Delhi Excise Policy Case Hearing:: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਰਾਊਜ਼ ਐਵੇਨਿਊ ਅਦਾਲਤ ਨੇ ਮੰਗਲਵਾਰ (19 ਮਾਰਚ) ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਦੀ ਸੁਣਵਾਈ ਕਰਦਿਆਂ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮਾਮਲੇ ਵਿੱਚ ਪੇਸ਼ੀ ਤੋਂ ਪਹਿਲਾਂ ਹੀ ਰਾਹਤ ਪਾ ਚੁੱਕੇ ਹਨ। ਮਨੀਸ਼ ਸਿਸੋਦੀਆ ਪਿਛਲੇ ਸਾਲ ਹੀ ਜੇਲ੍ਹ ਵਿੱਚ ਹਨ।
ਵਕੀਲ ਦੀਆਂ ਦਲੀਲਾਂ ਦੇ ਬਾਵਜੂਦ ਲਗਾਤਾਰ ਵਧ ਰਹੀ ਨਿਆਂਇਕ ਹਿਰਾਸਤ
ਇਸ ਤੋਂ ਪਹਿਲਾਂ 7 ਮਾਰਚ ਨੂੰ ਅਦਾਲਤ ਨੇ ਮਨੀਸ਼ ਸਿਸੋਦੀਆ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਉਨ੍ਹਾਂ ਦੀ ਨਿਆਂਇਕ ਹਿਰਾਸਤ 19 ਮਾਰਚ ਤੱਕ ਵਧਾ ਦਿੱਤੀ ਸੀ ਜਿਸ ਤੋਂ ਬਾਅਦ ਅੱਜ (19 ਮਾਰਚ) ਨੂੰ ਸਿਸੋਦੀਆ ਦੇ ਵਕੀਲ ਨੇ ਅਦਾਲਤ ਵਿੱਚ ਕਈ ਦਲੀਲਾਂ ਦਿੱਤੀਆਂ ਪਰ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 6 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਨ੍ਹਾਂ ਦੋਵਾਂ ਸੁਣਵਾਈਆਂ ਤੋਂ ਪਹਿਲਾਂ ਅਦਾਲਤ ਨੇ 2 ਮਾਰਚ ਨੂੰ ਵੀ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ 7 ਮਾਰਚ ਤੱਕ ਨਿਆਂਇਕ ਹਿਰਾਸਤ ਉੱਤੇ ਭੇਜ ਦਿੱਤਾ ਸੀ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਰਾਹਤ
ਓਧਰ ਦੂਜੇ ਪਾਸੇ ਆਪ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਮਿਲ ਗਈ ਹੈ ਉਨ੍ਹਾਂ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਸੰਜੇ ਸਿੰਘ ਨੂੰ ਰਾਹਤ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਨੇ ਰਾਜਸਭਾ ਵਿੱਚ ਸਹੁੰ ਚੁੱਕਣੀ ਹੈ। ਇਸ ਮਾਮਲੇ ਵਿੱਚ ਈਡੀ ਨੇ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਸੀ ਕਿ ਦੋਸ਼ੀਆਂ ਨੇ ਕਰੀਬ 95 ਅਰਜ਼ੀਆਂ ਦਾਖ਼ਲ ਕੀਤੀਆਂ ਹਨ ਜਿਸ ਨਾਲ ਮਾਮਲੇ ਦੇ ਟ੍ਰਾਇਲ ਵਿੱਚ ਦੇਰੀ ਹੋ ਰਹੀ ਹੈ। ਹਾਲਾਂਕਿ ਇਨ੍ਹਾਂ ਦੇ ਵਕੀਲ ਵੱਲੋਂ ਈਡੀ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਗਿਆ ਸੀ ਜ਼ਿਆਦਾਤਰ ਅਰਜ਼ੀਆਂ ਮੌਖਿਕ ਰੂਪ ਵਿੱਚ ਦਿੱਤੀਆਂ ਗਈਆਂ ਸਨ।
ਬੀਆਰਐਸ ਦੀ ਲੀਡਰ ਨੇ ਮਿਲ ਕੇ ਰਚੀ ਸਾਜ਼ਿਸ਼ ?
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਸੋਮਵਾਰ (18 ਮਾਰਚ) ਨੂੰ ਇਲਜ਼ਾਮ ਲਾਇਆ ਸੀ ਭਾਰਤ ਰਾਸ਼ਟਰ ਸਮਿਤੀ ਦੀ ਲੀਡਰ ਕਵਿਤਾ ਨੇ ਹੋਰ ਲੋਕਾਂ ਨਾਲ ਮਿਲ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਆਪ ਦੇ ਸੀਨੀਅਰ ਲੀਡਰਾਂ ਨਾਲ ਮਿਲਕੇ ਸਾਜ਼ਿਸ਼ ਰਚੀ ਸੀ।