ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬੁੱਧਵਾਰ ਨੂੰ ਕੋਰੋਨਾਵਾਇਰਸ ਸੰਕਰਮਣ ਕਰਕੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ 48 ਸਾਲਾ ਨੇਤਾ ਨੂੰ ਇੱਥੋਂ ਦੇ ਸਰਕਾਰੀ ਲੋਕ ਨਾਇਕ ਜੈਪ੍ਰਕਾਸ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ 14 ਸਤੰਬਰ ਨੂੰ ਕੋਰੋਨਾ ਲਾਗ ਲੱਗਿਆ ਸੀ। ਉਸ ਸਮੇਂ ਤੋਂ ਹੀ ਉਹ ਘਰ ਤੋਂ ਅਲੱਗ ਥਲੱਗ ਰਿਹਾ ਸੀ।

ਖ਼ਬਰਾਂ ਮੁਤਾਬਕ ਮਨੀਸ਼ ਨੇ ਸਾਹ ਲੈਣ 'ਚ ਤਕਲੀਫ ਹੋਣ ਦੀ ਗੱਲ ਕਹੀ। ਉਨ੍ਹਾਂ ਦਾ ਆਕਸੀਜ਼ਨ ਪੱਧਰ ਕਾਫੀ ਘੱਟ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ ਤੇ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ।

ਮਨੀਸ਼ ਸਿਸੋਦੀਆ ਦੀ ਹਾਲਤ ਸਥਿਰ ਹੈ। ਹਸਪਤਾਲ ਮੈਡੀਕਲ ਬੁਲੇਟਿਨ ਜਾਰੀ ਕਰੇਗਾ ਅਤੇ ਉਨ੍ਹਾਂ ਦੀ ਸਿਹਤ ਬਾਰੇ ਹੋਰ ਜਾਣਕਾਰੀ ਦਏਗਾ। ਇਸ ਦੌਰਾਨ ਦਿੱਲੀ ਵਿੱਚ ਕੋਰੋਨਾ ਕੇਸਾਂ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ, ਦਿੱਲੀ ਵਿੱਚ ਰੋਜ਼ਾਨਾ 4 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904