Delhi Excise Policy Case: ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਸਿੰਘ ਸ਼ੂਗਰ ਦੇ ਮਰੀਜ਼ ਹੋਣ ਕਾਰਨ ਦਵਾਈਆਂ ਲਈ ਵੱਖਰੀ ਅਰਜ਼ੀ ਦਾਇਰ ਕੀਤੀ ਗਈ ਹੈ।


10 ਅਕਤੂਬਰ ਨੂੰ ਅਦਾਲਤ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਸੰਜੇ ਸਿੰਘ ਦੀ ਈਡੀ ਹਿਰਾਸਤ 13 ਅਕਤੂਬਰ ਤੱਕ ਵਧਾ ਦਿੱਤੀ ਸੀ। ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਉਸ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਰਅਸਲ, ਈਡੀ ਦਾ ਦੋਸ਼ ਹੈ ਕਿ ਦਿੱਲੀ ਆਬਕਾਰੀ ਨੀਤੀ ਵਿੱਚ ਬੇਨਿਯਮੀਆਂ ਹੋਈਆਂ ਹਨ।


ਮਾਮਲਾ ਦਿੱਲੀ ਹਾਈ ਕੋਰਟ ਤੱਕ ਪਹੁੰਚ ਗਿਆ


ਇਸ ਪੂਰੇ ਮਾਮਲੇ 'ਚ ਸੰਜੇ ਸਿੰਘ ਨੇ ਆਪਣੀ ਗ੍ਰਿਫਤਾਰੀ ਖਿਲਾਫ ਦਿੱਲੀ ਹਾਈਕੋਰਟ ਵੀ ਪਹੁੰਚ ਕੀਤੀ ਹੈ। ਸਿੰਘ ਦੇ ਵਕੀਲ ਨੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਅਤੇ ਜਸਟਿਸ ਸੰਜੀਵ ਨਰੂਲਾ ਦੇ ਬੈਂਚ ਤੋਂ ਤੁਰੰਤ ਸੁਣਵਾਈ ਦੀ ਬੇਨਤੀ ਕਰਦਿਆਂ ਕਿਹਾ ਕਿ ਈਡੀ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਢੁਕਵਾਂ ਆਧਾਰ ਨਹੀਂ ਦਿੱਤਾ ਹੈ।


ਕੀ ਹੈ ਇਲਜ਼ਾਮ?


ਈਡੀ ਨੇ 'ਆਪ' ਨੇਤਾ ਸੰਜੇ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ 'ਤੇ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ (4 ਅਕਤੂਬਰ) ਨੂੰ ਗ੍ਰਿਫਤਾਰ ਕੀਤਾ ਸੀ। ਅਗਲੇ ਦਿਨ ਯਾਨੀ 5 ਅਕਤੂਬਰ ਨੂੰ ਰਾਊਜ਼ ਐਵੇਨਿਊ ਕੋਰਟ ਨੇ ਉਸ ਨੂੰ ਪੰਜ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ। ਇਸ ਦੌਰਾਨ ਕੇਂਦਰੀ ਜਾਂਚ ਏਜੰਸੀ ਨੇ ਦਾਅਵਾ ਕੀਤਾ ਸੀ ਕਿ ਕਥਿਤ ਤੌਰ 'ਤੇ ਕੁਝ ਡੀਲਰਾਂ ਨੂੰ ਫਾਇਦਾ ਪਹੁੰਚਾਉਣ ਲਈ ਰਿਸ਼ਵਤ ਲਈ ਗਈ ਸੀ। ਜ਼ਿਕਰ ਕਰ ਦਈਏ ਕਿ 'ਆਪ' ਨੇਤਾ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।





ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।