'ਹੋਰ ਹਾਈ-ਪ੍ਰੋਫਾਈਲ ਲੋਕ ਹੋ ਸਕਦੇ ਹਨ ਗ੍ਰਿਫਤਾਰ', ਮਨੀਸ਼ ਸਿਸੋਦੀਆ ਦੀ ਜ਼ਮਾਨਤ ਦੇ ਵਿਰੋਧ 'ਚ CBI ਨੇ ਹੋਰ ਕੀ ਕਿਹਾ?
Delhi Excise Policy Case: ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਕਥਿਤ ਸ਼ਰਾਬ ਨੀਤੀ ਮਾਮਲੇ ਵਿੱਚ ਪਿਛਲੇ ਸਾਲ ਫਰਵਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ‘ਆਪ’ ਆਗੂ ਸੰਜੇ ਸਿੰਘ ਨੂੰ 5 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਕੇਂਦਰੀ ਜਾਂਚ ਏਜੰਸੀ ਸੀਬੀਆਈ ਨੇ ਦਿੱਲੀ ਦੇ ਕਥਿਤ ਸ਼ਰਾਬ ਨੀਤੀ ਘਪਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਕੁਝ ਹਾਈ-ਪ੍ਰੋਫਾਈਲ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਹੁਣ ਜਾਂਚ ਚੱਲ ਰਹੀ ਹੈ ਅਤੇ ਸਿਸੋਦੀਆ ਇਸ ਵਿੱਚ ਅੜਿੱਕਾ ਪਾ ਸਕਦੇ ਹਨ।
ਦਰਅਸਲ, 17 ਨਵੰਬਰ 2021 ਨੂੰ, ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਨਵੀਂ ਸ਼ਰਾਬ ਨੀਤੀ ਲਾਗੂ ਕੀਤੀ ਸੀ। ਇਹ ਨੀਤੀ ਛੇਤੀ ਹੀ ਵਿਵਾਦਾਂ ਵਿੱਚ ਆ ਗਈ। ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਸੀ.ਬੀ.ਆਈ. ਕਰ ਰਹੀ ਹੈ। ਇਸ ਮਾਮਲੇ 'ਚ ਈਡੀ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ। ਈਡੀ ਨੇ ਹਾਲ ਹੀ ਵਿੱਚ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇਸੀਆਰ ਦੀ ਧੀ ਕੇ ਕਵਿਤਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਨੂੰ ਕੇਂਦਰੀ ਜਾਂਚ ਏਜੰਸੀ ਨੇ ਇਸ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ।
ਸਿਸੋਦੀਆ ਨੇ ਅਦਾਲਤ 'ਚ ਕੀ ਦਿੱਤੀ ਦਲੀਲ?
ਮਨੀਸ਼ ਸਿਸੋਦੀਆ ਦੀ ਪਟੀਸ਼ਨ 'ਤੇ ਸੋਮਵਾਰ (18 ਮਾਰਚ 2024) ਨੂੰ ਸੁਣਵਾਈ ਹੋਈ। ਇਸ ਦੌਰਾਨ ਸੀਬੀਆਈ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਦੂਜੇ ਪਾਸੇ ਸਿਸੋਦੀਆ ਦੀ ਤਰਫੋਂ ਪੇਸ਼ ਹੋਏ ਵਕੀਲ ਨੇ ਦਾਅਵਾ ਕੀਤਾ ਕਿ ਅਦਾਲਤੀ ਕਾਰਵਾਈ ਵਿੱਚ ਦੇਰੀ ਹੋ ਰਹੀ ਹੈ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਜੇ ਅਦਾਲਤੀ ਕਾਰਵਾਈ ਹੌਲੀ ਚੱਲਦੀ ਹੈ ਤਾਂ ਦੋਸ਼ੀ ਤਿੰਨ ਮਹੀਨਿਆਂ 'ਚ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ।
ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ਖਾਰਜ
ਇਸ ਤੋਂ ਪਹਿਲਾਂ 14 ਮਾਰਚ ਨੂੰ ਸੁਪਰੀਮ ਕੋਰਟ ਨੇ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ ਖਾਰਜ ਕਰ ਦਿੱਤੀ ਸੀ। 'ਆਪ' ਨੇਤਾ ਨੇ ਆਪਣੀ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ। ਇਸ ਨੂੰ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਰੱਦ ਕਰ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।