PM Modi News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਛੇ ਸਾਲਾਂ ਲਈ ਚੋਣ ਲੜਨ 'ਤੇ ਪਾਬੰਦੀ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਸੋਮਵਾਰ (29 ਅਪ੍ਰੈਲ) ਨੂੰ ਦਿੱਲੀ ਹਾਈ ਕੋਰਟ 'ਚ ਸੁਣਵਾਈ ਹੋਵੇਗੀ। ਪਟੀਸ਼ਨਕਰਤਾ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਧਾਰਮਿਕ ਦੇਵੀ-ਦੇਵਤਿਆਂ ਅਤੇ ਪੂਜਾ ਸਥਾਨਾਂ ਦੇ ਨਾਂ 'ਤੇ ਭਾਜਪਾ ਲਈ ਵੋਟਾਂ ਮੰਗਣ ਦਾ ਦੋਸ਼ ਲਗਾਇਆ ਹੈ। ਪੇਸ਼ੇ ਤੋਂ ਵਕੀਲ ਆਨੰਦ ਐਸ ਜੋਂਧਲੇ ਨੇ ਦਿੱਲੀ ਹਾਈ ਕੋਰਟ ਵਿੱਚ ਇਹ ਪਟੀਸ਼ਨ ਦਰਜ ਕੀਤੀ ਹੈ।


ਜੋਂਧਲੇ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਉਹ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਕਿ ਉਹ ਪ੍ਰਧਾਨ ਮੰਤਰੀ ਨੂੰ ‘Representation of people act’ ਤਹਿਤ ਛੇ ਸਾਲਾਂ ਲਈ ਚੋਣ ਲੜਨ ਤੋਂ ਰੋਕੇ। ਇਸ ਦੇ ਨਾਲ ਹੀ ਪੀਐਮ ਮੋਦੀ ਨੂੰ ਧਾਰਮਿਕ ਦੇਵੀ-ਦੇਵਤਿਆਂ ਅਤੇ ਪੂਜਾ ਸਥਾਨਾਂ ਦੇ ਨਾਮ 'ਤੇ ਵੋਟ ਮੰਗਣਾ ਬੰਦ ਕਰਨ ਦੇ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ 9 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੇ ਪੀਲੀਭੀਤ 'ਚ ਭਾਸ਼ਣ ਦਿੰਦੇ ਹੋਏ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।


ਲਾਈਵ ਲਾਅ ਦੀ ਰਿਪੋਰਟ ਦੇ ਅਨੁਸਾਰ ਪਟੀਸ਼ਨਕਰਤਾ ਨੇ ਕਿਹਾ ਕਿ ਪੀਐਮ ਮੋਦੀ ਨੇ ਨਾ ਸਿਰਫ ਹਿੰਦੂ ਅਤੇ ਸਿੱਖ ਦੇਵੀ-ਦੇਵਤਿਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੇ ਨਾਮ 'ਤੇ ਵੋਟਾਂ ਮੰਗੀਆਂ, ਬਲਕਿ ਉਨ੍ਹਾਂ ਨੇ ਵਿਰੋਧੀ ਸਿਆਸੀ ਪਾਰਟੀਆਂ ਨੂੰ ਮੁਸਲਮਾਨਾਂ ਦਾ ਪੱਖ ਪੂਰਣ ਵਾਲੇ ਕਹਿ ਕੇ ਟਿੱਪਣੀਆਂ ਵੀ ਕੀਤੀਆਂ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੀਐੱਮ ਮੋਦੀ ਭਾਰਤ ਦੇ ਸਰਕਾਰੀ ਜਹਾਜ਼ਾਂ ਅਤੇ ਹੈਲੀਕਾਪਟਰਾਂ 'ਚ ਦੇਸ਼ ਭਰ 'ਚ ਯਾਤਰਾ ਕਰਨ ਜਾ ਰਹੇ ਹਨ ਅਤੇ ਇਸ ਦੌਰਾਨ ਉਹ ਹਰ ਜਗ੍ਹਾ ਅਜਿਹਾ ਭਾਸ਼ਣ ਦੇਣ ਦੀ ਯੋਜਨਾ ਬਣਾ ਰਹੇ ਹਨ। 


ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੌਸਮ ਨੇ ਲਈ ਕਰਵਟ, ਕਈ ਜ਼ਿਲ੍ਹਿਆਂ 'ਚ ਬਾਰਸ਼, 15 ਜ਼ਿਲ੍ਹਿਆਂ ਲਈ ਯੈਲੋ ਅਲਰਟ


ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੀਐੱਮ ਮੋਦੀ ਭਾਰਤ ਦੇ ਸਰਕਾਰੀ ਜਹਾਜ਼ਾਂ ਅਤੇ ਹੈਲੀਕਾਪਟਰਾਂ 'ਚ ਦੇਸ਼ ਭਰ 'ਚ ਯਾਤਰਾ ਕਰਨ ਜਾ ਰਹੇ ਹਨ ਅਤੇ ਇਸ ਦੌਰਾਨ ਉਹ ਹਰ ਜਗ੍ਹਾ ਅਜਿਹਾ ਭਾਸ਼ਣ ਦੇਣ ਦੀ ਯੋਜਨਾ ਬਣਾ ਰਹੇ ਹਨ। ਜੋਂਧਲੇ ਦਾ ਕਹਿਣਾ ਹੈ ਕਿ ਪੀਐਮ ਮੋਦੀ ਦੇ ਭਾਸ਼ਣ ਜਾਤੀ ਅਤੇ ਧਰਮ ਦੇ ਆਧਾਰ 'ਤੇ ਵੋਟਰਾਂ ਵਿੱਚ ਨਫ਼ਰਤ ਪੈਦਾ ਕਰ ਸਕਦੇ ਹਨ। ਪਟੀਸ਼ਨਕਰਤਾ ਨੇ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਪੀਐਮ ਮੋਦੀ ਕਹਿੰਦੇ ਹਨ ਕਿ ਉਨ੍ਹਾਂ ਨੇ ਰਾਮ ਮੰਦਰ ਬਣਵਾਇਆ, ਕਰਤਾਰਪੁਰ ਸਾਹਿਬ ਕੋਰੀਡੋਰ ਦਾ ਵਿਕਾਸ ਕੀਤਾ ਅਤੇ ਅਫਗਾਨਿਸਤਾਨ ਤੋਂ ਗੁਰੂ ਗ੍ਰੰਥ ਸਾਹਿਬ ਦੀਆਂ ਕਾਪੀਆਂ ਵਾਪਸ ਲਿਆਂਦੀਆਂ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ ਤੁਰੰਤ ਪ੍ਰਧਾਨ ਮੰਤਰੀ ਖ਼ਿਲਾਫ਼ ਕਾਰਵਾਈ ਕਰੇ।


ਇਹ ਵੀ ਪੜ੍ਹੋ: 7th Pay Commission: ਕਰਮਚਾਰੀਆਂ ਲਈ ਖੁਸ਼ਖਬਰੀ, ਮਹਿੰਗਾਈ ਭੱਤੇ 'ਚ ਹੋ ਸਕਦਾ ਹੈ ਵੱਡਾ ਉਛਾਲ