Excise Policy Case : ਦਿੱਲੀ ਹਾਈ ਕੋਰਟ ਨੇ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਸੀ ਪਰ ਉਹ ਮੁਲਾਕਾਤ ਨਹੀਂ ਕਰ ਸਕੇ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਸ ਨੂੰ ਨੇੜਲੇ ਐਲਐਨਜੇਪੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸਿਸੋਦੀਆ ਦੇ ਘਰ ਪਹੁੰਚਣ ਤੋਂ ਪਹਿਲਾਂ ਹੀ ਪਤਨੀ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਹੈ।


ਮਨੀਸ਼ ਸਿਸੋਦੀਆ ਦੀ ਪਤਨੀ ਮਲਟੀਪਲ ਸਕਲੇਰੋਸਿਸ ਨਾਂ ਦੀ ਬੀਮਾਰੀ ਤੋਂ ਪੀੜਤ ਹੈ। ਇਸ ਰੋਗ ਦਾ ਗੰਭੀਰ ਪਹਿਲੂ ਇਹ ਹੈ ਕਿ ਇਸ ਵਿੱਚ ਸਰੀਰ ਉੱਤੇ ਮਨ ਦਾ ਕੰਟਰੋਲ ਘਟਦਾ ਜਾਂਦਾ ਹੈ। ਮਲਟੀਪਲ ਸਕਲੇਰੋਸਿਸ ਮਨੁੱਖੀ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀ ਇੱਕ ਗੰਭੀਰ ਅਯੋਗ ਬਿਮਾਰੀ ਹੈ। ਇਸ ਤੋਂ ਪਹਿਲਾਂ ਅਪ੍ਰੈਲ ਮਹੀਨੇ 'ਚ ਵੀ ਮਨੀਸ਼ ਸਿਸੋਦੀਆ ਦੀ ਪਤਨੀ ਸੀਮਾ ਸਿਸੋਦੀਆ ਬਿਮਾਰ ਹੋ ਗਈ ਸੀ ਅਤੇ ਉਸ ਦੌਰਾਨ ਸੀਮਾ ਸਿਸੋਦੀਆ ਨੂੰ ਅਪੋਲੋ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।



ਜੇਲ੍ਹ ਜਾਣ ਸਮੇਂ ਕਹੀ ਸੀ ਇਹ ਗੱਲ  

ਦੱਸ ਦੇਈਏ ਕਿ 26 ਫਰਵਰੀ 2023 ਨੂੰ ਜਦੋਂ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤਾ ਸੀ, ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਮੈਂ ਝੂਠੇ ਕੇਸ ਵਿੱਚ ਜੇਲ੍ਹ ਜਾਣ ਤੋਂ ਨਹੀਂ ਡਰਦਾ। ਮੇਰੀ ਪਤਨੀ ਘਰ ਵਿੱਚ ਇਕੱਲੀ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਹੁਣ 'ਆਪ ' ਲੋਕ ਉਸ ਦੀ ਚਿੰਤਾ ਕਰਨਾ। ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਇਸ ਬਿਆਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਸੇ ਦਿਨ ਉਨ੍ਹਾਂ ਦੀ ਪਤਨੀ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੇ ਸਾਥ ਦੇਣ ਦਾ ਭਰੋਸਾ ਦਿੱਤਾ ਸੀ।


ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਨੇਤਾ ਮਨੀਸ਼ ਸਿਸੋਦੀਆ (Manish Sisodia) ਆਪਣੀ ਪਤਨੀ ਸੀਮਾ ਸਿਸੋਦੀਆ  (Seema Sisodia) ਨੂੰ ਮਿਲਣ ਲਈ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚੇ। ਦਿੱਲੀ ਹਾਈਕੋਰਟ ਨੇ ਕੱਲ੍ਹ ਉਨ੍ਹਾਂ ਨੂੰ ਆਪਣੀ ਬੀਮਾਰ ਪਤਨੀ ਨੂੰ ਸਵੇਰੇ 10 ਵਜੇ ਤੋਂ ਅੱਜ ਸ਼ਾਮ 5 ਵਜੇ ਤੱਕ ਮਿਲਣ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਨਾਲ ਹੀ ਅਦਾਲਤ ਨੇ ਅੰਤਰਿਮ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।