ਨਵੀਂ ਦਿੱਲੀ: ਸਿੰਗਾਪੁਰ ਦੇ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਟਿੱਪਣੀ 'ਤੇ ਸਖ਼ਤ ਬਿਆਨ ਜਾਰੀ ਕੀਤਾ। ਉਹਨਾਂ ਕਿਹਾ ਕਿ ਇਹ ਨਿਰਾਸ਼ ਕਰਨ ਵਾਲੀ ਗੱਲ ਹੈ ਕਿ ਇੱਕ ਪ੍ਰਮੁੱਖ ਰਾਜਨੀਤਿਕ ਹਸਤੀ ਬਿਨ੍ਹਾਂ ਤੱਥਾਂ ਦੀ ਪੜਤਾਲ ਕੀਤੇ ਅਜਿਹੇ ਦਾਅਵੇ ਕਰ ਰਹੀ ਹੈ।
ਸਿੰਗਾਪੁਰ ਨੂੰ ਪ੍ਰਤੀਕਰਮ ਦਿੰਦਿਆਂ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਕਿਹਾ, “ਸਿੰਗਾਪੁਰ ਅਤੇ ਭਾਰਤ ਕੌਵੀਡ -19 ਵਿਰੁੱਧ ਲੜਾਈ ਵਿੱਚ ਠੋਸ ਭਾਈਵਾਲ ਰਹੇ ਹਨ… ਹਾਲਾਂਕਿ, ਜਿਨ੍ਹਾਂ ਨੂੰ ਬਿਹਤਰ ਜਾਣਨਾ ਚਾਹੀਦਾ ਹੈ ਉਨ੍ਹਾਂ ਦੀ ਗ਼ੈਰ-ਜ਼ਿੰਮੇਵਾਰਾਨਾ ਟਿੱਪਣੀਆਂ ਲੰਬੇ ਸਮੇਂ ਤੋਂ ਚੱਲ ਰਹੀ ਭਾਈਵਾਲੀ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।ਇਸ ਲਈ ਮੈਂ ਇੱਥੇ ਸਾਫ ਕਰ ਦੇਵਾਂ ਕੇ ਦਿੱਲੀ ਦੇ ਮੁੱਖ ਮੰਤਰੀ ਭਾਰਤ ਲਈ ਨਹੀਂ ਬੋਲਦੇ। ”
ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਅਰਿੰਦਮ ਬਾਗੀ ਨੇ ਟਵੀਟ ਕੀਤਾ, “ਸਿੰਗਾਪੁਰ ਸਰਕਾਰ ਨੇ ਅੱਜ ਸਾਡੇ ਹਾਈ ਕਮਿਸ਼ਨਰ ਨੂੰ ਬੁਲਾਇਆ ਅਤੇ ਦਿੱਲੀ ਦੇ ਮੁੱਖ ਮੰਤਰੀ ਦੇ “ਸਿੰਗਾਪੁਰ ਕੋਰੋਨਾ ਵੈਰੀਐਂਟ” ਵਾਲੀ ਟਿੱਪਣੀ ਤੇ ਸਖਤ ਇਤਰਾਜ਼ ਜਤਾਇਆ। ਹਾਈ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਦਿੱਲੀ ਦੇ ਮੁੱਖ ਮੰਤਰੀ ਕੋਲ ਸਿਵਲ ਐਵੀਏਸ਼ਨ ਨੀਤੀ ਜਾਂ ਕੋਵਿਡ ਰੂਪਾਂ ਬਾਰੇ ਬਿਆਨ ਦੇਣ ਦੀ ਕੋਈ ਯੋਗਤਾ ਨਹੀਂ ਹੈ।"
ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁੱਲ੍ਹ ਕਿਹਾ ਸੀ ਕਿ ਸਿੰਗਾਪੁਰ ਵਿੱਚ ਆਏ ਕੋਰੋਨਾ ਦਾ ਨਵਾਂ ਰੂਪ ਬੱਚਿਆਂ ਲਈ ਬੇਹੱਦ ਖਤਰਨਾਕ ਦੱਸਿਆ ਜਾ ਰਿਹਾ ਹੈ। ਭਾਰਤ ਵਿੱਚ ਇਹ ਤੀਜੀ ਲਹਿਰ ਦੇ ਰੂਪ ਵਿੱਚ ਆ ਸਕਦਾ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮੇਰੀ ਅਪੀਲ ਹੈ ਕਿ ਸਿੰਗਾਪੁਰ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਲਈ ਵੀ ਵੈਕਸੀਨ ਦੇ ਵਿਕਲਪਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।