Delhi News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ਨੀਵਾਰ ਨੂੰ ਰਾਊਜ਼ ਐਵੇਨਿਊ ਕੋਰਟ 'ਚ ਸੰਜੇ ਸਿੰਘ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਈਡੀ ਦੀ ਚਾਰਜਸ਼ੀਟ 60 ਪੰਨਿਆਂ ਦੀ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਸਾਂਸਦ ਅਤੇ ਤਾਕਤਵਰ ਨੇਤਾ ਸੰਜੇ ਨੂੰ ED ਨੇ ਅਕਤੂਬਰ 2023 ਵਿੱਚ ਕਈ ਘੰਟਿਆਂ ਤੱਕ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਸੰਜੇ ਸਿੰਘ ਤਿਹਾੜ ਜੇਲ 'ਚ ਬੰਦ ਹਨ। ਉਸ ਨੇ ਰਾਊਜ਼ ਐਵੇਨਿਊ ਕੋਰਟ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨਾਂ ਦਾਇਰ ਕੀਤੀਆਂ ਸਨ ਪਰ ਹੁਣ ਤੱਕ ਉਸ ਨੂੰ ਇਸ ਵਿੱਚ ਸਫ਼ਲਤਾ ਨਹੀਂ ਮਿਲੀ।
24 ਨਵੰਬਰ 2023 ਨੂੰ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਨਿਰਾਸ਼ ਕਰ ਦਿੱਤਾ ਸੀ ਅਤੇ ਉਨ੍ਹਾਂ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਸੀ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਅਦਾਲਤ ਨੇ ਸੰਜੇ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਸ ਦੀ ਹਿਰਾਸਤ 24 ਨਵੰਬਰ ਯਾਨੀ ਸ਼ੁੱਕਰਵਾਰ ਨੂੰ ਪੂਰੀ ਹੋਈ ਸੀ। ਉਸ ਦਿਨ ਈਡੀ ਨੇ ਉਸ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ।
ਸੰਜੇ 'ਤੇ ਮਨੀ ਲਾਂਡਰਿੰਗ 'ਚ ਸ਼ਾਮਲ ਹੋਣ ਦਾ ਦੋਸ਼
ਦਿੱਲੀ ਸ਼ਰਾਬ ਨੀਤੀ ਮਾਮਲੇ 'ਚ 'ਆਪ' ਨੇਤਾ ਸੰਜੇ ਸਿੰਘ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਸੀ। 24 ਨਵੰਬਰ ਨੂੰ ਈਡੀ ਨੇ ਰਾਉਸ ਐਵੇਨਿਊ ਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ ਵਿੱਚ ਜਲਦੀ ਹੀ ਇੱਕ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਜਾਵੇਗੀ। ਈਡੀ ਦੇ ਵਕੀਲ ਦੀ ਮੰਗ 'ਤੇ ਦਿੱਲੀ ਦੀ ਅਦਾਲਤ ਨੇ ਸੰਜੇ ਸਿੰਘ ਨੂੰ ਜੇਲ੍ਹ 'ਚ ਇਲੈਕਟ੍ਰਾਨਿਕ ਕੇਤਲੀ ਦੇਣ ਦੀ ਇਜਾਜ਼ਤ ਦੇ ਦਿੱਤੀ ਅਤੇ ਉਸ ਦੀ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ। ਅਦਾਲਤ ਨੇ ਈਡੀ ਤੋਂ ਪੁੱਛਿਆ ਕਿ ਚਾਰਜਸ਼ੀਟ ਕਦੋਂ ਦਾਇਰ ਕੀਤੀ ਜਾਵੇਗੀ। ਈਡੀ ਦੇ ਵਕੀਲ ਨੇ ਕਿਹਾ ਸੀ ਕਿ ਚਾਰਜਸ਼ੀਟ 1 ਜਾਂ 2 ਦਸੰਬਰ 2023 ਤੱਕ ਦਾਇਰ ਕਰ ਦਿੱਤੀ ਜਾਵੇਗੀ। ਇਸ ਮੁਤਾਬਕ ਸੰਜੇ ਸਿੰਘ ਦੀ ਨਿਆਂਇਕ ਹਿਰਾਸਤ ਵਧਾਈ ਜਾ ਸਕਦੀ ਹੈ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ 60 ਦਿਨ ਪੂਰੇ ਹੋਣ ਵਾਲੇ ਹਨ।
ਇਹ ਵੀ ਪੜ੍ਹੋ: Punjab News: ਹਾਈਕੋਰਟ ਪੁੱਜੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, 12 ਦਿਨਾਂ 'ਚ ਸਰਕਾਰ ਤੋਂ ਮੰਗਿਆ ਜਵਾਬ, ਜਾਣੋ ਮਾਮਲਾ