Lawrence Bishnoi Arrested : ਦਿੱਲੀ ਦੀ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ ਹੈ। ਬਿਸ਼ਨੋਈ ਨੂੰ ਸਨਲਾਈਟ ਕਲੋਨੀ ਥਾਣੇ ਵਿੱਚ ਦਰਜ ਐਫਆਈਆਰ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਵੀਰਵਾਰ (1 ਜੂਨ) ਨੂੰ ਦੁਪਹਿਰ 12:30 ਤੋਂ 1:00 ਵਜੇ ਦਰਮਿਆਨ ਲਾਰੈਂਸ ਬਿਸ਼ਨੋਈ ਨੂੰ ਸਾਕੇਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੋਂ ਅਪਰਾਧ ਸ਼ਾਖਾ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਮੰਗੇਗੀ। ਬਿਸ਼ਨੋਈ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚ ਬੰਦ ਹੈ। ਬਿਸ਼ਨੋਈ ਨੂੰ ਜੇਲ੍ਹ ਤੋਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।

 


 

ਚਾਰ ਦਿਨ ਤੱਕ ਪੁਲਿਸ ਨੇ ਕੀਤੀ ਸੀ ਪੁੱਛਗਿੱਛ
  


ਇੱਕ ਦਿਨ ਪਹਿਲਾਂ ਬੁੱਧਵਾਰ (31 ਮਈ) ਨੂੰ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨ ਦੀ ਪੁਲਿਸ ਹਿਰਾਸਤ ਪੂਰੀ ਕਰਨ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਬਿਸ਼ਨੋਈ ਨੂੰ 14 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਉਸ ਨੂੰ ਮੰਡੋਲੀ ਜੇਲ੍ਹ ਦੇ ਉੱਚ ਸੁਰੱਖਿਆ ਸੈੱਲ ਵਿੱਚ ਸਿਫਟ ਕਰ ਦਿੱਤਾ ਗਿਆ।


ਇਹ ਵੀ ਪੜ੍ਹੋ : ਸੀਐਮ ਭਗਵੰਤ ਮਾਨ ਨੂੰ ਨਹੀਂ ਚਾਹੀਦੀ ਕੇਂਦਰ ਦੀ ਜ਼ੈੱਡ ਪਲੱਸ ਸੁਰੱਖਿਆ? ਕੇਂਦਰ ਨੂੰ ਲਿਖਿਆ ਲੈਟਰ


ਇਸ ਤੋਂ ਪਹਿਲਾਂ 24 ਮਈ ਨੂੰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪੁਲਿਸ ਨੇ ਆਰਮਜ਼ ਐਕਟ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਬਿਸ਼ਨੋਈ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲੀਆਂ ਕੀਤੀਆਂ ਸੀ। 25 ਮਈ ਨੂੰ ਉਸ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਪੁਲਸ ਨੇ ਪਟਿਆਲਾ ਹਾਊਸ ਕੋਰਟ 'ਚ ਰਿਮਾਂਡ ਲਈ ਅਰਜ਼ੀ ਦਾਇਰ ਕੀਤੀ, ਜਿਸ ਨੂੰ 27 ਮਈ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਅਦਾਲਤ ਨੇ ਬਿਸ਼ਨੋਈ ਨੂੰ 4 ਦਿਨਾਂ ਲਈ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਸੀ। ਹਿਰਾਸਤ 'ਚ ਬਿਸ਼ਨੋਈ ਅਤੇ ਗੈਂਗਸਟਰ ਕਾਲਾ ਜਠੇੜਾ ਤੋਂ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਗਈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।