ਨਵੀਂ ਦਿੱਲੀ: ਦਿੱਲੀ ਸਰਕਾਰ ਅਗਲੇ ਸਾਲ ਤੋਂ ਆਪਣੇ ਸਕੂਲਾਂ ਵਿੱਚ ਸੀਬੀਐਸਈ ਵੱਲੋਂ ਵਿਦਿਆਰਥੀਆਂ ਤੋਂ ਲਈ ਜਾਣ ਵਾਲੀ ਪ੍ਰੀਖਿਆ ਫੀਸ ਦਾ ਭੁਗਤਾਨ ਕਰੇਗੀ। ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਪ੍ਰੋਗਰਾਮ ਦੌਰਾਨ ਇਸ ਗੱਲ ਦਾ ਐਲਾਨ ਕੀਤਾ।

ਇਸ ਦੌਰਾਨ ਉਨ੍ਹਾਂ ਨਾਲ ਉਪ ਮੁੱਖ ਮੰਤਰੀ ਤੇ ਮਨੁੱਖੀ ਸਾਧਨ ਵਿਕਾਸ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਉੱਚ ਗੁਣਵੱਤਾ ਸਿੱਖਿਆ ਤਕ ਪਹੁੰਚ ਸਾਰੇ ਬੱਚਿਆਂ ਦਾ ਅਧਿਕਾਰ ਹੈ। ਸਰਕਾਰ ਵਿਦਿਆਰਥੀਆਂ ਦੀ ਪ੍ਰੀਖਿਆ ਫੀਸ ਦਾ ਭੁਗਤਾਨ ਕਰੇਗੀ। ਜਲਦ ਹੀ ਸਰਕਾਰ ਨੀਟ ਤੇ ਜੇਈਈ ਲਈ ਕੋਚਿੰਗ ਦੀ ਵੀ ਵਿਵਸਥਾ ਕਰੇਗੀ।

ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਬੱਚਿਆਂ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ। ਸਿਸੋਦੀਆ ਨੇ ਦੱਸਿਆ ਕਿ 80 ਫੀਸਦੀ ਜਾਂ ਇਸ ਤੋਂ ਵੱਧ ਅੰਕ ਲਿਆਉਣ ਵਾਲੇ ਬੱਚਿਆਂ ਲਈ ਸਕਾਲਰਸ਼ਿਪ ਵਧਾ ਕੇ 2500 ਰੁਪਏ ਕਰ ਦਿੱਤੀ ਗਈ ਹੈ।