Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ
Delhi Building Collapse : ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਣ ਰਹੇ ਹੋਟਲ ਦੀ ਇਮਾਰਤ ਦਾ ਲੈਂਟਰ ਡਿੱਗਣ ਕਾਰਨ 8 ਮਜ਼ਦੂਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾ
Delhi Building Collapse : ਦਿੱਲੀ ਦੇ ਪਹਾੜਗੰਜ ਇਲਾਕੇ ਵਿੱਚ ਐਤਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਇੱਥੇ ਬਣ ਰਹੇ ਹੋਟਲ ਦੀ ਇਮਾਰਤ ਦਾ ਲੈਂਟਰ ਡਿੱਗਣ ਕਾਰਨ 8 ਮਜ਼ਦੂਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।
ਜਾਣਕਾਰੀ ਮੁਤਾਬਕ, ਪਹਾੜਗੰਜ ਥਾਣੇ ਨੂੰ PCR ਕਾਲ ਰਾਹੀਂ ਸੂਚਨਾ ਮਿਲੀ ਸੀ ਕਿ ਕਸ਼ੇਰੂਵਾਲਾਨ, ਸੰਗਤਰਾਸ਼ਨ ਇਲਾਕੇ ਵਿੱਚ ਇੱਕ ਇਮਾਰਤ ਦਾ ਹਿੱਸਾ ਡਿੱਗ ਗਿਆ ਹੈ। ਇਸ ਤੋਂ ਬਾਅਦ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਜਾਂਚ ਦੌਰਾਨ ਪਤਾ ਲੱਗਿਆ ਕਿ ਇਮਾਰਤ ਵਿੱਚ ਹੋਟਲ ਬਣਾਉਣ ਦਾ ਕੰਮ ਚੱਲ ਰਿਹਾ ਸੀ। ਦੂਜੀ ਮੰਜ਼ਿਲ ਦੀ ਛੱਤ ਦਾ ਲੈਂਟਰ ਪਾਇਆ ਜਾ ਰਿਹਾ ਸੀ, ਇਸੇ ਦੌਰਾਨ ਇਮਾਰਤ ਦਾ ਇੱਕ ਹਿੱਸਾ ਅਚਾਨਕ ਡਿੱਗ ਗਿਆ।
ਗੀਲੇ ਸਪੋਰਟਿੰਗ ਕਾਲਮ ਕਾਰਨ ਹੋਇਆ ਹਾਦਸਾ?
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਮਾਰਤ ਦੇ ਸਪੋਰਟਿੰਗ ਕਾਲਮ ਗਿੱਲੇ ਸਨ ਅਤੇ ਇਮਾਰਤ ਦਾ ਢਾਂਚਾ ਇੱਕ ਪਾਸੇ ਝੁਕਿਆ ਹੋਇਆ ਦਿਖਾਈ ਦੇ ਰਿਹਾ ਸੀ। ਇਸ ਕਾਰਨ ਇਮਾਰਤ ਦਾ ਹਿੱਸਾ ਡਿੱਗਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।
ਹਾਦਸੇ ਵਿੱਚ ਜ਼ਖਮੀ ਹੋਏ 8 ਮਜ਼ਦੂਰਾਂ ਦੀ ਪਛਾਣ ਸ਼ੇਖ ਸੱਦਾਮ (37), ਸ਼ੇਖ ਰਾਜਾ (20), ਮੁਹੰਮਦ ਸੁਹੇਲ (50), ਸੰਜੂਦ ਖਾਨ (40), ਗੌਤਮ ਯਾਦਵ (28), ਵਰੁਣ ਯਾਦਵ (36), ਰਾਜਾ (36) ਅਤੇ ਮੰਟਸੂ (40) ਵਜੋਂ ਹੋਈ ਹੈ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਲੇਡੀ ਹਾਰਡਿੰਗ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਕੁਝ ਮਜ਼ਦੂਰਾਂ ਦੇ ਫਰੈਕਚਰ
ਹਸਪਤਾਲ ਦੇ ਡਾਕਟਰਾਂ ਮੁਤਾਬਕ, ਕੁਝ ਮਜ਼ਦੂਰਾਂ ਨੂੰ ਫਰੈਕਚਰ ਆਏ ਹਨ, ਜਦਕਿ ਕੁਝ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਫਿਲਹਾਲ ਡਾਕਟਰ ਸਾਰੇ ਜ਼ਖਮੀਆਂ ਦੀ ਸਿਹਤ 'ਤੇ ਨਜ਼ਰ ਰੱਖ ਰਹੇ ਹਨ।ਉੱਧਰ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















