ਪੜਚੋਲ ਕਰੋ
Advertisement
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
ਨਵੀਂ ਦਿੱਲੀ: ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਲਈ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਪਹਿਲੀ ਮਾਰਚ ਤੋਂ ਭੁੱਖ ਹੜਤਾਲ ਤੋਂ ਬੈਠਣਗੇ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਜਿੰਨਾ ਸਮਾਂ ਉਨ੍ਹਾਂ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ, ਓਨਾ ਚਿਰ ਉਹ ਭੁੱਖ ਹੜਤਾਲ 'ਤੇ ਹੀ ਬੈਠੇ ਰਹਿਣਗੇ। ਕੇਜਰੀਵਾਲ ਵੱਲੋਂ ਇਹ ਕਦਮ ਬੀਤੇ ਦਿਨੀ ਸੁਪਰੀਮ ਕੋਰਟ ਵੱਲੋਂ ਉਪ ਰਾਜਪਾਲ ਤੇ ਦਿੱਲੀ ਸਰਕਾਰ ਦਰਮਿਆਨ ਤਾਕਤਾਂ ਦੀ ਵੰਡ ਦੇ ਕੀਤੇ ਫੈਸਲੇ ਮਗਰੋਂ ਚੁੱਕਿਆ ਗਿਆ ਹੈ। ਅਦਾਲਤ ਦੇ ਫੈਸਲੇ ਨਾਲ ਕੇਜਰੀਵਾਲ ਖ਼ੁਸ਼ ਨਹੀਂ ਸਨ, ਇਸ ਲਈ ਉਨ੍ਹਾਂ ਭੁੱਖ ਹੜਤਾਲ ਵਾਲਾ ਕਦਮ ਚੁੱਕਣ ਦਾ ਫੈਸਲਾ ਕਰ ਲਿਆ ਹੈ। ਜ਼ਰੂਰ ਪੜ੍ਹੋ- ਮੋਦੀ ਤੋਂ ਹੱਕ ਖੋਹਣ ਦੇ ਚਾਹਵਾਨ ਕੇਜਰੀਵਾਲ ਦੀ ਝੋਲੀ ਸੁਪਰੀਮ ਕੋਰਟ ਵੀ ਨਾ ਪਾਈ ਖੈਰ ਕੇਜਰੀਵਾਲ ਚਾਹੁੰਦੇ ਹਨ ਕਿ ਪੁਲਿਸ ਤੋਂ ਲੈਕੇ ਪ੍ਰਸ਼ਾਸਨਿਕ ਅਧਿਕਾਰੀ ਸਰਕਾਰ ਦੇ ਅਧੀਨ ਕੰਮ ਕਰਨ ਪਰ ਅਦਾਲਤ ਨੇ ਫ਼ਤਵਾ ਕੁਝ ਹੋਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਬਤੌਰ ਮੁੱਖ ਮੰਤਰੀ ਧਰਨੇ 'ਤੇ ਬੈਠ ਚੁੱਕੇ ਹਨ, ਪਰ ਇਸ ਵਾਲ ਉਨ੍ਹਾਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਐਲਾਨ ਕੀਤਾ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕੀਤੇ ਐਲਾਨ ਨਾਲ ਕੇਜਰੀਵਾਲ ਕੇਂਦਰ ਦੀ ਮੋਦੀ ਸਰਕਾਰ 'ਤੇ ਵੱਧ ਤੋਂ ਵੱਧ ਦਬਾਅ ਬਣਾਉਣਾ ਚਾਹੁੰਦੇ ਹਨ। ਦੇਖੋ ਵੀਡੀਓ-Delhi CM Arvind Kejriwal: Democracy has been implemented in entire nation, but not Delhi. Public votes & selects a government, but the government has no power. So we're starting a movement on March 1 & I'll sit on indefinite fast for the full statehood of Delhi pic.twitter.com/O9BiuBVQHY
— ANI (@ANI) February 23, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਦੇਸ਼
ਪੰਜਾਬ
ਪੰਜਾਬ
Advertisement