ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਲਪੇਟ 'ਚ ਆਏ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਦਰਮਿਆਨ ਉਨ੍ਹਾਂ ਗੈਰ-ਹਾਜ਼ਰੀ 'ਚ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਾਂਭਣਗੇ।
ਸਤੇਂਦਰ ਜੈਨ ਦੇ ਸਿਹਤਮੰਦ ਹੋਣ ਤਕ ਵਾਧੂ ਜ਼ਿੰਮੇਵਾਰੀ ਸਿਸੋਦੀਆ ਕੋਲ ਹੀ ਰਹੇਗੀ। ਦਿੱਲੀ 'ਚ ਕੋਰੋਨਾ ਵਾਇਰਸ ਨੂੰ ਲੈਕੇ ਹਾਲਾਤ ਕਾਫੀ ਖ਼ਰਾਬ ਹੋ ਰਹੇ ਹਨ। ਅਜਿਹੇ 'ਚ ਸਿਹਤ ਮੰਤਰਾਲੇ ਦੀ ਭੂਮਿਕਾ ਕਾਫੀ ਅਹਿਮ ਮੰਨੀ ਜਾਂਦੀ ਹੈ। ਇਸੇ ਕਾਰਨ ਹੀ ਅਰਵਿੰਦ ਕੇਜਰੀਵਾਲ ਨੇ ਇਹ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ।
ਸਤੇਂਦਰ ਜੈਨ ਦਾ ਦੋ ਵਾਰ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਤਹਿਤ ਬੁੱਧਵਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਸੀ। ਹਾਲਾਂਕਿ ਜਦੋਂ ਪਹਿਲੀ ਵਾਰ ਉਨ੍ਹਾਂ ਦਾ ਟੈਸਟ ਕੀਤਾ ਗਿਆ ਤਾਂ ਉਸ ਵੇਲੇ ਸਿਹਤ ਮੰਤਰੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ।
ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਅਮਰੀਕਾ 'ਚ ਮਹਾਮਾਰੀ ਦਾ ਭਿਆਨਕ ਰੂਪ, 22 ਲੱਖ ਤੋਂ ਵਧੇ ਮਾਮਲੇ
ਚੀਨੀ ਫੌਜ ਨਾਲ ਹੋਈ ਝੜਪ 'ਚ ਸ਼ਹੀਦ ਪੰਜਾਬ ਦੇ ਜਵਾਨਾਂ ਲਈ ਸਰਕਾਰ ਵੱਲੋਂ ਵੱਡਾ ਐਲਾਨ
'ਆਪ' ਵਿਧਾਇਕਾ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ, ਘਰ 'ਚ ਹੋਈ ਕੁਆਰੰਟੀਨ
ਚੀਨ ਨਾਲ ਹੋਈ ਝੜਪ ਮਗਰੋਂ ਤਿੰਨਾਂ ਫੌਜਾਂ ਨੇ ਵਧਾਈ ਚੌਕਸੀ, ਐਲਏਸੀ 'ਤੇ ਹਾਈ ਅਲਰਟ
ਕੋਰੋਨਾ ਵਾਇਰਸ: ਦਿੱਲੀ 'ਚ ਟੈਸਟ ਪ੍ਰਕਿਰਿਆ ਹੋਈ ਤੇਜ਼, ਜਾਂਚ ਲਈ 2400 ਰੁਪਏ ਕੀਮਤ ਨਿਰਧਾਰਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ