Engineer Rashid:  ਟੈਰਰ ਫੰਡਿੰਗ ਮਾਮਲੇ 'ਚ ਜੇਲ 'ਚ ਬੰਦ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ (Engineer Rashid) ਨੂੰ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਮਿਲ ਗਈ ਹੈ। ਰਾਸ਼ਿਦ ਹੁਸੈਨ ਨੇ ਜੇਲ੍ਹ ਵਿੱਚ ਰਹਿੰਦਿਆਂ ਲੋਕ ਸਭਾ ਚੋਣਾਂ-2024 ਵਿੱਚ ਉਮਰ ਅਬਦੁੱਲਾ ਨੂੰ ਹਰਾਇਆ ਸੀ। 






ਜਾਣਕਾਰੀ ਮੁਤਾਬਕ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅੱਤਵਾਦੀ ਫੰਡਿੰਗ ਮਾਮਲੇ 'ਚ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਇੰਜੀਨੀਅਰ ਰਸ਼ੀਦ ਨੂੰ 2 ਅਕਤੂਬਰ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਕਸ਼ਮੀਰ ਵਿੱਚ 18 ਸਤੰਬਰ ਨੂੰ ਪਹਿਲੇ ਪੜਾਅ ਦੀ ਵੋਟਿੰਗ ਤੋਂ ਕੁਝ ਦਿਨ ਪਹਿਲਾਂ ਉਸ ਨੂੰ ਜ਼ਮਾਨਤ ਮਿਲ ਗਈ ਸੀ। ਇੰਜੀਨੀਅਰ ਰਸ਼ੀਦ ਦਾ ਭਰਾ ਵਿਧਾਨ ਸਭਾ ਚੋਣ ਲੜ ਰਿਹਾ ਹੈ।



ਦੱਸ ਦਈਏ ਕਿ ਇੰਜੀਨੀਅਰ ਰਾਸ਼ਿਦ ਬਾਰਾਮੂਲਾ ਲੋਕ ਸਭਾ ਤੋਂ ਆਜ਼ਾਦ ਸੰਸਦ ਮੈਂਬਰ ਹਨ। ਉਸਦਾ ਭਰਾ ਖੁਰਸ਼ੀਦ ਅਹਿਮਦ ਅਵਾਮੀ ਇਤਿਹਾਦ ਪਾਰਟੀ (AIP) ਦੇ ਉਮੀਦਵਾਰ ਵਜੋਂ ਉੱਤਰੀ ਕਸ਼ਮੀਰ ਦੀ ਲੰਗੇਟ ਸੀਟ ਤੋਂ ਵਿਧਾਨ ਸਭਾ ਚੋਣਾਂ ਲੜ ਰਿਹਾ ਹੈ। ਇੰਜਨੀਅਰ ਉਮਰ ਅਬਦੁੱਲਾ ਵਿਰੁੱਧ ਲੋਕ ਸਭਾ ਚੋਣਾਂ ਜਿੱਤਣ ਤੋਂ ਪਹਿਲਾਂ ਦੋ ਵਾਰ ਇਸ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ।



ਜ਼ਿਕਰ ਕਰ ਦਈਏ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਤਹਿਤ ਬੰਦ ਹੈ। ਪਿਛਲੇ ਦਿਨੀਂ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਸ ਨੇ ਆਪਣੇ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਗ਼ੈਰ-ਸੰਵਿਧਾਨਕ ਦੱਸਿਆ ਹੈ। ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਤੇ ਆਜ਼ਾਦੀ ਨੂੰ ਅਸਾਧਾਰਨ ਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।



ਅੰਮ੍ਰਿਤਪਾਲ ਸਿੰਘ ਉਪਰ ਅਜਨਾਲਾ ਥਾਣੇ 'ਤੇ ਹਮਲੇ ਸਮੇਤ 12 ਐਫਆਈਆਰ ਦਰਜ ਹਨ। ਜੇਲ੍ਹ ਵਿੱਚ ਰਹਿੰਦਿਆਂ ਅੰਮ੍ਰਿਤਪਾਲ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਖਡੂਰ ਸਾਹਿਬ ਸੰਸਦੀ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੀਆਂ ਹਨ। ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜੀਰਾ ਨੂੰ ਕਰੀਬ 1.97 ਲੱਖ ਵੋਟਾਂ ਦੇ ਫਰਕ ਨਾਲ ਹਰਾਇਆ ਸੀ।