Delhi Lockdown: ਦਿੱਲੀ 'ਚ ਵੀ ਇੱਕ ਹਫ਼ਤੇ ਦਾ ਲੌਕਡਾਊਨ, ਉੱਪ ਰਾਜਪਾਲ ਨਾਲ ਮੀਟਿੰਗ ਮਗਰੋਂ ਕੇਜਰੀਵਾਲ ਨੇ ਕੀਤਾ ਐਲਾਨ
ਕੌਮੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ’ਚ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਦੀ ਭਾਰੀ ਕਮੀ ਹੈ ਤੇ ਸ਼ਹਿਰ ਦੇ ਕੋਟੇ ਦੀ ਆਕਸੀਜਨ ਹੋਰਨਾਂ ਰਾਜਾਂ ਨੂੰ ਦਿੱਤੀ ਜਾ ਰਹੀ ਹੈ।
Delhi Lockdown News: ਕੋਰੋਨਾ ਮਹਾਂਮਾਰੀ ਕਾਰਨ ਬੇਹੱਦ ਮਾੜੀ ਸਥਿਤੀ ਦੇ ਮੱਦੇਨਜ਼ਰ, ਦਿੱਲੀ ਵਿੱਚ ਅੱਜ ਰਾਤ ਤੋਂ ਅਗਲੇ ਸੋਮਵਾਰ ਤੱਕ ਕਰਫਿਊ ਲੱਗ ਗਿਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਪ ਰਾਜਪਾਲ ਅਨਿਲ ਬੈਜਲ ਨਾਲ ਅਹਿਮ ਮੁਲਾਕਾਤ ਕੀਤੀ।
ਉਧਰ, ਕੋਰੋਨਾ ਦੀ ਦੂਜੀ ਲਹਿਰ ਬੇਕਾਬੂ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੰਗਾਮੀ ਮੀਟਿੰਗ ਬੁਲਾਈ ਹੈ। ਇਹ ਅਹਿਮ ਮੀਟਿੰਗ ਸਵੇਰੇ 11:30 ਵਜੇ ਹੋ ਰਹੀ ਹੈ। ਮੀਟਿੰਗ ਵਿੱਚ ਕੋਰੋਨਾ ਦੀ ਤਾਜ਼ਾ ਹਾਲਤ ਦੀ ਜਾਇਜ਼ਾ ਲੈਣ ਮਗਰੋਂ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੋਂ ਇਲਾਵਾ ਸਿਹਤ ਤੇ ਗ੍ਰਹਿ ਮਾਮਲਿਆਂ ਦੇ ਮੰਤਰਾਲਿਆਂ ਦੇ ਸਾਰੇ ਅਧਿਕਾਰੀ ਸ਼ਾਮਲ ਹੋਣਗੇ।
ਕੇਜਰੀਵਾਲ ਦੇ ਕੇਂਦਰ ਸਰਕਾਰ 'ਤੇ ਇਲਜ਼ਾਮ
ਕੌਮੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦਿੱਲੀ ’ਚ ਕੋਰੋਨਾ ਮਰੀਜ਼ਾਂ ਲਈ ਆਕਸੀਜਨ ਦੀ ਭਾਰੀ ਕਮੀ ਹੈ ਤੇ ਸ਼ਹਿਰ ਦੇ ਕੋਟੇ ਦੀ ਆਕਸੀਜਨ ਹੋਰਨਾਂ ਰਾਜਾਂ ਨੂੰ ਦਿੱਤੀ ਜਾ ਰਹੀ ਹੈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦਿੱਲੀ ’ਚ ਹਸਪਤਾਲਾਂ ਅੰਦਰ ਬਿਸਤਰਿਆਂ ਦੀ ਗਿਣਤੀ ਵਧਾਉਣ ਤੇ ਮਰੀਜ਼ਾਂ ਲਈ ਤੁਰੰਤ ਆਕਸੀਜਨ ਦੀ ਸਪਲਾਈ ਮਜ਼ਬੂਤ ਕਰਨ ਵਿੱਚ ਮਦਦ ਦੀ ਬੇਨਤੀ ਕੀਤੀ ਸੀ।
ਇਸ ਤੋਂ ਬਾਅਦ ਕੇਜਰੀਵਾਲ ਨੇ ਐਤਵਾਰ ਸ਼ਾਮੀਂ ਟਵੀਟ ਕੀਤਾ, ‘ਦਿੱਲੀ ’ਚ ਆਕਸੀਜਨ ਦੀ ਭਾਰੀ ਕਮੀ ਹੈ। ਮਾਮਲੇ ਤੇਜ਼ੀ ਨਾਲ ਵਧਣ ਦੇ ਮੱਦੇਨਜ਼ਰ ਦਿੱਲੀ ਨੂੰ ਆਮ ਨਾਲੋਂ ਬਹੁਤ ਜ਼ਿਆਦਾ ਸਪਲਾਈ ਦੀ ਜ਼ਰੂਰਤ ਹੈ। ਸਪਲਾਈ ਵਧਾਉਣ ਦੀ ਗੱਲ ਤਾਂ ਦੂਰ, ਸਾਡੀ ਆਮ ਸਪਲਾਈ ਹੀ ਬਹੁਤ ਘੱਟ ਹੋ ਗਈ ਹੈ ਤੇ ਦਿੱਲੀ ਦੇ ਕੋਟੇ ਨੂੰ ਹੋਰਨਾਂ ਰਾਜਾਂ ਵਿੱਚ ਭੇਜਿਆ ਗਿਆ ਹੈ।’
ਦੇਸ਼ 'ਚ ਅੱਜ ਕੋਰੋਨਾ ਦੀ ਸਥਿਤੀ
ਕੁੱਲ ਕੋਰੋਨਾ ਕੇਸ- ਇਕ ਕਰੋੜ 50 ਲੱਖ, 61 ਹਜ਼ਾਰ, 919
ਕੁੱਲ ਡਿਸਚਾਰਜ- ਇਕ ਕਰੋੜ, 29 ਲੱਖ, 53 ਹਜ਼ਾਰ, 821
ਕੁੱਲ ਐਕਟਿਵ ਕੇਸ- 19 ਲੱਖ, 29 ਹਜ਼ਾਰ, 329
ਕੁੱਲ ਮੌਤਾਂ- ਇਕ ਲੱਖ, 78 ਹਜ਼ਾਰ, 769
ਕੁੱਲ ਟੀਕਾਕਰਨ- 12 ਕਰੋੜ, 38 ਲੱਖ, 52 ਹਜ਼ਾਰ, 566 ਡੋਜ਼ ਦਿੱਤੀ ਗਈ।
ਭਾਰਤ 'ਚ ਦੂਜੀ ਕੋਵਿਡ ਲਹਿਰ ਜ਼ਿਆਦਾ ਇਫੈਕਟਡ
ਭਾਰਤ 'ਚ ਕੋਰੋਨਾਵਾਇਰਸ ਮਹਾਮਾਰੀ ਦੀ ਦੂਜੀ ਲਹਿਰ ਸਤੰਬਰ 2020 'ਚ ਆਈ ਪਹਿਲੀ ਲਹਿਰ ਤੋਂ ਵੱਖਰੀ ਹੈ। ਕਿਉਂਕਿ ਨਵੇਂ ਮਾਮਲੇ ਵਧਣ ਦੀ ਦਰ ਕਾਫੀ ਜ਼ਿਆਦਾ ਹੈ। ਲੇਟੈਸਟ ਕੋਵਿਡ-19 ਕਮਿਸ਼ਨ ਇੰਡੀਆ ਟਾਸਕ ਫੋਰਸ ਨੇ ਇਕ ਰਿਪੋਰਟ 'ਚ ਕਿਹਾ ਕਿ ਫਰਵਰੀ ਤੋਂ ਅਪ੍ਰੈਲ ਤਕ ਪ੍ਰਤੀਦਿਨ 10,000 ਤੋਂ 80,000 ਨਵੇਂ ਮਾਮਲਿਆਂ ਦਾ ਵਾਧਾ 40 ਦਿਨਾਂ ਤੋਂ ਵੀ ਘੱਟ ਸਮੇਂ 'ਚ ਹੋਇਆ। ਪਿਛਲੇ ਸਤੰਬਰ 'ਚ ਇਸ ਗਿਣਤੀ 'ਚ 83 ਦਿਨ ਲੱਗੇ ਸਨ।
ਇਹ ਵੀ ਪੜ੍ਹੋ: Punjab Lockdown: ਪੰਜਾਬ 'ਚ ਮੁੜ ਲੌਕਡਾਊਨ ਸ਼ੁਰੂ, ਸਰਕਾਰ ਨਵੇਂ ਫਾਰਮੂਲੇ ਮੁਤਾਬਕ ਲਾ ਰਹੀ ਲੌਕਡਾਊਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin