Delhi Mundka Fire: ਪੱਛਮੀ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਇਮਾਰਤ ਨੂੰ ਅੱਗ ਲੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ। ਫਾਇਰ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੀ ਸੂਚਨਾ ਸ਼ਾਮ 4.40 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ 24 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ।


ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁਲ ਗਰਗ ਨੇ ਰਾਤ ਕਰੀਬ 10 ਵਜੇ ਦੱਸਿਆ ਕਿ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਅੱਗ ਇੱਕ ਤਿੰਨ ਮੰਜ਼ਿਲਾ ਵਪਾਰਕ ਇਮਾਰਤ ਵਿੱਚ ਲੱਗੀ। ਬਚਾਅ ਕਾਰਜ ਅਜੇ ਵੀ ਜਾਰੀ ਹੈ। ਬਚਾਅ ਕਰਮਚਾਰੀ ਅਜੇ ਤੀਜੀ ਮੰਜ਼ਿਲ 'ਤੇ ਨਹੀਂ ਪਹੁੰਚ ਸਕੇ ਹਨ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ।


ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਪੁਲਿਸ ਕਰਮਚਾਰੀ ਮੌਕੇ 'ਤੇ ਪਹੁੰਚੇ ਅਤੇ ਇਮਾਰਤ 'ਚ ਫਸੇ ਲੋਕਾਂ ਨੂੰ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।


ਦੇਖੋ ਲਾਈਵ ਕਵਰੇਜ-



ਬਾਹਰੀ ਦਿੱਲੀ ਦੇ ਡਿਪਟੀ ਕਮਿਸ਼ਨਰ ਆਫ ਪੁਲਿਸ (ਡੀਸੀਪੀ) ਸਮੀਰ ਸ਼ਰਮਾ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਤਿੰਨ ਮੰਜ਼ਿਲਾ ਵਪਾਰਕ ਇਮਾਰਤ ਵਿੱਚ ਕੰਪਨੀਆਂ ਦੇ ਦਫ਼ਤਰ ਹਨ। ਡੀਸੀਪੀ ਮੁਤਾਬਕ ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਜਿੱਥੇ ਸੀਸੀਟੀਵੀ ਕੈਮਰੇ ਅਤੇ ਰਾਊਟਰ ਬਣਾਉਣ ਵਾਲੀ ਕੰਪਨੀ ਦਾ ਦਫ਼ਤਰ ਹੈ। ਪੁਲਿਸ ਨੇ ਦੱਸਿਆ ਕਿ ਕੰਪਨੀ ਦੇ ਮਾਲਕ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।


ਇਹ ਵੀ ਪੜ੍ਹੋ: Punjab News: ਬਿਜਲੀ ਮੰਤਰੀ ਨੇ ਆਗਾਮੀ ਝੋਨਾ ਸੀਜਨ ਲਈ ਲੋੜੀਂਦੇ ਕੋਲੇ ਅਤੇ ਬਿਜਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ