Delhi Fire News:  ਦੱਖਣੀ ਦਿੱਲੀ ਦੇ ਵਸੰਤ ਵਿਹਾਰ 'ਚ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇਸ ਘਟਨਾ ਤੋਂ ਬਾਅਦ ਆਸਪਾਸ ਦੇ ਇਲਾਕਿਆਂ 'ਚ ਹਫੜਾ-ਦਫੜੀ ਦਾ ਮਾਹੌਲ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਫਾਇਰ ਫਾਈਟਰਜ਼ ਵੱਲੋਂ ਅੱਗ ਬੁਝਾਉਣ ਦਾ ਕੰਮ ਜਾਰੀ ਹੈ।


ਸਮਾਚਾਰ ਏਜੰਸੀ ਏਐਨਆਈ ਦੇ ਅਨੁਸਾਰ, ਬਸੰਤ ਵਿਹਾਰ ਦੇ ਸੀ ਬਲਾਕ ਸਥਿਤ ਇੱਕ ਦੁਕਾਨ ਵਿੱਚ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਇਸ ਘਟਨਾ 'ਚ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਥਾਣਾ ਸਦਰ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਫਿਲਹਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ।


 


https://twitter.com/AHindinews/status/1801796940000280889