'ਆਪ' ਨੇਤਾ ਮਨੀਸ਼ ਸਿਸੋਦੀਆ, ਜੋ ਕਿ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਉਨ੍ਹਾਂ ਨੇ ਬੁੱਧਵਾਰ (5 ਅਪ੍ਰੈਲ) ਨੂੰ ਦਿੱਲੀ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਰਜ ਕੀਤੀ। ਸਿਸੋਦੀਆ ਦੀ ਅਰਜ਼ੀ 'ਤੇ ਵੀਰਵਾਰ (6 ਅਪ੍ਰੈਲ) ਨੂੰ ਹਾਈ ਕੋਰਟ 'ਚ ਸੁਣਵਾਈ ਹੋਵੇਗੀ।


ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ੁੱਕਰਵਾਰ (31 ਮਾਰਚ) ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਸਿਸੋਦੀਆ ਨੂੰ ਹਾਲ ਹੀ ਵਿੱਚ ਸੀਬੀਆਈ ਨੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।


CBI ਦੀ ਵਿਸ਼ੇਸ਼ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਸੀ


ਸੋਮਵਾਰ (3 ਅਪ੍ਰੈਲ) ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ। ਸਿਸੋਦੀਆ ਨੂੰ ਵਿਸ਼ੇਸ਼ ਜੱਜ ਐਮਕੇ ਨਾਗਪਾਲ ਦੇ ਸਾਹਮਣੇ ਪੇਸ਼ ਕਰਦਿਆਂ ਸੀਬੀਆਈ ਨੇ ਦਲੀਲ ਦਿੱਤੀ ਸੀ ਕਿ ਘੁਟਾਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਅਹਿਮ ਪੜਾਅ 'ਤੇ ਹੈ। ਜਾਂਚ ਏਜੰਸੀ ਦੀ ਬੇਨਤੀ 'ਤੇ ਸਿਸੋਦੀਆ ਦੀ ਨਿਆਂਇਕ ਹਿਰਾਸਤ 14 ਦਿਨਾਂ ਲਈ ਵਧਾ ਦਿੱਤੀ ਗਈ ਸੀ।


ਇਹ ਵੀ ਪੜ੍ਹੋ: Amazon 'ਚ 100 ਹੋਰ ਕਰਮਚਾਰੀਆਂ ਦੀ ਛਾਂਟੀ, ਮੈਟਾ ਨੇ ਰਿਮੋਟ ਵਰਕ ਪਾਲਿਸੀ ਨੂੰ ਲੈ ਕੇ ਲਿਆ ਸਖ਼ਤ ਫੈਸਲਾ