਇਆ ਸੀ।
ਕੇਜਰੀਵਾਲ ਦਿੱਲੀ ਦੇ ਮੋਤੀ ਨਗਰ ਇਲਾਕੇ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਤੇ ਰੋਡ ਸ਼ੋਅ ਕਰ ਰਹੇ ਸਨ। ਇਸੇ ਦੌਰਾਨ ਲਾਲ ਟੀ-ਸ਼ਰਟ ਪਹਿਨੀ ਇੱਕ ਨੌਜਵਾਨ ਕੇਜਰੀਵਾਲ ਦੀ ਖੁੱਲ੍ਹੀ ਗੱਡੀ 'ਤੇ ਚੜ੍ਹਦਾ ਹੈ ਤੇ ਬੜੀ ਤੇਜ਼ੀ ਨਾਲ ਕੇਜਰੀਵਾਲ 'ਤੇ ਹਮਲਾ ਕਰਦਾ ਹੈ। ਬਾਅਦ ਵਿੱਚ ਨੌਜਵਾਨ ਨੂੰ ਕੇਜਰੀਵਾਲ ਦੇ ਸਮਰਥਕਾਂ ਨੇ ਘੇਰ ਲਿਆ ਤੇ ਚੰਗੀ ਭੁਗਤ ਸਵਾਰੀ। ਮੁੱਖ ਮੰਤਰੀ ਨਾਲ ਉਨ੍ਹਾਂ ਦੇ ਰਾਜ ਵਿੱਚ ਅਜਿਹੀ ਘਟਨਾ ਵਾਪਰਨੀ, ਉਨ੍ਹਾਂ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰਦਾ ਹੈ। ਇਹ ਪਹਿਲੀ ਵਾਰ ਨਹੀਂ ਹੈ ਕਿ ਕੇਜਰੀਵਾਲ ਨਾਲ ਅਜਿਹੀ ਘਟਨਾ ਵਾਪਰੀ ਹੋਵੇ। ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਵੀ ਕੇਜਰੀਵਾਲ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ 'ਤੇ ਸਿਆਹੀ ਵੀ ਸੁੱਟੀ ਗਈ ਅਤੇ ਕਈ ਮਹੀਨੇ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਵੀ ਕੇਜਰੀਵਾਲ 'ਤੇ ਮਿਰਚਾਂ ਸੁੱਟੀਆਂ ਗਈਆਂ ਸਨ। ਤਾਜ਼ਾ ਹਮਲਾ ਕਰਨ ਵਾਲੇ ਨੌਜਵਾਨ ਦੀ ਸ਼ਨਾਖ਼ਤ ਹੋਣੀ ਹਾਲੇ ਬਾਕੀ ਹੈ। ਦੇਖੋ ਵੀਡੀਓ-दिल्ली के मुख्यमंत्री की सुरक्षा मोदी सरकार के अधीन है लेकिन @ArvindKejriwal का जीवन सबसे असुरक्षित है बार बार हमला और फिर पुलिस का रोना क्या साज़िश है इसके पीछे? हिम्मत है तो सामने आकर वार करो दूसरों को हथियार बनाकर नही। https://t.co/9rE9QNFZzq
— Sanjay Singh AAP (@SanjayAzadSln) May 4, 2019
#WATCH: A man slaps Delhi Chief Minister Arvind Kejriwal during his roadshow in Moti Nagar area. (Note: Abusive language) pic.twitter.com/laDndqOSL4
— ANI (@ANI) May 4, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਤਕਨਾਲੌਜੀ
ਪੰਜਾਬ
ਸਿਹਤ
Advertisement