ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Delhi Assembly Election 2025 Dates: ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ (7 ਜਨਵਰੀ) ਕੀਤਾ ਜਾਵੇਗਾ। ਰਾਜਧਾਨੀ ਵਿੱਚ ਫਰਵਰੀ ਵਿੱਚ ਵੋਟਿੰਗ ਹੋਣ ਦੀ ਸੰਭਾਵਨਾ ਹੈ। ਅੱਜ ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ।
Delhi Assembly Polls 2025 Dates: ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ (7 ਜਨਵਰੀ) ਨੂੰ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਦਿੱਲੀ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਦੀ ਯੋਜਨਾ ਮੁਤਾਬਕ ਫਰਵਰੀ ਦੇ ਦੂਜੇ ਹਫਤੇ ਵੋਟਿੰਗ ਕਰਵਾਈ ਜਾ ਸਕਦੀ ਹੈ ਅਤੇ 17 ਫਰਵਰੀ ਨੂੰ ਨਤੀਜੇ ਐਲਾਨੇ ਜਾਣ ਦੀ ਸੰਭਾਵਨਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਬਾਅਦ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ, ਜਿਸ ਵਿੱਚ ਆਉਣ ਵਾਲੀਆਂ ਚੋਣਾਂ ਦੀ ਪ੍ਰਕਿਰਿਆ ਅਤੇ ਸਬੰਧਤ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ECI ਨੇ ਸੋਮਵਾਰ (6 ਜਨਵਰੀ) ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੰਤਿਮ ਵੋਟਰ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਦਰਜ ਹਨ। ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ।
ਆਉਣ ਵਾਲੀਆਂ ਚੋਣਾਂ ਲਈ ਤਿਆਰੀਆਂ ਜ਼ੋਰਾਂ 'ਤੇ ਹਨ
ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 15 ਫਰਵਰੀ 2025 ਨੂੰ ਖਤਮ ਹੋਣ ਜਾ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕਰੀਏ ਤਾਂ 2020 ਵਿੱਚ ਵੀ ਫਰਵਰੀ ਮਹੀਨੇ ਵਿੱਚ ਦਿੱਲੀ ਵਿੱਚ ਚੋਣਾਂ ਹੋਈਆਂ ਸਨ। ਉਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ ਅਤੇ ਸਰਕਾਰ ਬਣਾਈ ਸੀ। ਹੁਣ ਜਿਵੇਂ-ਜਿਵੇਂ ਕਾਰਜਕਾਲ ਦੀ ਆਖਰੀ ਤਰੀਕ ਨੇੜੇ ਆ ਰਹੀ ਹੈ, ਦਿੱਲੀ ਵਿੱਚ ਆਉਣ ਵਾਲੀਆਂ ਚੋਣਾਂ ਦੀਆਂ ਤਿਆਰੀਆਂ ਤੇਜ਼ ਹੋ ਰਹੀਆਂ ਹਨ।
ਕੇਜਰੀਵਾਲ ਨਵੀਂ ਦਿੱਲੀ ਤੋਂ ਮੁੜ ਚੋਣ ਲੜਨਗੇ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਵਾਰ ਵੀ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਚੋਣ ਲੜ ਰਹੇ ਹਨ। ਇਸ ਵਾਰ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਸੰਦੀਪ ਦੀਕਸ਼ਿਤ ਅਤੇ ਭਾਜਪਾ ਦੇ ਪ੍ਰਵੇਸ਼ ਵਰਮਾ ਨਾਲ ਹੈ। ਕੇਜਰੀਵਾਲ ਨੇ ਹਮੇਸ਼ਾ ਇਸ ਸੀਟ ਤੋਂ ਚੋਣ ਲੜੀ ਹੈ ਅਤੇ ਇੱਥੇ ਉਨ੍ਹਾਂ ਦੀ ਮਜ਼ਬੂਤ ਪਕੜ ਹੈ।
ਸੀਐਮ ਆਤਿਸ਼ੀ ਕਾਲਕਾਜੀ ਤੋਂ ਚੋਣ ਲੜ ਰਹੇ ਹਨ
ਨਵੀਂ ਦਿੱਲੀ ਸੀਟ ਨੂੰ VIP ਸੀਟ ਮੰਨਿਆ ਜਾਂਦਾ ਹੈ, ਜਿਸ ਕਾਰਨ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਆਪਣੇ ਪ੍ਰਮੁੱਖ ਨੇਤਾਵਾਂ ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਹੈ, ਜਿਸ ਨਾਲ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਆਤਿਸ਼ੀ ਕਾਲਕਾਜੀ ਸੀਟ ਤੋਂ ਚੋਣ ਲੜ ਰਹੇ ਹਨ, ਜਿੱਥੇ ਉਨ੍ਹਾਂ ਦਾ ਮੁਕਾਬਲਾ ਕਾਂਗਰਸ ਦੀ ਅਲਕਾ ਲਾਂਬਾ ਅਤੇ ਭਾਜਪਾ ਦੇ ਸਾਬਕਾ ਸੰਸਦ ਰਮੇਸ਼ ਬਿਧੂੜੀ ਨਾਲ ਹੋਵੇਗਾ।