Delhi Liquor Scam Case : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਨੇ 26 ਫਰਵਰੀ ਨੂੰ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਖਿਲਾਫ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਸਿਸੋਦੀਆ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸਵੇਰੇ ਚੀਫ਼ ਜਸਟਿਸ ਨੂੰ ਮਾਮਲੇ ਦੀ ਜਲਦੀ ਸੁਣਵਾਈ ਕਰਨ ਦੀ ਬੇਨਤੀ ਕੀਤੀ।
ਸੀਜੇਆਈ ਨੇ ਕਿਹਾ, ਉਨ੍ਹਾਂ ਨੂੰ ਹਾਈ ਕੋਰਟ ਜਾਣਾ ਚਾਹੀਦਾ ਜਾਂ ਹੋਰ ਕਾਨੂੰਨੀ ਵਿਕਲਪ ਅਪਣਾਉਣੇ ਚਾਹੀਦੇ ਹਨ। ਹਾਲਾਂਕਿ ਐਡਵੋਕੇਟ ਸਿੰਘਵੀ ਦੀ ਬੇਨਤੀ 'ਤੇ ਚੀਫ ਜਸਟਿਸ ਨੇ ਬਾਅਦ 'ਚ ਸੁਣਵਾਈ ਦੀ ਗੱਲ ਕੀਤੀ। ਦੁਪਹਿਰ 3:50 ਵਜੇ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।
ਸੁਪਰੀਮ ਕੋਰਟ 'ਚ ਸੁਣਵਾਈ 'ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ, 'ਸੀਬੀਆਈ ਦੀ ਕਾਰਵਾਈ ਗਲਤ ਹੈ। ਸਾਰੇ ਦੋਸ਼ ਬੇਬੁਨਿਆਦ ਹਨ। ਰਾਹਤ ਮਿਲਣ ਦੀ ਪੂਰੀ ਉਮੀਦ ਹੈ। ਹਰ ਪਾਸੇ ਜਾਂਚ ਕੀਤੀ ਪਰ ਕੁਝ ਨਹੀਂ। ਅਜੇ ਵੀ ਕੁਝ ਨਹੀਂ ਮਿਲ ਰਿਹਾ। ਇਨ੍ਹਾਂ ਦੀ ਜਾਂਚ ਏਜੰਸੀਆਂ ਨੂੰ ਅਜੇ ਤੱਕ ਕੁਝ ਹਾਸਲ ਨਹੀਂ ਹੋਇਆ ਹੈ। ਕੱਲ੍ਹ ਵੀ ਸੀਬੀਆਈ ਨੇ ਅਦਾਲਤ ਵਿੱਚ ਕੋਈ ਬਹਿਸ ਨਹੀਂ ਕੀਤੀ ਸੀ।
ਇਹ ਵੀ ਪੜ੍ਹੋ : ਨੂੰਹ ਹੀ ਨਿਕਲੀ ਸੱਸ ਦੀ ਕਾਤਲ, ਚਾਕੂ ਮਾਰ-ਮਾਰ ਬੇਰਹਿਮੀ ਨਾਲ ਕੀਤਾ ਕਤਲ, ਹੱਤਿਆ ਮਗਰੋਂ ਬਿਜਲੀ ਦਾ ਕਰੰਟ ਵੀ ਲਾਇਆ
ਸੀਬੀਆਈ ਨੇ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਪੁੱਛਗਿੱਛ
ਸੀਬੀਆਈ ਨੇ ਨਵੇਂ ਸਿਰੇ ਤੋਂ ਸ਼ੁਰੂ ਕੀਤੀ ਪੁੱਛਗਿੱਛ
ਦੂਜੇ ਪਾਸੇ ਸੀਬੀਆਈ ਨੇ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੀਬੀਆਈ ਨੇ ਸਿਸੋਦੀਆ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ ਹੈ। ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ ਇੱਕ ਵਾਰ ਫਿਰ ਨਵੇਂ ਸਿਰੇ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਸਿਸੋਦੀਆ ਪੰਜ ਦਿਨਾਂ ਦੀ ਸੀਬੀਆਈ ਹਿਰਾਸਤ ਵਿੱਚ
ਆਬਕਾਰੀ ਨੀਤੀ 'ਚ ਕਥਿਤ ਘਪਲੇ ਦੇ ਮਾਮਲੇ 'ਚ ਸੋਮਵਾਰ (27 ਫਰਵਰੀ) ਨੂੰ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਦੀ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਉਸ ਦੀ ਪੰਜ ਦਿਨ ਦੀ ਰਿਮਾਂਡ ਮੰਗੀ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਜੱਜ ਐਮ.ਕੇ. ਨਾਗਪਾਲ ਨੇ ਸਿਸੋਦੀਆ ਨੂੰ 4 ਮਾਰਚ ਤੱਕ ਹਿਰਾਸਤ 'ਚ ਭੇਜ ਦਿੱਤਾ ਹੈ।
ਜੱਜ ਨੇ ਕੀ ਕਿਹਾ?
ਉਸ ਨੂੰ ਸੀਬੀਆਈ ਹਿਰਾਸਤ ਵਿੱਚ ਭੇਜਦਿਆਂ ਜੱਜ ਨੇ ਟਿੱਪਣੀ ਕੀਤੀ ਕਿ ਉਹ ਪਹਿਲਾਂ ਵੀ ਦੋ ਵਾਰ ਜਾਂਚ ਵਿੱਚ ਸ਼ਾਮਲ ਹੋਇਆ ਹੈ ਪਰ ਪੁੱਛਗਿੱਛ ਦੌਰਾਨ ਉਹ ਜ਼ਿਆਦਾਤਰ ਸਵਾਲਾਂ ਦੇ ਜਵਾਬ ਨਹੀਂ ਦੇ ਸਕਿਆ ਅਤੇ ਉਸ ਦੇ ਮਾਤਹਿਤ ਅਧਿਕਾਰੀਆਂ ਦੇ ਬਿਆਨਾਂ ਕਾਰਨ ਉਸ ਵਿਰੁੱਧ ਕੁਝ ਦਸਤਾਵੇਜ਼ੀ ਸਬੂਤ ਸਾਹਮਣੇ ਆਏ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਤੋਂ ਪੁੱਛੇ ਗਏ ਸਵਾਲਾਂ ਦੇ ਸਹੀ ਅਤੇ ਪੁਖਤਾ ਜਵਾਬ ਪ੍ਰਾਪਤ ਕਰਨ ਲਈ ਸਹੀ ਅਤੇ ਨਿਰਪੱਖ ਜਾਂਚ ਦੀ ਲੋੜ ਬਣ ਜਾਂਦੀ ਹੈ। ਜਿਸ ਕਾਰਨ ਅਦਾਲਤ ਉਸ ਨੂੰ ਪੰਜ ਦਿਨਾਂ ਲਈ ਸੀਬੀਆਈ ਹਿਰਾਸਤ ਵਿੱਚ ਭੇਜਣ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।