Delhi Curfew: ਕੀ ਦਿੱਲੀ 'ਚ ਹਟਾਇਆ ਜਾਵੇਗਾ ਵੀਕੈਂਡ ਕਰਫਿਊ ਤੇ ਬਾਜ਼ਾਰਾਂ ਵਿੱਚ ਔਡ-ਈਵਨ ਦਾ ਨਿਯਮ? ਪੜ੍ਹੋ ਪੂਰਾ ਮਾਮਲਾ
ਭਾਵੇਂ ਦੇਸ਼ ਦੀ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦਾ ਪ੍ਰਕੋਪ ਪਹਿਲਾਂ ਹੀ ਘੱਟ ਹੋ ਗਿਆ ਹੈ ਪਰ ਦਿੱਲੀ ਵਿੱਚ ਵੀਕੈਂਡ ਕਰਫਿਊ ਤੇ ਬਾਜ਼ਾਰਾਂ ਵਿੱਚ ਔਡ-ਈਵਨ ਦਾ ਨਿਯਮ ਜਾਰੀ ਰਹੇਗਾ।
Delhi Coronavirus Update: ਭਾਵੇਂ ਦੇਸ਼ ਦੀ ਰਾਸ਼ਟਰੀ ਰਾਜਧਾਨੀ ਵਿੱਚ ਕੋਰੋਨਾ ਦਾ ਪ੍ਰਕੋਪ ਪਹਿਲਾਂ ਹੀ ਘੱਟ ਹੋ ਗਿਆ ਹੈ ਪਰ ਦਿੱਲੀ ਵਿੱਚ ਵੀਕੈਂਡ ਕਰਫਿਊ ਤੇ ਬਾਜ਼ਾਰਾਂ ਵਿੱਚ ਔਡ-ਈਵਨ ਦਾ ਨਿਯਮ ਜਾਰੀ ਰਹੇਗਾ। ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਵੀਕੈਂਡ ਕਰਫਿਊ ਹਟਾਉਣ ਤੇ ਬਾਜ਼ਾਰਾਂ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੇ ਕੇਜਰੀਵਾਲ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਫਿਲਹਾਲ ਰਾਜਧਾਨੀ 'ਚ ਸਿਰਫ 50 ਫੀਸਦੀ ਦੇ ਨਾਲ ਪ੍ਰਾਈਵੇਟ ਦਫਤਰ ਹੀ ਖੁੱਲ੍ਹ ਸਕਣਗੇ।
ਉਪ ਰਾਜਪਾਲ ਦਾ ਕਹਿਣਾ ਹੈ ਕਿ ਦਿੱਲੀ 'ਚ ਕੋਵਿਡ ਦੀ ਸਥਿਤੀ 'ਤੇ ਕੁਝ ਦਿਨ ਹੋਰ ਨਜ਼ਰ ਰੱਖਣੀ ਪਵੇਗੀ। ਜੇਕਰ ਸਥਿਤੀ ਆਮ ਵਾਂਗ ਹੁੰਦੀ ਹੈ ਤਾਂ ਇਸ ਬਾਰੇ ਹੋਰ ਵਿਚਾਰ ਕੀਤਾ ਜਾ ਸਕਦਾ ਹੈ। ਇਹ ਸਪੱਸ਼ਟ ਹੈ ਕਿ ਜਦੋਂ ਤੱਕ (DDMA) (ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ) ਦੇ ਚੇਅਰਮੈਨ ਉਪ ਰਾਜਪਾਲ ਦੀ ਸਹਿਮਤੀ ਨਹੀਂ ਮਿਲਦੀ, ਉਦੋਂ ਤੱਕ ਦਿੱਲੀ ਵਿੱਚ ਵੀਕੈਂਡ ਕਰਫਿਊ ਤੇ ਬਾਜ਼ਾਰਾਂ ਵਿੱਚ ਔਡ-ਈਵਨ ਸਿਸਟਮ ਲਾਗੂ ਰਹਿਣ ਵਾਲਾ ਹੈ।
ਕੋਵਿਡ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਦਿੱਲੀ ਵਿੱਚ ਲਗਾਇਆ ਗਿਆ ਵੀਕੈਂਡ ਕਰਫਿਊ ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਲਾਗੂ ਹੈ। ਦਿੱਲੀ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (DDMA) ਨੇ 1 ਜਨਵਰੀ ਨੂੰ ਸ਼ਹਿਰ ਵਿੱਚ ਕੋਵਿਡ -19 ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਸੀ। ਕੰਮਕਾਜੀ ਦਿਨਾਂ ਦੌਰਾਨ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਪਹਿਲਾਂ ਹੀ ਲਾਗੂ ਹੈ। (DDMA) ਨੇ ਗੈਰ-ਜ਼ਰੂਰੀ ਸੇਵਾਵਾਂ ਵਿੱਚ ਲੱਗੇ ਸਾਰੇ ਨਿੱਜੀ ਦਫਤਰਾਂ ਨੂੰ ਬੰਦ ਕਰਨ ਸਮੇਤ ਹੋਰ ਪਾਬੰਦੀਆਂ ਵੀ ਲਗਾਈਆਂ ਸਨ।
ਉਪ ਮੁੱਖ ਮੰਤਰੀ ਨੇ ਪਾਬੰਦੀਆਂ ਵਿੱਚ ਢਿੱਲ ਦੇਣ ਲਈ ਕਿਹਾ
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਰਾਜਧਾਨੀ ਵਿੱਚ ਕੋਰੋਨਾ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਦਿੱਲੀ ਵਿੱਚ ਕੋਵਿਡ ਦੇ ਮਾਮਲੇ ਘਟੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁਝ ਫੈਸਲੇ ਲਏ ਹਨ।
ਹੁਣ ਵੀਕੈਂਡ ਕਰਫਿਊ ਹਟਾ ਦਿੱਤਾ ਜਾਵੇਗਾ। ਪ੍ਰਾਈਵੇਟ ਸੈਕਟਰ 50% ਸਮਰੱਥਾ ਨਾਲ ਕੰਮ ਕਰੇਗਾ। ਬਜ਼ਾਰਾਂ ਵਿੱਚ ਦੁਕਾਨਾਂ ਲਈ ਬਣਾਏ ਗਏ ‘ਓਡ-ਈਵਨ’ ਨਿਯਮ ਨੂੰ ਵੀ ਖਤਮ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਇਸ ਦੀ ਇਜਾਜ਼ਤ ਲਈ ਪੱਤਰ ਭੇਜਿਆ ਹੈ। ਉਪ ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਇਸ ਨੂੰ ਦਿੱਲੀ ਵਿੱਚ ਲਾਗੂ ਕਰ ਦਿੱਤਾ ਜਾਵੇਗਾ।