Arvind Kejriwal Arrest: ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਮਿਲਿਆ ਝਟਕਾ, ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ
Arvind Kejriwal News: ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਲੈਕੇ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।
Arvind Kejriwal Arrest: ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਅਤੇ ਹਿਰਾਸਤ ਨੂੰ ਲੈਕੇ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦਿੱਲੀ ਹਾਈ ਕੋਰਟ ਇਸ ਪਟੀਸ਼ਨ 'ਤੇ 27 ਮਾਰਚ ਨੂੰ ਸੁਣਵਾਈ ਕਰੇਗਾ।
ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਹਾਈਕੋਰਟ ਨੂੰ ਇਸ ਮਾਮਲੇ ਵਿੱਚ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ ਪਰ ਕੋਰਟ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਹੈ। ਉੱਥੇ ਹੀ ਹੁਣ ਕੋਰਟ 27 ਮਾਰਚ ਨੂੰ ਸੁਣਵਾਈ ਕਰੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ (22 ਮਾਰਚ) ਨੂੰ ਆਪਣੀ ਗ੍ਰਿਫ਼ਤਾਰੀ ਅਤੇ ਈਡੀ ਰਿਮਾਂਡ ਨੂੰ ਚੁਣੌਤੀ ਦਿੰਦਿਆਂ ਹੋਇਆਂ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਉਨ੍ਹਾਂ ਨੇ 24 ਮਾਰਚ ਨੂੰ ਤੁਰੰਤ ਸੁਣਵਾਈ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: Punjab Politics: ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੁਖਦਾਈ ਪਰ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ ਜਾਖੜ-ਕੰਗ
ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੋ ਘੰਟੇ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਹਾਈ ਕੋਰਟ ਨੇ ਵੀਰਵਾਰ (21 ਮਾਰਚ) ਨੂੰ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਿੱਚ ਈਡੀ ਨੂੰ ਉਸ ਖ਼ਿਲਾਫ਼ ਕਾਰਵਾਈ ਕਰਨ ਤੋਂ ਰੋਕਣ ਦੀ ਮੰਗ ਕੀਤੀ ਗਈ ਸੀ।
ਇੱਥੇ ਤੁਹਾਨੂੰ ਦੱਸ ਦਈਏ ਕਿ ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਆਉਣ ਵਾਸਤੇ ਨੌਂ ਵਾਰ ਸੰਮਨ ਜਾਰੀ ਕੀਤੇ ਸਨ ਪਰ ਕੇਜਰੀਵਾਲ ਈਡੀ ਦੇ ਇੱਕ ਵੀ ਸੰਮਨ 'ਤੇ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਈਡੀ ਨੇ ਕੋਰਟ ਤੱਕ ਪਹੁੰਚ ਕੀਤੀ ਪਰ ਫਿਰ ਵੀ ਅਰਵਿੰਦ ਕੇਜਰੀਵਾਲ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਵੀਰਵਾਰ ਨੂੰ ਈਡੀ ਨੂੰ ਕੇਜਰੀਵਾਲ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ 2 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Punjab news: 'ਜਿਹੜੇ ਦਿੱਲੀ 'ਚ ਚੋਰ, ਉਹ ਪੰਜਾਬ 'ਚ ਸਾਧੂ ਕਿਵੇਂ ਬਣ ਸਕਦੇ?...', ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਬੋਲੇ ਮਜੀਠੀਆ