ਪੜਚੋਲ ਕਰੋ
ਗੈਂਗਸਟਰ ਟਿੱਲੂ ਤਾਜਪੁਰੀਆ ਦੀ ਹੱਤਿਆ 'ਤੇ ਦਿੱਲੀ ਹਾਈਕੋਰਟ ਦੀ ਜੇਲ੍ਹ ਪ੍ਰਸ਼ਾਸਨ ਨੂੰ ਫਟਕਾਰ , ਮੰਗੀ ਸਟੇਟਸ ਰਿਪੋਰਟ
Tillu Tajpuriya Murder : ਦਿੱਲੀ ਹਾਈ ਕੋਰਟ ਨੇ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਜੇਲ੍ਹ ਸੁਪਰਡੈਂਟ ਨੂੰ

Gangster Tillu tajpuriya
Tillu Tajpuriya Murder : ਦਿੱਲੀ ਹਾਈ ਕੋਰਟ ਨੇ ਗੈਂਗਸਟਰ ਟਿੱਲੂ ਤਾਜਪੁਰੀਆ ਦੇ ਕਤਲ ਨੂੰ ਰੋਕਣ ਵਿੱਚ ਨਾਕਾਮ ਰਹਿਣ ਲਈ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਸਟੇਟਸ ਰਿਪੋਰਟ ਮੰਗੀ ਹੈ ਅਤੇ ਜੇਲ੍ਹ ਸੁਪਰਡੈਂਟ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।
ਹਾਈਕੋਰਟ ਨੇ ਕਿਹਾ ਕਿ ਅਜਿਹੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਇਹ ਹੁਕਮ ਤਾਜਪੁਰੀਆ ਦੇ ਪਿਤਾ ਅਤੇ ਭਰਾ ਵੱਲੋਂ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਦਿੱਤੇ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਘਰ ਅੰਦਰ ਦਾਖਲ ਹੋ ਕੇ ਫਾਇਰਿੰਗ, ਨੌਜਵਾਨ ਦੀ ਮੌਤ
ਅਦਾਲਤ ਨੇ ਵਕੀਲ ਨੂੰ ਹੁਕਮ ਦਿੱਤਾ ਕਿ...
ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਬਾਰੇ ਵੀ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਜਸਟਿਸ ਜਸਮੀਤ ਸਿੰਘ ਨੇ ਦਿੱਲੀ ਪੁਲਿਸ ਨੂੰ ਤਾਜਪੁਰੀਆ ਦੇ ਪਿਤਾ ਅਤੇ ਭਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 25 ਮਈ ਨੂੰ ਹੋਣੀ ਹੈ। ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ 25 ਮਈ ਨੂੰ ਹੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਅਦਾਲਤ ਨੇ ਵਕੀਲ ਨੂੰ ਹੁਕਮ ਦਿੱਤਾ ਕਿ...
ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਇਸ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜ਼ਿੰਮੇਵਾਰੀ ਅਤੇ ਜਵਾਬਦੇਹੀ ਬਾਰੇ ਵੀ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਜਸਟਿਸ ਜਸਮੀਤ ਸਿੰਘ ਨੇ ਦਿੱਲੀ ਪੁਲਿਸ ਨੂੰ ਤਾਜਪੁਰੀਆ ਦੇ ਪਿਤਾ ਅਤੇ ਭਰਾ ਨੂੰ ਸੁਰੱਖਿਆ ਪ੍ਰਦਾਨ ਕਰਨ ਬਾਰੇ ਵਿਚਾਰ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 25 ਮਈ ਨੂੰ ਹੋਣੀ ਹੈ। ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ 25 ਮਈ ਨੂੰ ਹੀ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।
ਇਹ ਵੀ ਪੜ੍ਹੋ : ਭੀੜ ਦਿਖਾਉਣ ਲਈ ਕੇਜਰੀਵਾਲ ਦੇ ਰੋਡ ਸ਼ੋਅ 'ਚ ਦੂਜੇ ਜ਼ਿਲ੍ਹਿਆਂ ਤੋਂ ਲੋਕ ਕਿਰਾਏ ’ਤੇ ਲਿਆਂਦੇ: ਨਵਜੋਤ ਸਿੱਧੂ
ਆਖਿਰ ਚਾਰ ਚਾਕੂ ਕਿਵੇਂ ਤਿਹਾੜ ਜੇਲ੍ਹ ਅੰਦਰ ਪਹੁੰਚੇ?
ਦਰਅਸਲ, ਟਿੱਲੂ ਦੇ ਕਤਲ ਦੀ ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਅਦਾਲਤ ਨੇ ਤਿਹਾੜ ਜੇਲ੍ਹ ਦੇ ਡੀਜੀ ਤੋਂ ਜਵਾਬ ਮੰਗਿਆ ਹੈ। ਉਨ੍ਹਾਂ ਨੇ ਪੁੱਛਿਆ ਕਿ ਚਾਰ ਚਾਕੂ ਤਿਹਾੜ ਦੇ ਅੰਦਰ ਕਿਵੇਂ ਪਹੁੰਚੇ ਅਤੇ ਇਸ ਘਟਨਾ ਤੋਂ ਬਾਅਦ ਹੁਣ ਤੱਕ ਕੀ ਕਦਮ ਚੁੱਕੇ ਗਏ ਹਨ। ਅਦਾਲਤ ਨੇ ਟਿੱਲੂ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ ਅਤੇ ਰਿਪੋਰਟ ਵੀ ਮੰਗੀ ਹੈ।
ਕੀ ਸੀ ਸੀਸੀਟੀਵੀ ਵਿੱਚ
ਸਾਹਮਣੇ ਆਈ ਸੀਸੀਟੀਵੀ ਫੁਟੇਜ ਵਿੱਚ ਰੋਹਿਣੀ ਕੋਰਟ ਵਿੱਚ ਹੋਈ ਗੋਲੀਬਾਰੀ ਦਾ ਮਾਸਟਰਮਾਈਂਡ ਟਿੱਲੂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪਿਛਲੇ ਹਫ਼ਤੇ ਗੈਂਗਸਟਰਾਂ ਦੇ ਦੋ ਧੜਿਆਂ ਵਿੱਚ ਆਪਸ ਵਿੱਚ ਝੜਪ ਹੋ ਗਈ ਸੀ ,ਜਿਸ ਦੌਰਾਨ ਮੁਲਜ਼ਮਾਂ ਨੇ ਟਿੱਲੂ ਦੀ ਗਰਦਨ ਅਤੇ ਛਾਤੀ ’ਤੇ ਕਈ ਵਾਰ ਕੀਤੇ ਸਨ। ਜੇਲ੍ਹ ਪ੍ਰਸ਼ਾਸਨ ਟਿੱਲੂ ਨੂੰ ਹਸਪਤਾਲ ਲੈ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















