Earthquake in Chandigarh: ਅੱਜ ਭੂਚਾਲ ਨਾਲ ਚੰਡੀਗੜ੍ਹ ਕੰਬਿਆ ਹੈ। ਭੂਚਾਲ ਦੇ ਝਟਕੇ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਵੀ ਮਹਿਸੂਸ ਕੀਤੇ ਗਏ। ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਚਾਨਕ ਧਰਤੀ ਹਿੱਲਣ ਕਾਰਨ ਲੋਕ ਡਰ ਗਏ। ਭੂਚਾਲ ਦੇ ਆਉਣ ਦਾ ਸਮਾਂ ਦੁਪਹਿਰ 2:53 ਸੀ। ਅਜੇ ਤੱਕ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ
ਦਰਅਸਲ, ਮੰਗਲਵਾਰ ਨੂੰ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 6.2 ਮਾਪੀ ਗਈ। ਅਚਾਨਕ ਧਰਤੀ ਹਿੱਲਣ ਕਾਰਨ ਲੋਕ ਡਰ ਗਏ। ਭੂਚਾਲ ਦੇ ਆਉਣ ਦਾ ਸਮਾਂ ਦੁਪਹਿਰ 2:53 ਸੀ। ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦਿੱਲੀ ਵਿੱਚ ਭੂਚਾਲ ਦੀ ਤੀਬਰਤਾ 4.6 ਮਾਪੀ ਗਈ ਹੈ। ਭੂਚਾਲ ਦਾ ਕੇਂਦਰ ਨੇਪਾਲ ਵਿੱਚ ਸੀ। ਇਸ ਦੀ ਡੂੰਘਾਈ ਧਰਤੀ ਦੀ ਸਤ੍ਹਾ ਤੋਂ 10 ਕਿਲੋਮੀਟਰ ਸੀ।
ਦੱਸ ਦੇਈਏ ਕਿ ਫੀਲਡ ਵਿੱਚ ਰਿਪੋਰਟਿੰਗ ਕਰ ਰਹੇ ਏਬੀਪੀ ਨਿਊਜ਼ ਦੇ ਪੱਤਰਕਾਰਾਂ ਨੇ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ, ਜਦੋਂ ਕਿ ਦਫਤਰਾਂ ਵਿੱਚ ਪੱਖੇ ਅਤੇ ਲਾਈਟਾਂ ਵਰਗੀਆਂ ਚੀਜ਼ਾਂ ਹਿੱਲਦੀਆਂ ਦੇਖੀਆਂ ਗਈਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।