ਪੜਚੋਲ ਕਰੋ
Advertisement
(Source: ECI/ABP News/ABP Majha)
ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਵਿਗੜੀ ਤਬੀਅਤ ,ਹਸਪਤਾਲ 'ਚ ਭਰਤੀ
ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਰਾਜਧਾਨੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਸਿਹਤ ਅਚਾਨਕ ਵਿਗੜਨ ਦੀ ਖਬਰ ਹੈ। ਉਸ ਨੂੰ ਤੁਰੰਤ ਅਪੋਲੋ ਹਸਪਤਾਲ ਵਿਚ ਇਲਾਜ
ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਤਿਹਾੜ ਜੇਲ 'ਚ ਬੰਦ ਰਾਜਧਾਨੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਸਿਹਤ ਅਚਾਨਕ ਵਿਗੜਨ ਦੀ ਖਬਰ ਹੈ। ਉਸ ਨੂੰ ਤੁਰੰਤ ਅਪੋਲੋ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ। ਫਿਲਹਾਲ ਉਸ ਦੀ ਹਾਲਤ ਬਾਰੇ ਵਿਸਤ੍ਰਿਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਸਿਹਤ ਕਾਫੀ ਖਰਾਬ ਹੈ।
ਦੱਸ ਦੇਈਏ ਕਿ 26 ਫਰਵਰੀ 2023 ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਵੱਲੋਂ ਗ੍ਰਿਫ਼ਤਾਰੀ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਮੈਂ ਝੂਠੇ ਕੇਸ ਵਿੱਚ ਜੇਲ੍ਹ ਜਾਣ ਤੋਂ ਨਹੀਂ ਡਰਦਾ। ਮੇਰੀ ਪਤਨੀ ਘਰ ਵਿੱਚ ਇਕੱਲੀ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੀ ਹੈ। ਸੀਬੀਆਈ ਦੁਆਰਾ ਗ੍ਰਿਫਤਾਰ ਹੋਣ 'ਤੇ ਆਪ ਲੋਕ ਉਸ ਦੀ ਚਿੰਤਾ ਕਰਨਾ। ਸਿਸੋਦੀਆ ਦੇ ਇਸ ਬਿਆਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਸੇ ਦਿਨ ਉਨ੍ਹਾਂ ਦੀ ਪਤਨੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਹਮੇਸ਼ਾ ਉਨ੍ਹਾਂ ਦੇ ਨਾਲ ਰਹਿਣ ਦਾ ਭਰੋਸਾ ਦਿੱਤਾ ਸੀ।

ਮੰਗਲਵਾਰ ਨੂੰ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਉਸੇ ਸਮੇਂ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਮਨੀਸ਼ ਸਿਸੋਦੀਆ ਦੀ ਪਤਨੀ ਲੰਬੇ ਸਮੇਂ ਤੋਂ Multiple Sclerosis ਨਾਂ ਦੀ ਬੀਮਾਰੀ ਤੋਂ ਪੀੜਤ ਹੈ। ਇਸ ਰੋਗ ਦਾ ਗੰਭੀਰ ਪਹਿਲੂ ਇਹ ਹੈ ਕਿ ਇਸ ਵਿੱਚ ਦਿਮਾਗ ਦਾ ਸਰੀਰ 'ਤੇ ਕੰਟਰੋਲ ਘਟਦਾ ਜਾਂਦਾ ਹੈ।
ਕੀ ਹੁੰਦਾ ਹੈ ਮਲਟੀਪਲ ਸਕਲੇਰੋਸਿਸ
ਮਲਟੀਪਲ ਸਕਲੇਰੋਸਿਸ (Multiple sclerosis) ਇਨਸਾਨ ਦੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਨੂੰ ਅਯੋਗ ਕਰਨ ਵਾਲੀ ਗੰਭੀਰ ਬਿਮਾਰੀ ਹੈ। ਇਹ ਸਰੀਰ ਦੀ ਇਮਿਊਨ ਸਿਸਟਮ ਭਾਵ ਮਾਈਲਿਨ 'ਤੇ ਹਮਲਾ ਕਰਦੀ ਹੈ। ਮਲਟੀਪਲ ਸਕਲੇਰੋਸਿਸ ਨਰਵ ਫਾਈਬਰਸ ਨੂੰ ਪ੍ਰਭਾਵਿਤ ਕਰਦੀ ਹੈ। ਇਹ ਦਿਮਾਗ ਅਤੇ ਸਰੀਰ ਦੇ ਬਾਕੀ ਹਿੱਸਿਆਂ ਦੇ ਵਿਚਕਾਰ ਤਾਲਮੇਲ ਨੂੰ ਤੋੜਨ ਵਿੱਚ ਇੱਕ ਮੁੱਖ ਭੂਮਿਕਾ ਨਿਭਾਉਂਦੀ ਹੈ, ਜੋ ਕਿ ਰੋਗੀ ਨਸਾਂ ਦੇ ਰੇਸ਼ਿਆਂ ਦੇ ਸਥਾਈ ਨੁਕਸਾਨ ਜਾਂ ਵਿਗਾੜ ਦਾ ਕਾਰਨ ਬਣਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement