Delhi Excise Case: ਅਦਾਲਤ ਨੇ ਸੀਬੀਆਈ ਦੀ ਸਪਲੀਮੈਂਟਰੀ ਚਾਰਜਸ਼ੀਟ ਦਾ ਲਿਆ ਨੋਟਿਸ, ਸਿਸੋਦੀਆ ਸਮੇਤ 4 ਦੋਸ਼ੀਆਂ ਨੂੰ ਸੰਮਨ ਜਾਰੀ
Delhi Liquor Policy Case: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਦਾਇਰ ਪੂਰਕ ਚਾਰਜਸ਼ੀਟ ਵਿੱਚ 4 ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਗਏ ਹਨ। ਇਸ 'ਚ ਮਨੀਸ਼ ਸਿਸੋਦੀਆ ਦਾ ਨਾਂ ਵੀ ਹੈ।
Delhi Liquor Policy Case: ਦਿੱਲੀ ਸਰਕਾਰ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸੀਬੀਆਈ ਵੱਲੋਂ ਦਾਇਰ ਪੂਰਕ ਚਾਰਜਸ਼ੀਟ ਵਿੱਚ 4 ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਗਏ ਹਨ। ਅਦਾਲਤ ਨੇ ਮਨੀਸ਼ ਸਿਸੋਦੀਆ, ਅਰਜੁਨ ਪਾਂਡੇ, ਬੁਚੀ ਬਾਬੂ ਅਤੇ ਅਮਨਦੀਪ ਢੱਲ ਵਿਰੁੱਧ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਚਾਰਾਂ ਨੂੰ 2 ਜੂਨ ਲਈ ਤਲਬ ਕੀਤਾ ਗਿਆ ਹੈ। ਅਮਨਦੀਪ ਢੱਲ ਅਤੇ ਸਿਸੋਦੀਆ ਇਸ ਸਮੇਂ ਜੇਲ੍ਹ ਵਿੱਚ ਹਨ, ਇਸ ਲਈ ਉਨ੍ਹਾਂ ਦੀ ਪੇਸ਼ੀ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਜਾਵੇਗਾ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਈ ਦੌਰ ਦੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
2 ਜੂਨ ਤੱਕ ਨਿਆਇਕ ਹਿਰਾਸਤ 'ਚ ਸਿਸੋਦੀਆ
ਸਿਸੋਦੀਆ ਆਬਕਾਰੀ ਘੁਟਾਲੇ ਨਾਲ ਸਬੰਧਤ ਸੀਬੀਆਈ ਕੇਸ ਵਿੱਚ 2 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਹਨ। ਸੀਬੀਆਈ ਨੇ 25 ਅਪ੍ਰੈਲ ਨੂੰ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿੱਚ ਮਨੀਸ਼ ਸਿਸੋਦੀਆ ਸਮੇਤ ਚਾਰ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਅਦਾਲਤ ਨੇ ਨੋਟਿਸ ਲੈਣ ਦੇ ਮਾਮਲੇ 'ਚ ਆਪਣਾ ਫੈਸਲਾ 27 ਮਈ ਤੱਕ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ:NITI Aayog Meeting: NITI Aayog ਦੀ ਮੀਟਿੰਗ ਵਿੱਚ ਕਿਉਂ ਨਹੀਂ ਆਏ 8 ਮੁੱਖ ਮੰਤਰੀ ? 2024 ਲਈ ਵਿਛ ਰਹੀ ਹੈ ਬਿਸਾਤ !
ਸੀਬੀਆਈ ਨੇ ਚਾਰਜਸ਼ੀਟ ਵਿੱਚ ਸਿਸੋਦੀਆ ਨੂੰ ਘੁਟਾਲੇ ਦਾ ਮੁੱਖ ਮਾਸਟਰਮਾਈਂਡ ਦੱਸਿਆ ਹੈ। ਸੀਬੀਆਈ ਅਤੇ ਈਡੀ ਦੋਵਾਂ ਦੇ ਮਾਮਲੇ ਵਿੱਚ, ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰਾਉਸ ਐਵੇਨਿਊ ਅਦਾਲਤ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਦੋਵਾਂ ਮਾਮਲਿਆਂ ਦੀ ਸੁਣਵਾਈ ਸੀਬੀਆਈ ਦੇ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੀ ਅਦਾਲਤ ਵਿੱਚ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ