ਨਵੀਂ ਦਿੱਲੀ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ 1 ਜਨਵਰੀ ਤੋਂ ਆਪਣੇ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿਚ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫ਼ਤ ਕਰਵਾਏਗੀ। ਦਿੱਲੀ ਸਰਕਾਰ ਇਸ ਸਮੇਂ 212 ਮੈਡੀਕਲ ਟੈਸਟ ਮੁਫ਼ਤ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਸਪਤਾਲਾਂ ਤੇ ਮੁਹੱਲਾ ਕਲੀਨਿਕਾਂ ਵਿੱਚ 238 ਤੋਂ ਵੱਧ ਟੈਸਟਾਂ ਦੀ ਮੁਫ਼ਤ ਵਿਵਸਥਾ ਕਰਨ ਲਈ ਸਿਹਤ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦਿੱਲੀ ਦੇ ਲੋਕਾਂ ਨੂੰ ਇਹ ਸਹੂਲਤ ਮਿਲੇਗੀ।






ਦਰਅਸਲ 'ਚ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਫੈਸਲਾ ਕੀਤਾ ਹੈ ਕਿ 1 ਜਨਵਰੀ ਤੋਂ ਰਾਜਧਾਨੀ ਵਿੱਚ ਲੋਕਾਂ ਨੂੰ 450 ਤਰ੍ਹਾਂ ਦੇ ਮੈਡੀਕਲ ਟੈਸਟ ਮੁਫਤ ਕੀਤੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਾਰਿਆਂ ਨੂੰ ਮਿਆਰੀ ਸਿੱਖਿਆ ਅਤੇ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਦਿੱਲੀ ਸਰਕਾਰ ਦੀ ਤਰਜੀਹ ਹੈ। ਇਸ ਨੂੰ ਧਿਆਨ 'ਚ ਰੱਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।

 

ਕੇਜਰੀਵਾਲ ਨੇ ਕਿਹਾ ਕਿ ਹੁਣ ਵੀ ਜਦੋਂ ਬਹੁਤ ਸਾਰੇ ਲੋਕ ਬੀਮਾਰ ਹੋ ਜਾਂਦੇ ਹਨ ਤਾਂ ਉਹ ਇਲਾਜ ਦਾ ਪੂਰਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਅਸੀਂ ਫੈਸਲਾ ਕੀਤਾ ਹੈ ਕਿ ਹੁਣ 400 ਤੋਂ ਵੱਧ ਮੈਡੀਕਲ ਟੈਸਟ ਲੋਕਾਂ ਨੂੰ ਮੁਫਤ ਉਪਲਬਧ ਹੋਣਗੇ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੇਜਰੀਵਾਲ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ।  

 

ਇਹ ਵੀ ਪੜ੍ਹੋ : ਕਾਰੋਬਾਰੀ ਨੂੰ ਧਮਕਾ ਕੇ ਫਿਰੋਤੀ ਮੰਗਣ ਵਾਲੇ ਚੜ੍ਹੇ ਪੁਲਿਸ ਅੜਿੱਕੇ , ਲੁਧਿਆਣਾ ਪੁਲਿਸ ਨੇ 2 ਨੂੰ ਕੀਤਾ ਗ੍ਰਿਫਤਾਰ

11 ਨਵੇਂ ਹਸਪਤਾਲ ਵੀ ਬਣਾਏ ਜਾਣਗੇ

ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਅਗਲੇ ਸਾਲ ਤੱਕ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਉਪਲਬਧ ਬੈੱਡਾਂ ਦੀ ਗਿਣਤੀ 10,000 ਤੋਂ ਵੱਧ ਵਧਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦਿੱਲੀ ਵਿੱਚ 11 ਨਵੇਂ ਹਸਪਤਾਲ ਵੀ ਬਣਾਏ ਜਾਣਗੇ। ਇਨ੍ਹਾਂ ਵਿੱਚੋਂ ਚਾਰ ਹਸਪਤਾਲਾਂ ਵਿੱਚ ਤਿੰਨ ਹਜ਼ਾਰ ਬੈੱਡ ਹੋਣਗੇ। ਇਸ ਦੇ ਨਾਲ ਹੀ ਸੱਤ ਹਸਪਤਾਲਾਂ ਵਿੱਚ 6838 ਆਈਸੀਯੂ ਬੈੱਡਾਂ ਦਾ ਪ੍ਰਬੰਧ ਕੀਤਾ ਜਾਵੇਗਾ।  ਹਸਪਤਾਲਾਂ ਦੀ ਉਸਾਰੀ ਦਾ ਕੰਮ ਇਸ ਸਾਲ ਦੇ ਅੰਤ ਤੱਕ ਪੂਰਾ ਹੋ ਜਾਵੇਗਾ।