Delhi Liquor Scam: ਦਿੱਲੀ ਹਾਈ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਪਟੀਸ਼ਨ ਖਾਰਜ ਕਰਦਿਆਂ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ। ਇਸ ਦੇ ਨਾਲ ਹੀ ਹੁਣ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਿੱਲੀ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਸੁਪਰੀਮ ਕੋਰਟ ਦਾ ਰੁਖ ਕਰਨਗੇ।






ਦਿੱਲੀ ਹਾਈ ਕੋਰਟ ਨੇ ਇਹ ਫੈਸਲਾ ਕਥਿਤ ਸ਼ਰਾਬ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਦੇ ਕੇਸ ਵਿੱਚ ਵਿੱਚ ਸੁਣਾਇਆ ਹੈ। ਦਰਅਸਲ 'ਆਪ' ਨੇਤਾ ਮਨੀਸ਼ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ 'ਤੇ ਦਿੱਲੀ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਸਬੂਤਾਂ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦਾ ਵਤੀਰਾ ਠੀਕ ਨਹੀਂ ਹੈ। ਉਹ ਸਬੂਤਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ।


ਦਰਅਸਲ, ਮਨੀਸ਼ ਸਿਸੋਦੀਆ ਸ਼ਰਾਬ ਘੁਟਾਲੇ ਦੇ ਇੱਕ ਮੁਲਜ਼ਮ ਹਨ ਜੋ ਫਰਵਰੀ ਮਹੀਨੇ ਤੋਂ ਜੇਲ੍ਹ ਵਿੱਚ ਹਨ। ਜਸਟਿਸ ਦਿਨੇਸ਼ ਸ਼ਰਮਾ ਨੇ ਸਿਸੋਦੀਆ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਉਹ ਪ੍ਰਭਾਵਸ਼ਾਲੀ ਅਹੁਦੇ 'ਤੇ ਹਨ ਅਤੇ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਹ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ। ਇਸ ਦੇ ਨਾਲ ਹੀ ਪਿਛਲੀ ਸੁਣਵਾਈ 'ਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਸੀ, ਜਿਸ ਤੋਂ ਬਾਅਦ ਅਦਾਲਤ ਨੇ 11 ਮਈ ਨੂੰ ਇਸ ਮਾਮਲੇ 'ਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ।