ਪੜਚੋਲ ਕਰੋ
Advertisement
Delhi excise policy : CBI ਜਾਂਚ ਤੋਂ ਪਹਿਲਾਂ ਮਨੀਸ਼ ਸਿਸੋਦੀਆ ਬੋਲੇ - ਮੈਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਕਰ ਲਈਆਂ , ਗੁਜਰਾਤ ਜਾਣ ਤੋਂ ਰੋਕਿਆ ਜਾ ਰਿਹਾ
Delhi excise policy : ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ
Delhi excise policy : ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ।
ਸੀਬੀਆਈ ਦੀ ਪੁੱਛਗਿੱਛ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਰਾਜਘਾਟ ਪਹੁੰਚ ਕੇ ਕਿਹਾ ਕਿ ਮੈਨੂੰ ਗੁਜਰਾਤ ਜਾਣ ਤੋਂ ਰੋਕਿਆ ਜਾ ਰਿਹਾ ਹੈ, ਇਸ ਲਈ ਇਹ ਸਭ ਕੀਤਾ ਜਾ ਰਿਹਾ ਹੈ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਨਵੰਬਰ ਵਿੱਚ ਸ਼ਰਾਬ ਨੀਤੀ ਲਾਗੂ ਕੀਤੀ ਸੀ। ਬਾਅਦ 'ਚ ਨੀਤੀ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਲੈ ਕੇ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਸੀ।
मेरे ख़िलाफ़ पूरी तरह से फ़र्ज़ी केस बनाकर इनकी तैयारी मुझे गिरफ़्तार करने की है. मुझे आने वाले दिनों में चुनाव प्रचार के लिए गुजरात जाना था। ये लोग गुजरात बुरी तरह से हार रहे हैं। इनका मक़सद मुझे गुजरात चुनाव प्रचार में जाने से रोकना है। 1/N
— Manish Sisodia (@msisodia) October 17, 2022
ਇਸ ਮਾਮਲੇ ਵਿੱਚ ਸੀਬੀਆਈ ਨੇ ਹਾਲ ਹੀ ਵਿੱਚ ਮਨੀਸ਼ ਸਿਸੋਦੀਆ ਦੇ ਘਰ ਛਾਪਾ ਮਾਰਿਆ ਸੀ। ਹੁਣ ਉਸ ਤੋਂ ਪੁੱਛਗਿੱਛ ਕਰਨਗੇ। ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਘਰ ਤੋਂ ਤਿਲਕ ਲਗਾ ਕੇ, ਮਠਿਆਈ ਖਾ ਕੇ ਅਤੇ ਮੁਸਕਰਾਉਂਦੇ ਹੋਏ ਸੀਬੀਆਈ ਦਫ਼ਤਰ ਲਈ ਰਵਾਨਾ ਹੋਏ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਸਨ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਸੀ.ਬੀ.ਆਈ.ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ। ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ, ਇੱਥੋਂ ਉਹ ਪਾਰਟੀ ਆਗੂਆਂ ਨਾਲ ਰਾਜਘਾਟ ਪੁੱਜੇ, ਜਿੱਥੇ ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਹ ਮੈਨੂੰ ਜੇਲ੍ਹ ਭੇਜ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸੀਬੀਆਈ ਨੇ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦਾ ਦਾਅਵਾ ਹੈ ਕਿ ਸੀ.ਬੀ.ਆਈ.ਨੇ ਉਸ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ। ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਜਾਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ, ਇੱਥੋਂ ਉਹ ਪਾਰਟੀ ਆਗੂਆਂ ਨਾਲ ਰਾਜਘਾਟ ਪੁੱਜੇ, ਜਿੱਥੇ ਉਨ੍ਹਾਂ ਕਿਹਾ ਕਿ ਮੈਨੂੰ ਗ੍ਰਿਫ਼ਤਾਰ ਕਰਨ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਉਹ ਮੈਨੂੰ ਜੇਲ੍ਹ ਭੇਜ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਰਾਸ਼ੀਫਲ
ਕ੍ਰਿਕਟ
ਮਨੋਰੰਜਨ
ਮਨੋਰੰਜਨ
Advertisement