ਦਿੱਲੀ ਦੇ ਮੁੱਖ ਮੰਤਰੀ ਨਿਵਾਸ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ ਸਰਕਾਰੀ ਰਿਹਾਇਸ਼ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੀਡਬਲਯੂਡੀ ਨੇ ਬੁੱਧਵਾਰ ਸ਼ਾਮ ਫਲੈਗ ਸਟਾਫ ਰੋਡ ਸਥਿਤ ਮੁੱਖ ਮੰਤਰੀ ਨਿਵਾਸ ਨੂੰ ਸੀਲ ਕਰ ਦਿੱਤਾ ਹੈ। 




ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਵੱਡਾ ਦਾਅਵਾ ਕੀਤਾ ਹੈ। ਪਾਰਟੀ ਦਾ ਕਹਿਣਾ ਹੈ ਕਿ ਉਪ ਰਾਜਪਾਲ ਨੇ ਮੁੱਖ ਮੰਤਰੀ ਆਤਿਸ਼ੀ ਦਾ ਸਾਰਾ ਸਮਾਨ ਸੀਐਮ ਹਾਊਸ ਤੋਂ ਬਾਹਰ ਕਢਵਾ ਦਿੱਤਾ ਹੈ। PWD ਨੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਤਾਲਾ ਲਗਾ ਦਿੱਤਾ ਹੈ।


ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਚ ਕਿਹਾ ਗਿਆ ਹੈ ਕਿ "ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਮੁੱਖ ਮੰਤਰੀ ਨੂੰ ਆਪਣਾ ਘਰ ਖਾਲੀ ਕਰਨ ਲਈ ਕਿਹਾ ਗਿਆ ਹੈ। ਬੀਜੇਪੀ ਦੇ ਇਸ਼ਾਰੇ 'ਤੇ LG ਨੇ ਜ਼ਬਰਦਸਤੀ ਸੀਐਮ ਆਤਿਸ਼ੀ ਦਾ ਸਮਾਨ ਘਰੋਂ ਬਾਹਰ ਕੱਢਿਆ। ਇਹ ਮੁੱਖ ਮੰਤਰੀ ਰਿਹਾਇਸ਼ ਕਿਸੇ ਵੱਡੇ ਭਾਜਪਾ ਆਗੂ ਨੂੰ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਜਪਾ 27 ਸਾਲਾਂ ਤੋਂ ਦਿੱਲੀ ਦੀ ਸਰਕਾਰ ਤੋਂ ਬਾਹਰ ਹੈ, ਹੁਣ ਉਹ ਮੁੱਖ ਮੰਤਰੀ ਦੀ ਰਿਹਾਇਸ਼ ਹਥਿਆਉਣਾ ਚਾਹੁੰਦੀ ਹੈ।"


ਇਹ ਵੀ ਪੜ੍ਹੋ: ਗਰੀਬਾਂ ਲਈ ਮੋਦੀ ਸਰਕਾਰ ਵੱਲੋਂ ਵੱਡਾ ਐਲਾਨ; ਦਸੰਬਰ 2028 ਤੱਕ ਮਿਲੇਗਾ ਮੁਫਤ ਅਨਾਜ


ਇਸ ਤੋਂ ਪਹਿਲਾਂ ਇਕ ਨੋਟਿਸ 'ਚ PWD ਨੇ ਕਿਹਾ ਸੀ ਕਿ ਕੇਜਰੀਵਾਲ ਦੇ ਅਸਤੀਫੇ ਅਤੇ ਬੰਗਲਾ ਖਾਲੀ ਕਰਨ ਤੋਂ ਬਾਅਦ ਬੰਗਲਾ PWD ਨੂੰ ਸੌਂਪਿਆ ਜਾਣਾ ਸੀ। ਇਸ ਬੰਗਲੇ ਦੀ ਉਸਾਰੀ ਵਿੱਚ ਬੇਨਿਯਮੀਆਂ ਦਾ ਮਾਮਲਾ ਅਜੇ ਵੀ ਜਾਂਚ ਅਧੀਨ ਹੈ। ਅਧਿਕਾਰੀਆਂ ਨੂੰ ਬੰਗਲੇ ਦੇ ਅੰਦਰ ਦੀਆਂ ਚੀਜ਼ਾਂ ਦੀ ਸੂਚੀ ਬਣਾਉਣੀ ਪੈ ਸਕਦੀ ਹੈ। ਬੰਗਲਾ ਖਾਲੀ ਕਰਨ ਤੋਂ ਬਾਅਦ ਵਿਭਾਗ ਨੂੰ ਇਸ ਦੀਆਂ ਚਾਬੀਆਂ ਮਿਲਣੀਆਂ ਚਾਹੀਦੀਆਂ ਸਨ। 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial