ਦਿੱਲੀ 'ਚ ਹਟਾਈਆਂ ਕੋਰੋਨਾ ਪਾਬੰਦੀਆ, ਨਹੀਂ ਹੋਵੇਗਾ ਨਾਈਟ ਕਰਫਿਊ, ਪੂਰੀ ਸਮਰੱਥਾ ਨਾਲ ਖੁੱਲ੍ਹਣਗੇ ਸਕੂਲ
Delhi Corona Guidelines: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਕਾਫੀ ਘੱਟ ਹੋਏ ਹਨ। ਮਾਮਲਿਆਂ ਵਿੱਚ ਗਿਰਾਵਟ ਨਾਲ, Possitivity Rate ਵਿੱਚ ਵੀ ਗਿਰਾਵਟ ਆਈ ਹੈ
Delhi Corona Guidelines: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਮਾਮਲੇ ਹੁਣ ਕਾਫੀ ਘੱਟ ਹੋਏ ਹਨ। ਮਾਮਲਿਆਂ ਵਿੱਚ ਗਿਰਾਵਟ ਨਾਲ, Possitivity Rate ਵਿੱਚ ਵੀ ਗਿਰਾਵਟ ਆਈ ਹੈ। ਇਸ ਦੇ ਮੱਦੇਨਜ਼ਰ ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਸ਼ਹਿਰ ਵਿੱਚ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਨੂੰ ਵਾਪਸ ਲੈ ਲਿਆ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ 1 ਅਪ੍ਰੈਲ ਤੋਂ ਸਕੂਲ ਪੂਰੀ ਤਰ੍ਹਾਂ ਆਫਲਾਈਨ ਕੰਮ ਕਰਨਗੇ। ਨਾਲ ਹੀ, ਮਾਸਕ ਨਾ ਪਹਿਨਣ 'ਤੇ ਹੁਣ ਦੋ ਹਜ਼ਾਰ ਦੀ ਬਜਾਏ ਸਿਰਫ 500 ਰੁਪਏ ਜੁਰਮਾਨਾ ਲੱਗੇਗਾ।
ਬੱਸਾਂ ਤੇ ਮੈਟਰੋ ਵਿੱਚ ਖੜ੍ਹੇ ਹੋ ਕੇ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ
ਦਿੱਲੀ ਵਿੱਚ ਸਾਰੀਆਂ ਪਾਬੰਦੀਆਂ ਹਟਾਉਣ ਦਾ ਮਤਲਬ ਹੈ ਕਿ ਸੋਮਵਾਰ ਤੋਂ ਰਾਤ ਦੇ ਕਰਫਿਊ ਸਮੇਤ ਸਾਰੀਆਂ ਕੋਰੋਨਾ ਪਾਬੰਦੀਆਂ ਹਟ ਜਾਣਗੀਆਂ। ਬੱਸਾਂ ਅਤੇ ਮੈਟਰੋ ਵਿੱਚ ਖੜ੍ਹੇ ਹੋ ਕੇ ਸਫ਼ਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੁਕਾਨਾਂ ਅਤੇ ਰੈਸਟੋਰੈਂਟ ਖੋਲ੍ਹਣ ਦੀ ਸਮਾਂ ਸੀਮਾ ਵੀ ਖਤਮ ਹੋ ਜਾਵੇਗੀ।
ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, ''ਡੀਡੀਐਮਏ ਨੇ ਸਾਰੀਆਂ ਪਾਬੰਦੀਆਂ ਵਾਪਸ ਲੈ ਲਈਆਂ ਹਨ, ਕਿਉਂਕਿ ਲੋਕਾਂ ਨੂੰ ਨੌਕਰੀਆਂ ਗੁਆਉਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।'' ਕੇਜਰੀਵਾਲ ਨੇ ਕਿਹਾ ਕਿ ਹੁਣ ਮਾਸਕ ਨਾ ਪਹਿਨਣ 'ਤੇ 500 ਰੁਪਏ ਦਾ ਜੁਰਮਾਨਾ ਲੱਗੇਗਾ।
ਦਿੱਲੀ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਕੀ ਹੈ?
ਵੀਰਵਾਰ ਨੂੰ ਦਿੱਲੀ 'ਚ ਕੋਰੋਨਾ ਵਾਇਰਸ ਦੀ ਲਾਗ ਦੇ 556 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਨਫੈਕਸ਼ਨ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਰਾਜਧਾਨੀ ਵਿੱਚ ਸੰਕਰਮਣ ਦੀ ਦਰ 1.10 ਪ੍ਰਤੀਸ਼ਤ ਹੈ। ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਇੱਕ ਦਿਨ ਪਹਿਲਾਂ ਕੀਤੇ ਗਏ ਟੈਸਟਾਂ ਦੀ ਗਿਣਤੀ 50,591 ਸੀ, ਜਦੋਂ ਕਿ ਇੱਕ ਦਿਨ ਵਿੱਚ 618 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਸੀ। ਇਸ ਵਿਚ ਕਿਹਾ ਗਿਆ ਹੈ ਕਿ ਸੰਕਰਮਿਤ ਅਤੇ ਮਰਨ ਵਾਲਿਆਂ ਦੀ ਨਵੀਂ ਗਿਣਤੀ ਦੇ ਆਉਣ ਤੋਂ ਬਾਅਦ, ਇੱਥੇ ਸੰਕਰਮਿਤਾਂ ਦੀ ਗਿਣਤੀ ਵਧ ਕੇ 18,58,154 ਹੋ ਗਈ ਹੈ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ 26,115 ਹੋ ਗਈ ਹੈ।
ਰਾਜਧਾਨੀ 'ਚ ਬੁੱਧਵਾਰ ਨੂੰ ਸੰਕਰਮਣ ਦੀ ਦਰ 1.05 ਫੀਸਦੀ ਰਹੀ, ਜਦੋਂ ਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਤੇ ਕੋਵਿਡ ਦੇ 583 ਨਵੇਂ ਮਾਮਲੇ ਸਾਹਮਣੇ ਆਏ। ਕੋਵਿਡ ਦੇ ਮਰੀਜ਼ਾਂ ਲਈ ਦਿੱਲੀ ਦੇ ਹਸਪਤਾਲਾਂ ਵਿੱਚ 15,294 ਬੈੱਡ ਹਨ, ਜਿਨ੍ਹਾਂ ਵਿੱਚੋਂ 226 ਮਰੀਜ਼ ਹਨ।