ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਹੋਰ ਵਧ ਸਕਦੀਆਂ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮਾਣਹਾਨੀ ਮਾਮਲੇ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਸੰਮਨ ਭੇਜਿਆ ਹੈ। ਅਸ਼ੋਕ ਗਹਿਲੋਤ ਲਈ ਸਾਲ 2023 ਕਾਫ਼ੀ ਭਾਰੀ ਪੈਂਦਾ ਦਿਖਾਈ ਦੇ ਰਿਹਾ ਹੈ। ਹਾਲੇ ਸਚਿਨ ਪਾਇਲਟ ਦੇ ਮਾਮਲੇ ਵਿੱਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਥੋੜ੍ਹੀ ਰਾਹਤ ਮਿਲੀ ਸੀ ਕਿ ਹੁਣ ਦਿੱਲੀ ਦੀ ਅਦਾਲਤ ਨੇ ਉਹਨਾਂ ਨੂੰ ਸੰਮਨ  ਜਾਰੀ ਕਰ ਦਿੱਤੇ ਹਨ। 


ਅਦਾਲਤ ਨੇ ਅਸ਼ੋਕ ਗਹਿਲੋਤ ਨੂੰ 7 ਅਗਸਤ ਨੂੰ ਕੋਰਟ ਵਿੱਚ ਹਾਜ਼ਰ ਹੋਣ ਹੁਕਮ ਜਾਰੀ ਕੀਤੇ ਹਨ। ਇਹ ਸੰਮਨ ਇੱਕ ਮਾਣਹਾਨੀ ਦੇ ਮਾਮਲੇ ਵਿੱਚ ਭੇਜੇ ਗਏ ਹਨ। ਇਹ ਮਾਣਹਾਨੀ ਦਾ ਕੇਸ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਤਰਫੋਂ ਦਾਇਰ ਕੀਤਾ ਗਿਆ ਸੀ।


ਦਰਅਸਲ, ਫਰਵਰੀ 2023 ਵਿੱਚ ਸੀਐਮ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ ਸੀ ਕਿ ਗਜੇਂਦਰ ਸਿੰਘ ਸ਼ੇਖਾਵਤ ਸੰਜੀਵਨੀ ਘੁਟਾਲੇ ਦੇ ਦੋਸ਼ੀ ਹਨ। ਉਨ੍ਹਾਂ ਕਿਹਾ ਸੀ ਕਿ ਐਸਓਜੀ ਦੀ ਜਾਂਚ ਵਿੱਚ ਗਜੇਂਦਰ ਸਿੰਘ ਸ਼ੇਖਾਵਤ ਦਾ ਜੁਰਮ ਵੀ ਸੰਜੀਵਨੀ ਘੁਟਾਲੇ ਦੇ ਹੋਰ ਗ੍ਰਿਫ਼ਤਾਰ ਮੁਲਜ਼ਮਾਂ ਵਾਂਗ ਸਾਬਤ ਹੋਇਆ ਹੈ। ਇਸ ਤੋਂ ਬਾਅਦ ਸ਼ੇਖਾਵਤ ਨੇ ਦਿੱਲੀ ਦੀ ਅਦਾਲਤ 'ਚ ਸੀਐੱਮ ਅਸ਼ੋਕ ਗਹਿਲੋਤ 'ਤੇ ਮਾਣਹਾਨੀ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ 'ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ।





ਸੰਜੀਵਨੀ ਕ੍ਰੈਡਿਟ ਕੋ-ਆਪਰੇਟਿਵ ਸੋਸਾਇਟੀ 'ਚ ਲਗਭਗ 1 ਲੱਖ 46 ਹਜ਼ਾਰ 993 ਨਿਵੇਸ਼ਕਾਂ ਨੇ 953 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ। ਜਿਸ ਦੀ ਸਹਿਕਾਰੀ ਸਭਾ ਵੱਲੋਂ ਦੁਰਵਰਤੋਂ ਕੀਤੀ ਗਈ। ਐਸਓਜੀ ਨੇ ਇਸ ਘਪਲੇ ਦੇ ਮੁੱਖ ਮੁਲਜ਼ਮ ਵਿਕਰਮ ਸਿੰਘ ਇੰਦਰੋਏ ਸਮੇਤ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੰਜੀਵਨੀ ਕ੍ਰੈਡਿਟ ਕੋ-ਆਪਰੇਟਿਵ ਸੋਸਾਇਟੀ ਨੇ ਰਾਜ ਵਿੱਚ 211 ਸ਼ਾਖਾਵਾਂ ਖੋਲ੍ਹੀਆਂ ਸਨ, ਜਦਕਿ ਗੁਜਰਾਤ ਵਿੱਚ ਇਸ ਨੇ ਵੱਖ-ਵੱਖ ਥਾਵਾਂ 'ਤੇ ਲਗਭਗ 26 ਸ਼ਾਖਾਵਾਂ ਖੋਲ੍ਹੀਆਂ ਸਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial 



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ