ਪੜਚੋਲ ਕਰੋ

Delhi Excise Case : ਸੀਐਮ ਅਰਵਿੰਦ ਕੇਜਰੀਵਾਲ ਤੋਂ CBI ਦੀ ਪੁੱਛਗਿੱਛ ਜਾਰੀ, 'ਆਪ' ਨੇ ਬੁਲਾਈ ਐਮਰਜੈਂਸੀ ਮੀਟਿੰਗ, ਭਾਜਪਾ ਨੇ ਕੀਤਾ ਪ੍ਰਦਰਸ਼ਨ

Arvind Kejriwal CBI Interrogation : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ (16 ਅਪ੍ਰੈਲ) ਨੂੰ ਸੀਬੀਆਈ ਸਾਹਮਣੇ ਪੇਸ਼ ਹੋਏ। ਸੀਐਮ ਕੇਜਰੀਵਾਲ ਆਪਣੀ ਕਾਰ

Arvind Kejriwal CBI Interrogation : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਪੁੱਛਗਿੱਛ ਲਈ ਐਤਵਾਰ (16 ਅਪ੍ਰੈਲ) ਨੂੰ ਸੀਬੀਆਈ ਸਾਹਮਣੇ ਪੇਸ਼ ਹੋਏ। ਸੀਐਮ ਕੇਜਰੀਵਾਲ ਆਪਣੀ ਕਾਰ ਵਿੱਚ ਸੀਬੀਆਈ ਹੈੱਡਕੁਆਰਟਰ ਪਹੁੰਚੇ। ਜਿੱਥੇ ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਕਿਸੇ ਵੀ ਸੰਭਾਵੀ ਪ੍ਰਦਰਸ਼ਨ ਤੋਂ ਬਚਣ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਅਤੇ ਆਪ ਦਰਮਿਆਨ ਤਿੱਖਾ ਜਵਾਬੀ ਹਮਲਾ ਵੀ ਹੋਇਆ ਹੈ। ਜਾਣੋ ਇਸ ਮਾਮਲੇ ਨਾਲ ਜੁੜੀਆਂ ਵੱਡੀਆਂ ਗੱਲਾਂ।

1. ਅਰਵਿੰਦ ਕੇਜਰੀਵਾਲ ਸਵੇਰੇ 11.10 ਵਜੇ ਏਜੰਸੀ ਦੇ ਹੈੱਡਕੁਆਰਟਰ ਪਹੁੰਚੇ। ਜਿੱਥੇ ਉਸ ਨੂੰ ਸੀਬੀਆਈ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ ਦੀ ਪਹਿਲੀ ਮੰਜ਼ਿਲ ’ਤੇ ਸਥਿਤ ਦਫ਼ਤਰ ਵਿੱਚ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਏਜੰਸੀ ਦੇ ਸੀਨੀਅਰ ਅਧਿਕਾਰੀ ਐਤਵਾਰ ਨੂੰ ਦਫਤਰ 'ਚ ਮੌਜੂਦ ਹਨ ਤਾਂ ਜੋ ਘਟਨਾਕ੍ਰਮ 'ਤੇ ਨਜ਼ਰ ਰੱਖੀ ਜਾ ਸਕੇ।

2. ਪੁੱਛਗਿੱਛ ਦੇ ਮੱਦੇਨਜ਼ਰ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅਧਿਕਾਰੀਆਂ ਨੇ ਕਿਹਾ ਕਿ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਅਰਧ ਸੈਨਿਕ ਬਲਾਂ ਸਮੇਤ 1,000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਚਾਰ ਤੋਂ ਵੱਧ ਲੋਕ ਇਕੱਠੇ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਖੇਤਰ ਵਿੱਚ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 144 ਲਾਗੂ ਕੀਤੀ ਗਈ ਸੀ।

3. ਪੇਸ਼ ਹੋਣ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਭਾਜਪਾ ਨੇ ਜਾਂਚ ਏਜੰਸੀ ਨੂੰ ਉਸ ਨੂੰ ਗ੍ਰਿਫਤਾਰ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ (ਭਾਜਪਾ) ਬਹੁਤ ਤਾਕਤਵਰ ਹਨ ਅਤੇ ਕਿਸੇ ਨੂੰ ਵੀ ਜੇਲ੍ਹ ਭੇਜ ਸਕਦੇ ਹਨ।

4. ਟਵਿੱਟਰ 'ਤੇ ਜਾਰੀ ਕੀਤੇ ਗਏ ਪੰਜ ਮਿੰਟ ਦੇ ਵੀਡੀਓ ਸੰਦੇਸ਼ ਵਿੱਚ ਕੇਜਰੀਵਾਲ ਨੇ ਕਿਹਾ ਕਿ ਉਹ ਆਬਕਾਰੀ ਮਾਮਲੇ ਵਿੱਚ ਸੀਬੀਆਈ ਦੇ ਸਵਾਲਾਂ ਦਾ ਸੱਚਾਈ ਅਤੇ ਇਮਾਨਦਾਰੀ ਨਾਲ ਜਵਾਬ ਦੇਣਗੇ ਕਿਉਂਕਿ ਉਨ੍ਹਾਂ ਕੋਲ ਲੁਕਾਉਣ ਲਈ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਅੱਜ ਸੀਬੀਆਈ ਨੇ ਤਲਬ ਕੀਤਾ ਹੈ ਅਤੇ ਮੈਂ ਇਮਾਨਦਾਰੀ ਨਾਲ ਸਾਰੇ ਜਵਾਬ ਦਿਆਂਗਾ। ਇਹ ਲੋਕ ਬਹੁਤ ਤਾਕਤਵਰ ਹਨ। ਉਹ ਕਿਸੇ ਨੂੰ ਵੀ ਜੇਲ੍ਹ ਭੇਜ ਸਕਦੇ ਹਨ, ਭਾਵੇਂ ਉਸ ਵਿਅਕਤੀ ਨੇ ਕੋਈ ਜੁਰਮ ਕੀਤਾ ਹੋਵੇ ਜਾਂ ਨਹੀਂ।

5. ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਉਨ੍ਹਾਂ ਦੇ ਸਾਰੇ ਨੇਤਾ ਰੌਲਾ ਪਾ ਰਹੇ ਹਨ ਕਿ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਮੈਨੂੰ ਲੱਗਦਾ ਹੈ ਕਿ ਭਾਜਪਾ ਨੇ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਲਈ ਸੀ.ਬੀ.ਆਈ. ਨੂੰ ਆਦੇਸ਼ ਦਿੱਤਾ ਹੈ। ਜੇਕਰ ਭਾਜਪਾ ਨੇ ਆਦੇਸ਼ ਦਿੱਤੇ ਹਨ ਤਾਂ ਸੀ.ਬੀ.ਆਈ. ਕੌਣ ਹੁੰਦੀ ਹੈ ? ਸੀਬੀਆਈ ਮੈਨੂੰ ਗ੍ਰਿਫਤਾਰ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ, ਸੰਜੇ ਸਿੰਘ ਸਮੇਤ 'ਆਪ' ਦੇ ਕਈ ਆਗੂ ਕੇਜਰੀਵਾਲ ਦੇ ਨਾਲ ਏਜੰਸੀ ਦੇ ਦਫ਼ਤਰ ਪੁੱਜੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ।

6. 'ਆਪ' ਆਦਮੀ ਪਾਰਟੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਡਰੀ ਹੋਈ ਹੈ, ਜਿਸ ਨੂੰ ਲੈ ਕੇ 'ਆਪ' ਦੇ ਦਿੱਲੀ ਕਨਵੀਨਰ ਗੋਪਾਲ ਰਾਏ ਨੇ ਪਾਰਟੀ ਦਫਤਰ 'ਚ ਹੰਗਾਮੀ ਮੀਟਿੰਗ ਬੁਲਾਈ ਹੈ। ਸ਼ਾਮ 5 ਵਜੇ ਆਮ ਆਦਮੀ ਪਾਰਟੀ ਦੇ ਸਮੂਹ ਅਹੁਦੇਦਾਰਾਂ, ਜ਼ਿਲ੍ਹਾ ਪ੍ਰਧਾਨਾਂ, ਕੌਮੀ ਸਕੱਤਰਾਂ ਅਤੇ ਆਗੂਆਂ ਦੀ ਅਹਿਮ ਮੀਟਿੰਗ ਹੋਵੇਗੀ। ਗੋਪਾਲ ਰਾਏ ਨੇ ਕਿਹਾ ਕਿ ਉਸ ਨੂੰ ਗ੍ਰਿਫਤਾਰ ਕਰਨ ਲਈ ਸਾਰੀ ਸਾਜ਼ਿਸ਼ ਰਚੀ ਜਾ ਰਹੀ ਹੈ। ਜਿਸ ਤਰ੍ਹਾਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਤਾਨਾਸ਼ਾਹੀ ਰਵੱਈਆ ਅਪਣਾ ਰਹੇ ਹਨ ਅਤੇ ਜਿਸ ਤਰ੍ਹਾਂ ਅਰਵਿੰਦ ਕੇਜਰੀਵਾਲ ਨੂੰ ਸੀ.ਬੀ.ਆਈ. ਵੱਲੋਂ ਬੁਲਾਇਆ ਗਿਆ ਹੈ, ਉਹ ਦਰਸਾ ਰਿਹਾ ਹੈ ਕਿ ਉਹ ਕਿਸੇ ਵੀ ਕੀਮਤ 'ਤੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਤੋੜਨਾ ਚਾਹੁੰਦੇ ਹਨ। ਹਰ ਜ਼ੁਲਮ ਦਾ ਅੰਤ ਹੁੰਦਾ ਹੈ ਅਤੇ ਇਹ ਵੀ ਹੋਵੇਗਾ।

7. ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਸ਼ਮੀਰੀ ਗੇਟ, ਪੀਰਾ ਗੜ੍ਹੀ ਸਮੇਤ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਵਾਲਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪਾਰਟੀ ਦੇ ਸੰਸਦ ਮੈਂਬਰਾਂ, ਨੇਤਾਵਾਂ ਅਤੇ ਮੰਤਰੀਆਂ ਨੂੰ ਵੀ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
 
'ਆਪ' ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਜਿਸ ਤਰ੍ਹਾਂ ਕੰਸ ਨੂੰ ਪਤਾ ਸੀ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਹੀ ਉਸ ਦਾ ਅੰਤ ਕਰਨਗੇ ਅਤੇ ਇਸ ਲਈ ਕੰਸ ਨੇ ਹਰ ਸੰਭਵ ਕੋਸ਼ਿਸ਼ ਕੀਤੀ, ਸ਼੍ਰੀ ਕ੍ਰਿਸ਼ਨ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਪਰ ਉਸ ਦਾ ਵਾਲ ਵੀ ਵਿੰਗਾ ਨਹੀਂ ਕਰ ਸਕੇ। ਇਸੇ ਤਰ੍ਹਾਂ ਅੱਜ ਭਾਜਪਾ ਜਾਣਦੀ ਹੈ ਕਿ ਉਨ੍ਹਾਂ ਦਾ ਪਤਨ ਆਪ ਦੇ ਹੱਥੋਂ ਹੋਵੇਗਾ।
 
8. ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ (ਭਾਜਪਾ) ਨੇ ਦੇਖਿਆ ਹੈ ਕਿ ਕੇਜਰੀਵਾਲ ਕਰਨਾਟਕ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵੀ ਜਾ ਰਹੇ ਹਨ। ਗੁਜਰਾਤ ਵਿੱਚ ਵੀ ਉਨ੍ਹਾਂ ਲਈ ਮੁਸ਼ਕਲ ਖੜੀ ਕਰ ਦਿੱਤੀ ਹੈ। ਇਹ ਸਭ ਦੇਖ ਕੇ ਅੱਜ ਉਨ੍ਹਾਂ ਨੇ ਅਰਵਿੰਦ ਜੀ ਨੂੰ ਬੁਲਾ ਲਿਆ। ਦੋ ਸ਼ਾਹ ਬੈਠੇ ਹਨ, ਇੱਕ ਅਮਿਤ ਸ਼ਾਹ ਅਤੇ ਇੱਕ ਤਾਨਾਸ਼ਾਹ, ਉਹ ਹਰ ਰੋਜ਼ ਹੁਕਮ ਜਾਰੀ ਕਰਦੇ ਹਨ।
 
9. ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਅਰਵਿੰਦ ਕੇਜਰੀਵਾਲ ਦਾ ਵਿਰੋਧ ਕੀਤਾ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੱਸਣ ਕਿ ਜਦੋਂ ਪਾਕਿਸਤਾਨ 'ਤੇ ਹਮਲਾ ਹੋਇਆ ਤਾਂ ਫੌਜ 'ਤੇ ਕਿਸ ਨੇ ਉਂਗਲ ਉਠਾਈ? ਜਿਨ੍ਹਾਂ ਨਾਲ ਅਰਵਿੰਦ ਕੇਜਰੀਵਾਲ ਖੜ੍ਹਾ ਹੈ, ਉਹ ਦੇਸ਼ ਵਿਰੋਧੀ ਹਨ। ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਰਗੀਆਂ ਜਾਂਚ ਏਜੰਸੀਆਂ ਭਾਵਨਾਵਾਂ ਦੇ ਆਧਾਰ 'ਤੇ ਨਹੀਂ, ਤੱਥਾਂ ਦੇ ਆਧਾਰ 'ਤੇ ਕੰਮ ਕਰਦੀਆਂ ਹਨ।

10. ਪਾਤਰਾ ਨੇ ਕਿਹਾ ਕਿ ਭਾਰਤ ਵਿੱਚ ਲੋਕਤੰਤਰ ਦੀ ਚੰਗੀ ਗੱਲ ਇਹ ਹੈ ਕਿ ਇਸ ਦੇਸ਼ ਵਿੱਚ ਕੋਈ ਵੀ ਇਹ ਨਾ ਸੋਚੇ ਕਿ ਉਹ ਕਾਨੂੰਨ ਤੋਂ ਉੱਪਰ ਹੈ ਜਾਂ ਉਹ ਕਾਨੂੰਨ ਤੋਂ ਬਚ ਸਕਦਾ ਹੈ। ਪਾਤਰਾ ਨੇ ਕਿਹਾ ਕਿ ਜਾਂਚ ਏਜੰਸੀ ਇਹ ਪਤਾ ਲਗਾਉਣਾ ਚਾਹੁੰਦੀ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਦਾ ਮਾਸਟਰਮਾਈਂਡ ਕੌਣ ਹੈ। ਕੀ ਮਨੀਸ਼ ਸਿਸੋਦੀਆ ਨੇ ਇਕੱਲੇ ਹੀ ਇਹ ਆਬਕਾਰੀ ਨੀਤੀ ਬਣਾਈ ਹੈ ਜਾਂ ਕੋਈ ਹੋਰ ਇਸ ਵਿਚ ਸ਼ਾਮਲ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
Advertisement
ABP Premium

ਵੀਡੀਓਜ਼

ਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮMLA Kulwant Singh| ਆਪ ਦੀ ਜਿੱਤ ਤੇ ਵਿਧਾਇਕ ਕੁਲਵੰਤ ਸਿੰਘ ਨੇ ਵਿਰੋਧੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ'ਜਦੋਂ ਤੋਂ ਮੈਂ ਜੰਮਿਆ ਉਦੋਂ ਤੋਂ ਹੀ ਮੇਰਾ ਰੱਥ ਵਾਰ-ਵਾਰ ਰੋਕਣ ਦੀ ਕੋਸ਼ਿਸ਼ ਕੀਤੀ'Dimpy Dhillon| Raja Warring| ਜਿੱਤ ਤੋਂ ਬਾਅਦ Dimpy Dhillon ਦੇ ਪੁੱਤ Prabhjot Dhillon ਨੇ ਮਾਰੀ ਬੜ੍ਹਕ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Rashmika Mandanna: ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
ਰਸ਼ਮਿਕਾ ਮੰਡਾਨਾ ਦੀ ਲਵ ਲਾਈਫ ਨੂੰ ਲੈ ਚਰਚਾ ਤੇਜ਼, ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰ ਨੇ ਖੋਲ੍ਹਿਆ ਰਿਸ਼ਤੇ ਦਾ ਰਾਜ਼
Embed widget