ਅਜੇ ਸਲਾਖਾਂ ਪਿੱਛੇ ਰਹਿਣਗੇ ਮਨੀਸ਼ ਸਿਸੋਦੀਆ , ਅਦਾਲਤ ਨੇ 1 ਜੂਨ ਤੱਕ ਵਧਾਈ ਨਿਆਂਇਕ ਹਿਰਾਸਤ
Delhi Excise Policy Case : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਜੂਨ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਨੂੰ
Delhi Excise Policy Case : ਦਿੱਲੀ ਦੇ ਉਪ ਮੁੱਖ ਮੰਤਰੀ ਰਹਿ ਚੁੱਕੇ ਮਨੀਸ਼ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ਮੰਗਲਵਾਰ (23 ਮਈ) ਨੂੰ ਕੋਈ ਰਾਹਤ ਨਹੀਂ ਮਿਲੀ ਹੈ। ਉਸ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 1 ਜੂਨ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਪੜ੍ਹਾਈ ਲਈ ਕੁਰਸੀ ਅਤੇ ਮੇਜ਼ ਮੁਹੱਈਆ ਕਰਵਾਉਣ ਦੀ ਉਸ ਦੀ ਬੇਨਤੀ 'ਤੇ ਵਿਚਾਰ ਕਰਨ। ਸਿਸੋਦੀਆ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੇਨਿਯਮੀਆਂ ਦੇ ਦੋਸ਼ੀਆਂ ਵਿੱਚੋਂ ਇੱਕ ਹੈ।
Delhi excise policy case | Delhi's Rouse Avenue Court extends the judicial custody of AAP leader and former Delhi Deputy CM Manish Sisodia till June 1; also directed the jail authorities to consider his request to provide him chair and table for study purposes.
— ANI (@ANI) May 23, 2023
(File photo) pic.twitter.com/nxlwpVbrtU
ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਇੱਕ ਮਾਮਲੇ ਵਿੱਚ ਸਿਸੋਦੀਆ ਦੀ ਹਿਰਾਸਤ ਵਿੱਚ ਵਾਧਾ ਕੀਤਾ ਗਿਆ ਸੀ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਵਿਸ਼ੇਸ਼ ਜੱਜ ਐਮਕੇ ਨਾਗਪਾਲ ਵੱਲੋਂ ਫੈਸਲੇ ਲਈ 30 ਮਈ ਦੀ ਤਰੀਕ ਤੈਅ ਕੀਤੀ ਸੀ। 'ਆਪ' ਨੇਤਾ ਮਨੀਸ਼ ਸਿਸੋਦੀਆ ਅਤੇ ਹੋਰਾਂ ਵਿਰੁੱਧ ਈਡੀ ਦੀ ਇਹ 5ਵੀਂ ਚਾਰਜਸ਼ੀਟ ਸੀ, ਜਿਸ ਦੀ ਸ਼ੁੱਕਰਵਾਰ (19 ਮਈ) ਨੂੰ ਅਦਾਲਤ 'ਚ ਸੁਣਵਾਈ ਹੋਈ। ਇਸ ਤੋਂ ਪਹਿਲਾਂ 6 ਮਈ ਨੂੰ ਈਡੀ ਨੇ ਰਾਉਸ ਐਵੇਨਿਊ ਅਦਾਲਤ ਨੂੰ ਦੱਸਿਆ ਸੀ ਕਿ ਮੁਲਜ਼ਮ ਮਨੀਸ਼ ਸਿਸੋਦੀਆ ਦੀਆਂ ਕਥਿਤ ਗਤੀਵਿਧੀਆਂ ਕਾਰਨ ਕਰੀਬ 622 ਕਰੋੜ ਰੁਪਏ ਦੀ ਗ਼ੈਰ-ਕਾਨੂੰਨੀ ਆਮਦਨ ਹੋਈ ਸੀ।
ਕਦੋਂ ਗ੍ਰਿਫਤਾਰ ਹੋਏ ਸੀ ਮਨੀਸ਼ ਸਿਸੋਦੀਆ
9 ਮਾਰਚ ਨੂੰ ਈਡੀ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿੱਚ ਘੰਟਿਆਂ ਤੱਕ ਪੁੱਛਗਿੱਛ ਕਰਨ ਤੋਂ ਬਾਅਦ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਸੀਬੀਆਈ ਨੇ ਇਸੇ ਮਾਮਲੇ ਨਾਲ ਸਬੰਧਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਇਸ ਮਾਮਲੇ ਵਿੱਚ ਪਹਿਲਾਂ ਹੀ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।