1984 anti-Sikh riots case: 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਤਿੰਨ ਵਿਅਕਤੀਆਂ ਦੀ ਹੱਤਿਆ ਨਾਲ ਸਬੰਧਤ ਮਾਮਲੇ ਵਿੱਚ ਕਾਂਗਰਸ ਆਗੂ ਜਗਦੀਸ਼ ਟਾਈਲਰ ਨੇ ਮੰਗਲਵਾਰ ਨੂੰ ਦਿੱਲੀ ਹਾਈ ਕੋਰਟ ਵਿੱਚ ਆਪਣੇ ਖ਼ਿਲਾਫ਼ ਕਤਲ ਦੇ ਦੋਸ਼ ਆਇਦ ਕੀਤੇ ਜਾਣ ਨੂੰ ਚੁਣੌਤੀ ਦਿੱਤੀ।
ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਲਈ ਸੂਚੀਬੱਧ ਕਰ ਦਿੱਤੀ। ਹਾਲਾਂਕਿ ਅਦਾਲਤ ਨੇ ਅੱਜ ਪਟੀਸ਼ਨ 'ਤੇ ਨੋਟਿਸ ਜਾਰੀ ਨਹੀਂ ਕੀਤਾ। ਟਾਈਟਲਰ ਵੱਲੋਂ ਸੀਨੀਅਰ ਵਕੀਲ ਅਰਵਿੰਦ ਨਿਗਮ ਪੇਸ਼ ਹੋਏ। ਜਸਟਿਸ ਮਨੋਜ ਕੁਮਾਰ ਓਹਰੀ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਟਾਈਟਲਰ ਦੇ ਵਕੀਲ ਨੂੰ ਗਵਾਹਾਂ ਦੇ ਬਿਆਨ ਦਰਜ ਕਰਨ ਲਈ ਕਿਹਾ ਜੋ ਰਿਕਾਰਡ 'ਤੇ ਨਹੀਂ ਸਨ।
ਦੱਸ ਦਈਏ ਕਿ ਟਾਈਟਲਰ ਨੇ 30 ਅਗਸਤ ਨੂੰ ਦਿੱਤੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਸੀ, ਜਿਸ ਤਹਿਤ ਉਸ ਵਿਰੁੱਧ ਗ਼ੈਰ-ਕਾਨੂੰਨੀ ਇਕੱਠ ਕਰਨ, ਦੰਗੇ ਕਰਨ ਤੇ ਦੁਸ਼ਮਣੀ ਵਧਾਉਣ ਸਮੇਤ ਕਤਲ ਅਤੇ ਹੋਰ ਅਪਰਾਧਾਂ ਲਈ ਦੋਸ਼ ਆਇਦ ਕੀਤੇ ਗਏ ਸਨ। ਟਾਈਟਲਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਜਸਟਿਸ ਨਾਨਾਵਤੀ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਨੇ ਸੀਬੀਆਈ ਨੂੰ ਟਾਈਟਲਰ ਅਤੇ ਕਈ ਹੋਰਾਂ ਖ਼ਿਲਾਫ਼ ਕੇਸਾਂ ਦੀ ਮੁੜ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਸਨ।
ਟਾਈਟਲਰ ਨੇ ਕਿਹਾ ਕਿ ਉਹ 80 ਸਾਲਾਂ ਦੇ ਹਨ ਅਤੇ ਦਿਲ ਦੀ ਬਿਮਾਰੀ ਅਤੇ ਸ਼ੂਗਰ ਸਮੇਤ ਕਈ ਬਿਮਾਰੀਆਂ ਤੋਂ ਪੀੜਤ ਹਨ। ਉਸ ਨੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਦੋਸ਼ ਆਇਦ ਕਰਨ ਦਾ ਨਿਰਦੇਸ਼ ਦਿੰਦਿਆਂ ਹੇਠਲੀ ਅਦਾਲਤ ਦੇ 30 ਅਗਸਤ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :