Arvind kejriwal news: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ 'ਚ ਰਹਿਣਗੇ ਜਾਂ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ, ਇਸ ਬਾਰੇ ਅੱਜ ਅਦਾਲਤ ਵਿੱਚ ਫੈਸਲਾ ਹੋਵੇਗਾ। ਦਿੱਲੀ ਹਾਈ ਕੋਰਟ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਗ੍ਰਿਫਤਾਰੀ ਅਤੇ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਏਗੀ।
ਪਿਛਲੇ ਹਫਤੇ ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਜਾਣਕਾਰੀ ਮੁਤਾਬਕ ਜਸਟਿਸ ਸਵਰਨਕਾਂਤਾ ਸ਼ਰਮਾ ਦੁਪਹਿਰ 2:30 ਵਜੇ ਫੈਸਲਾ ਸੁਣਾਉਣਗੇ। ਸੀਐਮ ਕੇਜਰੀਵਾਲ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ 21 ਮਾਰਚ ਨੂੰ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਿਆ ਸੀ। ਬਾਅਦ 'ਚ 1 ਅਪ੍ਰੈਲ ਨੂੰ ਅਦਾਲਤ ਨੇ ਉਨ੍ਹਾਂ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ।
ਉੱਥੇ ਹੀ ਸੰਦੀਪ ਕੁਮਾਰ ਵਲੋਂ ਕੇਜਰੀਵਾਲ ਨੂੰ ਮੁੱਖਮੰਤਰੀ ਦੇ ਅਹੁਦੇ ਤੋਂ ਹਟਾਉਣ ਸਬੰਧੀ ਦਰਜ ਕੀਤੀ ਪਟੀਸ਼ਨ ਨੂੰ ਲੈਕੇ ਹਾਈਕੋਰਟ ਨੇ ਉਨ੍ਹਾਂ ਨੂੰ ਚੰਗੀ ਝਾੜ ਪਾਈ। ਅਦਾਲਤ ਨੇ ਕਿਹਾ ਕਿ ਇਸੇ ਮੁੱਦੇ 'ਤੇ ਪਹਿਲਾਂ ਹੀ ਦੋ ਪਟੀਸ਼ਨਾਂ ਰੱਦ ਹੋ ਚੁੱਕੀਆਂ ਹਨ ਅਤੇ ਇਹ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਹੈ। ਅਜਿਹੇ 'ਚ ਉਨ੍ਹਾਂ 'ਤੇ ਭਾਰੀ ਜੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ।
ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਇਸ ਪਟੀਸ਼ਨ ਨੂੰ ਕਾਰਜਕਾਰੀ ਚੀਫ਼ ਜਸਟਿਸ ਦੇ ਬੈਂਚ ਕੋਲ ਤਬਦੀਲ ਕਰਦਿਆਂ ਹੋਇਆਂ ਕਿਹਾ ਕਿ ਬੈਂਚ ਨੇ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਪਟੀਸ਼ਨਾਂ 'ਤੇ ਸੁਣਵਾਈ ਕੀਤੀ ਸੀ। ਹਾਲ ਹੀ ਵਿੱਚ, ਬੈਂਚ ਨੇ ਸਾਰੇ ਸਮਾਨ ਮਾਮਲਿਆਂ ‘ਤੇ ਇਕੱਠਿਆਂ ਸੁਣਵਾਈ ਕਰਨ ਦਾ ਨਿਰਦੇਸ਼ ਦਿੰਦਿਆਂ ਹੋਇਆਂ ਪਟੀਸ਼ਨਾਂ ਨੂੰ ਆਪਣੇ ਕੋਲ ਤਬਦੀਲ ਕਰ ਦਿੱਤਾ ਸੀ। ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀ ਇਹ ਤੀਜੀ ਪਟੀਸ਼ਨ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।