ਪੜਚੋਲ ਕਰੋ
Advertisement
Delhi Flood : ਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
Delhi Flood : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਯਮੁਨਾ ਦੇ ਪਾਣੀ ਦੇ ਪੱਧਰ ਦਾ 45 ਸਾਲ ਪੁਰਾਣਾ ਰਿਕਾਰਡ ਬੁੱਧਵਾਰ ਨੂੰ ਟੁੱਟ ਗਿਆ। ਹੁਣ ਯਮੁਨਾ ਦਾ ਜਲ ਪੱਧਰ 207.55 ਮੀਟਰ ਤੱਕ ਪਹੁੰਚ ਗਿਆ ਹੈ। ਇਹ ਸਥਿਤੀ ਪਿਛਲੇ
Delhi Flood : ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਯਮੁਨਾ ਦੇ ਪਾਣੀ ਦੇ ਪੱਧਰ ਦਾ 45 ਸਾਲ ਪੁਰਾਣਾ ਰਿਕਾਰਡ ਬੁੱਧਵਾਰ ਨੂੰ ਟੁੱਟ ਗਿਆ। ਹੁਣ ਯਮੁਨਾ ਦਾ ਜਲ ਪੱਧਰ 207.55 ਮੀਟਰ ਤੱਕ ਪਹੁੰਚ ਗਿਆ ਹੈ। ਇਹ ਸਥਿਤੀ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਅਤੇ ਹਰਿਆਣਾ ਦੇ ਹਥੀਨੀਕੁੰਡ ਬੈਰਾਜ ਤੋਂ 3.5 ਲੱਖ ਕਿਊਸਿਕ ਤੋਂ ਵੱਧ ਪਾਣੀ ਛੱਡਣ ਕਾਰਨ ਪੈਦਾ ਹੋਈ ਹੈ। ਇਸ ਤੋਂ ਪਹਿਲਾਂ 9 ਜੂਨ 1978 ਨੂੰ ਯਮੁਨਾ ਨਦੀ ਦੇ ਪਾਣੀ ਦਾ ਪੱਧਰ 207.49 ਦਰਜ ਕੀਤਾ ਗਿਆ ਸੀ।
ਇਸ ਦੌਰਾਨ ਯਮੁਨਾ ਦੇ ਪਾਣੀ ਦੇ ਪੱਧਰ 'ਚ ਰਿਕਾਰਡ ਵਾਧਾ ਹੋਣ ਤੋਂ ਬਾਅਦ ਦਿੱਲੀ 'ਚ ਹੜ੍ਹ (Delhi Flood) ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD ) ਅਨੁਸਾਰ ਮੀਂਹ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹੜ੍ਹ ਦੇ ਖਤਰੇ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਸਾਵਧਾਨੀ ਦੇ ਤੌਰ 'ਤੇ ਯਮੁਨਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ।
ਦਿੱਲੀ ਦੇ ਮੁੱਖ ਮੰਤਰੀ ਨੇ ਬੁਲਾਈ ਹੰਗਾਮੀ ਮੀਟਿੰਗ
ਦਿੱਲੀ ਵਿੱਚ ਯਮੁਨਾ ਦੇ ਪਾਣੀ ਦਾ ਪੱਧਰ 1978 ਦਾ ਪੁਰਾਣਾ ਰਿਕਾਰਡ ਤੋੜਨ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਸਕੱਤਰੇਤ ਵਿੱਚ ਹੰਗਾਮੀ ਮੀਟਿੰਗ ਬੁਲਾਈ ਹੈ ਅਤੇ ਹੜ੍ਹਾਂ ਦੀ ਚਿਤਾਵਨੀ ਜਾਰੀ ਕੀਤੀ ਹੈ। ਮੀਟਿੰਗ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਸਮੇਤ ਵੱਖ-ਵੱਖ ਸਰਕਾਰੀ ਏਜੰਸੀਆਂ ਦੇ ਉੱਚ ਅਧਿਕਾਰੀ ਸ਼ਾਮਲ ਹੋਣਗੇ। ਮੀਟਿੰਗ ਵਿੱਚ ਹੜ੍ਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਰਾਹਤ ਕਾਰਜਾਂ ਦੀ ਪ੍ਰਭਾਵੀ ਰਣਨੀਤੀ 'ਤੇ ਚਰਚਾ ਹੋਣ ਦੀ ਸੰਭਾਵਨਾ ਹੈ।
18 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ
ਦੂਜੇ ਪਾਸੇ ਭਾਰਤ ਦੇ ਮੌਸਮ ਵਿਭਾਗ ਦੀ ਸਫਦਰਜੰਗ ਸਟੈਂਡਰਡ ਆਬਜ਼ਰਵੇਟਰੀ ਨੇ ਦਿੱਲੀ ਵਿੱਚ 16 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੌਰਾਨ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦਿੱਲੀ 'ਚ ਵੀ ਬੱਦਲਵਾਈ ਰਹੇਗੀ। ਆਈਐਮਡੀ ਦੇ ਅਨੁਸਾਰ 17 ਅਤੇ 18 ਜੁਲਾਈ ਨੂੰ ਵੀ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement